07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਐਸ.ਆਈ.ਆਰ. ਤਹਿਤ ਜਲੰਧਰ ’ਚ ਦੋ ਦਿਨਾਂ ਵਿਸ਼ੇਸ਼ ਕੈਂਪ ਸਫ਼ਲਤਾਪੂਰਵਕ ਸਮਾਪਤ

ਅਜੀਤ ਡੈਸਕ 14-07-2026
ਜਲੰਧਰ, 13 ਜੁਲਾਈ (ਜਤਿੰਦਰ ਪੰਮੀ) - ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਤਹਿਤ ਜ਼ਿਲ੍ਹੇ ਭਰ ਦੇ ਸਾਰੇ ਬੂਥਾਂ ’ਤੇ ਲਗਾਏ ਗਏ ਦੋ ਦਿਨਾਂ ਵਿਸ਼ੇਸ਼ ਕੈਂਪਾਂ ’ਚ ਵੱਡੀ ਗਿਣਤੀ ਨਾਗਰਿਕਾਂ ਨੇ ਆਪਣੇ ਗਣਨਾ (ਇਨਿਊਮੀਰੇਸ਼ਨ) ਫਾਰਮ ਭਰ ਕੇ ਜਮ੍ਹਾ ਕਰਵਾਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਇਸ ਦੋ ਦਿਨਾਂ ਕੈਂਪ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵਲੋਂ ਸਵੇਰੇ 8 ਤੋਂ ਦੁਪਹਿਰ 3 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿ ਕੇ ਗਣਨਾ ਫਾਰਮ ਭਰਨ ਅਤੇ ਜਮ੍ਹਾ ਕਰਵਾਉਣ ਦੀ ਪ੍ਰਕਿਰਿਆ ’ਚ ਵੋਟਰਾਂ ਨੂੰ ਪੂਰਾ ਸਹਿਯੋਗ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਗਣਨਾ ਫਾਰਮਾਂ ਦੀ ਭਰਵਾਈ, ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ’ਚ ਤੇਜ਼ੀ ਲਿਆਉਣਾ ਸੀ। ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਗਣਨਾ ਫਾਰਮਾਂ ਦੀ ਡਿਜ਼ੀਟਾਈਜ਼ੇਸ਼ਨ ਵੀ ਨਾਲੋ-ਨਾਲ ਯਕੀਨੀ ਬਣਾਈ ਗਈ। ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਵਲੋਂ ਘਰ-ਘਰ ਗਣਨਾ ਜਾ ਕੇ ਫਾਰਮ ਭਰਨ ਦਾ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਯੋਗ ਵੋਟਰ ਕਿਸੇ ਕਾਰਨ ਅਜੇ ਤੱਕ ਆਪਣੇ ਗਣਨਾ ਫਾਰਮ ਨਹੀਂ ਭਰ ਸਕੇ ਤਾਂ ਉਹ ਬਿਨਾਂ ਕਿਸੇ ਦੇਰੀ ਤੋਂ ਆਪਣੇ ਸਬੰਧਤ ਬੀ.ਐਲ.ਓ. ਨਾਲ ਸੰਪਰਕ ਕਰਕੇ ਫਾਰਮ ਭਰਨ ਅਤੇ ਜਮ੍ਹਾ ਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ। ਸ੍ਰੀ ਵਾਲੀਆ ਨੇ ਸਮੇਂ ਸਿਰ ਗਣਨਾ ਫਾਰਮ ਜਮ੍ਹਾ ਕਰਵਾਉਣ ’ਤੇ ਜ਼ੋਰ ਦਿੱਤਾ । ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ.-2026 ਸਬੰਧੀ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਟੋਲ-ਫ੍ਰੀ ਨੰਬਰ 1950 ‘ਤੇ ਕਾਲ ਕਰਕੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਪਿਛਲੀ ਖ਼ਬਰ ਪੱਦੀ ਜਗੀਰ ਦੇ ਸਰਪੰਚ ਅਤੇ ਹੋਰਨਾਂ ਨੇ ਆਮ ਆਦਮੀ ਪਾਰਟੀ ਨੂੰ ਦਿੱਤਾ ਸਮਰਥਨ ਅਗਲੀ ਖ਼ਬਰ ਮਲਸੀਆਂ ਦੇ ਇਕ ਵਿਅਕਤੀ ’ਤੇ ਲੱਗੇ ਆਪਣੀ ਪਤਨੀ ਤੇ ਭਰਜਾਈ ਦੀ ਕੁੱਟਮਾਰ ਕਰਨ ਦੇ ਦੋਸ਼ ਮੈਂ ਪਿਛਲੇ 3-4 ਸਾਲਾਂ ਤੋਂ ਇਸ ਤਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।