04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਦਿੱਲੀ ਸਰਕਾਰ ਦੇ ਕਥਿਤ ਸਿਹਤ ਘੁਟਾਲੇ ਦੇ ਖ਼ਿਲਾਫ਼ ‘ਆਪ’ ਵਲੋਂ ਵਿਰੋਧ ਪ੍ਰਦਰਸ਼ਨ

ਅਜੀਤ ਡੈਸਕ 09-07-2026
ਨਵੀਂ ਦਿੱਲੀ,8 ਜੁਲਾਈ (ਜਗਤਾਰ ਸਿੰਘ)-ਦਿੱਲੀ ਸਰਕਾਰ ਦੇ ਕਥਿਤ ਸਿਹਤ ਘੁਟਾਲੇ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਗੁਰੂ ਤੇਗ਼ ਬਹਾਦਰ (ਜੀਟੀਬੀ) ਹਸਪਤਾਲ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ । ਆਪ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਦੀ ਅਗਵਾਈ ’ਚ ਕੀਤੇ ਇਸ ਇਸ ਪ੍ਰਦਰਸ਼ਨ ਦੌਰਾਨ ਦਿੱਲੀ ਸਰਕਾਰ ’ਤੇ ਸਿਹਤ ਵਿਭਾਗ ਵਿੱਚ ਕਥਿਤ ਤੌਰ ’ਤੇ 650 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼ ਲਗਾਇਆ ਗਿਆ । ਉਨ੍ਹਾਂ ਦਾਅਵਾ ਕੀਤਾ ਕਿ ਹਸਪਤਾਲਾਂ ਲਈ ਦਵਾਈਆਂ, ਮੈਡੀਕਲ ਉਪਕਰਨਾਂ ਅਤੇ ਹੋਰ ਸਪਲਾਈ ਦੀ ਖ਼ਰੀਦ ’ਚ ਵਿਆਪਕ ਬੇਨਿਯਮੀਆਂ ਹੋਈਆਂ ਹਨ । ਸੌਰਭ ਭਾਰਦਵਾਜ ਨੇ ਦੋਸ਼ ਲਗਾਇਆ ਕਿ ਲਗਭਗ 10 ਲੱਖ ਰੁਪਏ ਦੀ ਐਕਸ-ਰੇ ਮਸ਼ੀਨ 33 ਲੱਖ ਰੁਪਏ ਵਿਚ ਖਰੀਦੀ ਗਈ ਸੀ । ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਹਸਪਤਾਲਾਂ ਵਿਚ ਵਰਤੀਆਂ ਜਾਣ ਵਾਲੀਆਂ ਬੈੱਡ-ਸ਼ੀਟਾਂ ਸਮੇਤ ਹੋਰ ਸਪਲਾਈ ਦੀ ਖ਼ਰੀਦ ਨੂੰ ਬਹੁਤ ਜ਼ਿਆਦਾ ਕੀਮਤ ‘ਤੇ ਦਿਖਾਇਆ ਗਿਆ, ਜਿਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਹੋਇਆ । ‘ਆਪ’ ਦਾ ਦੋਸ਼ ਹੈ ਕਿ ਪੂਰੀ ਖ਼ਰੀਦ ਪ੍ਰਕਿਰਿਆ ਵਿਚ ਵੱਡੇ ਪੱਧਰ ’ਤੇ ਕਮਿਸ਼ਨਖੋਰੀ ਹੋਈ ਹੈ । ‘ਆਪ’ ਆਗੂ ਨੇ ਇਹ ਵੀ ਦੋਸ਼ ਲਗਾਇਆ ਕਿ ਮਾਮਲੇ ਦੇ ਕਥਿਤ ਮੁੱਖ ਦੋਸ਼ੀ ਰਾਜੀਵ ਰੰਗੀਲਾ ਦੇਸ਼ ਛੱਡ ਕੇ ਜਰਮਨੀ ਭੱਜ ਗਏ, ਜਿਸ ਨਾਲ ਜਾਂਚ ਦੀ ਨਿਰਪੱਖਤਾ ‘ਤੇ ਸਵਾਲ ਖੜ੍ਹੇ ਹੁੰਦੇ ਹਨ । ਉਨ੍ਹਾਂ ਕਿਹਾ ਕਿ ਜੇਕਰ ਮੁੱਖ ਦੋਸ਼ੀ ਹੀ ਦੇਸ਼ ਛੱਡ ਕੇ ਚਲਾ ਗਿਆ ਹੈ, ਤਾਂ ਜਾਂਚ ਕਿਵੇਂ ਪੂਰੀ ਹੋਏਗੀ ? ਉਨ੍ਹਾਂ ਨੇ ਹਸਪਤਾਲਾਂ ਵਿੱਚ ਮਿਡ-ਡੇਅ ਮੀਲ ਅਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਬਾਰੇ ਵੀ ਸਰਕਾਰ ‘ਤੇ ਸਵਾਲ ਚੁੱਕੇ । ਉਨ੍ਹਾਂ ਕਿਹਾ ਕਿ ਜੀਟੀਬੀ ਹਸਪਤਾਲ ਤੋਂ ਬਾਅਦ, ਇਸ ਮੁੱਦੇ ‘ਤੇ ਹੋਰ ਸਰਕਾਰੀ ਹਸਪਤਾਲਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ ।
ਪਿਛਲੀ ਖ਼ਬਰ ਗੱਡੀਆਂ ਦੀ ਚੋਰੀ ਕਰਨ ਵਾਲਾ ਕਾਬੂ ਅਗਲੀ ਖ਼ਬਰ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਈ ਪਿੰਡਾਂ ਦੇ ਵਸਨੀਕ ਕਰ ਰਹੇ ਮੁਸ਼ਕਿਲਾਂ ਦਾ ਸਾਹਮਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।