04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਟੋਹਾਣਾ ਦੀ ਇੰਦਰਾ ਕਾਲੋਨੀ ਵਿਚ ਜਨ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 15 ਤੋਂ ਵੱਧ ਨਾਜਾਇਜ਼ ਪਾਣੀ ਦੇ ਕੁਨੈਕਸ਼ਨ ਕੱਟੇ

ਅਜੀਤ ਡੈਸਕ 09-07-2026
ਟੋਹਾਣਾ, 8 ਜੁਲਾਈ (ਮਨਜੀਤ ਸਿੰਘ)– ਟੋਹਾਣਾ ਦੀ ਇੰਦਰਾ ਕਾਲੋਨੀ ਵਿੱਚ ਜਨ ਸਿਹਤ ਵਿਭਾਗ ਨੇ ਨਾਜਾਇਜ਼ ਪਾਣੀ ਦੇ ਕੁਨੈਕਸ਼ਨਾਂ ਖ਼ਿਲਾਫ਼ ਮੁਹਿੰਮ ਚਲਾਉਂਦਿਆਂ 15 ਤੋਂ ਵੱਧ ਗੈਰ-ਕਾਨੂੰਨੀ ਕੁਨੈਕਸ਼ਨ ਕੱਟ ਦਿੱਤੇ। ਵਿਭਾਗ ਦੀ ਇਸ ਕਾਰਵਾਈ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ ਨਿਯਮਾਂ ਦੀ ਉਲੰਘਣਾ ਕਰਕੇ ਨਾਜਾਇਜ਼ ਕੁਨੈਕਸ਼ਨ ਲਏ ਹੋਏ ਸਨ, ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਨਾਲ ਹੀ ਸਪੱਸ਼ਟ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਨਿਯਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਨ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਾਜਾਇਜ਼ ਪਾਣੀ ਦੇ ਕੁਨੈਕਸ਼ਨ ਨਾ ਲੈਣ ਅਤੇ ਕਾਨੂੰਨੀ ਤਰੀਕੇ ਨਾਲ ਹੀ ਕੁਨੈਕਸ਼ਨ ਪ੍ਰਾਪਤ ਕਰਨ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਤੋਂ ਬਚਿਆ ਜਾ ਸਕੇ।
ਪਿਛਲੀ ਖ਼ਬਰ ਪ੍ਰੀਖਿਆਵਾਂ ਦੇ ਸ਼ਾਂਤੀਪੂਰਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਧਾਰਾ 163 ਲਾਗੂ : ਵਿਸ਼ਰਾਮ ਕੁਮਾਰ ਮੀਣਾ ਅਗਲੀ ਖ਼ਬਰ ਵਿਸ਼ੇਸ਼ ਵੋਟਰ ਸੂਚੀ ਸੋਧ ਮੁਹਿੰਮ ਦਾ ਐੱਸ.ਡੀ.ਐੱਮ. ਟੋਹਾਣਾ ਆਕਾਸ਼ ਸ਼ਰਮਾ ਨੇ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।