06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਟਰੇਡ ਡੀਲ ਦੇ ਵਿਰੋਧ ’ਚ ਮੁੰਦਲੀਆਂ ਪਿੰਡ ਦੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ, ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਅਜੀਤ ਡੈਸਕ 18-07-2026
ਟੋਹਾਣਾ, 17 ਜੁਲਾਈ (ਮਨਜੀਤ ਸਿੰਘ)-ਪ੍ਰਸਤਾਵਿਤ ਟਰੇਡ ਡੀਲ ਦੇ ਵਿਰੋਧ ਵਿੱਚ ਕਿਸਾਨਾਂ ਦਾ ਰੋਸ ਲਗਾਤਾਰ ਜਾਰੀ ਹੈ। ਇਸੇ ਤਹਿਤ ਪਿੰਡ ਮੁੰਦਲੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਤੀਕਾਤਮਕ ਪੁਤਲਾ ਫੂਕਿਆ।ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪ੍ਰਸਤਾਵਿਤ ਟਰੇਡ ਡੀਲ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਦੇ ਹਿੱਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਸਮਝੌਤਾ ਲਾਗੂ ਕੀਤਾ ਗਿਆ ਤਾਂ ਖੇਤੀਬਾੜੀ ਅਤੇ ਪੇਂਡੂ ਆਰਥਿਕਤਾ ‘ਤੇ ਮਾੜਾ ਅਸਰ ਪਵੇਗਾ।ਕਿਸਾਨਾਂ ਨੇ ਸਰਕਾਰ ਤੋਂ ਇਸ ਡੀਲ ‘ਤੇ ਮੁੜ ਵਿਚਾਰ ਕਰਨ ਅਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਹੀ ਕੋਈ ਫ਼ੈਸਲਾ ਲੈਣ ਦੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਸਰਪੰਚ ਨਿਰਮਲ ਸਿੰਘ ਮੁੰਦਲੀਆਂ, ਤਾਰਾ ਸਿੰਘ, ਗੋਰਾ ਸਿੰਘ, ਕੁਲਦੀਪ ਸਿੰਘ, ਦੇਸਰਾਜ ਸਿੰਘ, ਜਗਤਾਰ ਸਿੰਘ, ਸੁੱਖਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਟੀ. ਪੀ. ਐੱਫ. ਟੋਹਾਣਾ ਵਲੋਂ ਐਮ. ਯੂ. ਐਚ. ਜੈਨ ਗਲੋਬਲ ਸਕੂਲ ’ਚ ਮੁਫ਼ਤ ਵਿਸ਼ਾਲ ਅੱਖਾਂ ਦਾ ਜਾਂਚ ਕੈਂਪ ਅਗਲੀ ਖ਼ਬਰ ਟੋਹਾਣਾ ’ਚ ਚੋਰਾਂ ਨੇ ਚਾਹ ਵਾਲੇ ਖੋਖੇ ਨੂੰ ਵੀ ਨਹੀਂ ਬਖ਼ਸ਼ਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।