02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਅਜੇ ਕੁਮਾਰ ਬਣੇ ਟੋਹਾਣਾ ਦੇ ਨਵੇਂ ਸੀ.ਆਈ.ਏ. ਇੰਚਾਰਜ

ਅਜੀਤ ਡੈਸਕ 15-07-2026

ਟੋਹਾਣਾ, 14 ਜੁਲਾਈ (ਮਨਜੀਤ ਸਿੰਘ)-ਹਰਿਆਣਾ ਪੁਲਿਸ ਨੇ ਟੋਹਾਣਾ ਦੇ ਸੀ.ਆਈ.ਏ. ਸਟਾਫ਼ ਦੀ ਕਮਾਨ ਇੰਸਪੈਕਟਰ ਅਜੇ ਕੁਮਾਰ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਨੇ ਟੋਹਾਣਾ ਦੇ ਨਵੇਂ ਸੀ.ਆਈ.ਏ. ਇੰਚਾਰਜ ਵਜੋਂ ਜ਼ਿੰਮੇਵਾਰੀ ਸੰਭਾਲ ਲਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇੰਸਪੈਕਟਰ ਕੁਲਦੀਪ ਸਿੰਘ ਟੋਹਾਣਾ ਦੇ ਸੀ.ਆਈ.ਏ. ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਸਨ। ਹੁਣ ਉਨ੍ਹਾਂ ਦੀ ਥਾਂ ਇੰਸਪੈਕਟਰ ਅਜੇ ਕੁਮਾਰ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਇੰਸਪੈਕਟਰ ਅਜੇ ਕੁਮਾਰ ਇਸ ਤੋਂ ਪਹਿਲਾਂ ਵੀ ਅਪਰਾਧ ਅਤੇ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮਾਂ ਵਿੱਚ ਸਰਗਰਮ ਭੂਮਿਕਾ ਨਿਭਾ ਚੁੱਕੇ ਹਨ। ਕਈ ਅਹਿਮ ਮਾਮਲਿਆਂ ਦੀ ਜਾਂਚ ਅਤੇ ਖੁਲਾਸਿਆਂ ਵਿੱਚ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਸਰਾਹਨਾ ਹੋਈ ਹੈ। ਇਲਾਕੇ ਦੇ ਲੋਕਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਟੋਹਾਣਾ ਵਿੱਚ ਅਪਰਾਧ ‘ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾਵੇਗਾ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤੀ ਮਿਲੇਗੀ।

ਪਿਛਲੀ ਖ਼ਬਰ 16ਵੇਂ ਖੂਨਦਾਨ ਕੈਂਪ ਦੀਆਂ ਤਿਆਰੀਆਂ ਸਬੰਧੀ ਜ਼ੋਨ-1 ਤੇ ਜ਼ੋਨ-2 ਦੀ ਅਹਿਮ ਮੀਟਿੰਗ ਜਾਖਲ ਵਿਖੇ ਭਲਕੇ ਅਗਲੀ ਖ਼ਬਰ ਈਥਾਨੌਲ ਫੈਕਟਰੀ ’ਤੇ ਐੱਫਸੀਆਈ ਚੌਲਾਂ ਦੀ ਕਥਿਤ ਦੁਰਵਰਤੋਂ ਦੇ ਦੋਸ਼, ਭਾਕਿਏ ਨੇ ਜਾਂਚ ਮੰਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।