06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਇੰਦੌਰ ਦੇ 30 ਤੋਂ ਵੱਧ ਗੁਰਦੁਆਰਿਆਂ ’ਚ 30 ਦਿਨ ਕਰਵਾਏ ਜਾਣਗੇ ਗੁਰਮਤਿ ਸਮਾਗਮ

ਅਜੀਤ ਡੈਸਕ 18-07-2026
ਇੰਦੌਰ, 17 ਜੁਲਾਈ (ਰਤਨਜੀਤ ਸਿੰਘ ਸ਼ੈਰੀ)-ਸਾਵਣ ਸਂਗਰਾਦ ਦੇ ਪਾਵਨ ਮੌਕੇ ’ਤੇ ਅੱਜ ਤੋਂ ਇੰਦੌਰ ਦੇ 30 ਤੋਂ ਵੱਧ ਗੁਰਦੁਆਰਿਆਂ ਵਿੱਚ ਲਗਾਤਾਰ 30 ਦਿਨ ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਸਜਾਏ ਜਾਣਗੇ। ਇਸ ਦੌਰਾਨ ਸਾਰਾ ਸ਼ਹਿਰ ਗੁਰਬਾਣੀ ਦੀਆਂ ਮਿੱਠੀਆਂ ਸੁਰ-ਲਹਿਰਾਂ ਨਾਲ ਭਗਤੀ ਅਤੇ ਆਧਿਆਤਮਿਕਤਾ ਦੇ ਰੰਗ ਵਿੱਚ ਰੰਗਿਆ ਰਹੇਗਾ। ਗੁਰਦੁਆਰਾ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ, ਨਿਊ ਰਾਣੀ ਬਾਗ ਦੀ ਪ੍ਰਧਾਨ ਬੀਬੀ ਗੁਲਜੀਤ ਕੌਰ ਕੋਮਲ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸਾਵਣ ਮਹੀਨੇ ਦਾ ਬਹੁਤ ਹੀ ਆਧਿਆਤਮਿਕ ਅਤੇ ਭਾਵਨਾਤਮਕ ਮਹੱਤਵ ਦਰਸਾਇਆ ਗਿਆ ਹੈ। ਗੁਰਬਾਣੀ ਦਾ ਪਾਵਨ ਬਚਨ “ਸਾਵਣਿ ਸਰਸ ਮਨਾ ਘਨ ਬਰਸਹਿ ਰੁਤਿ ਆਇ” ਮਨੁੱਖ ਨੂੰ ਪ੍ਰਭੂ-ਪ੍ਰੇਮ ਅਤੇ ਨਾਮ ਸਿਮਰਨ ਵੱਲ ਪ੍ਰੇਰਿਤ ਕਰਦਾ ਹੈ। ਇਸੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਅੱਜ ਤੋਂ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਵਿਸ਼ੇਸ਼ ਸਾਵਣ ਕੀਰਤਨ ਆਰੰਭ ਹੋਣਗੇ। ਉਨ੍ਹਾਂ ਦੱਸਿਆ ਕਿ ਹਰ ਗੁਰਦੁਆਰੇ ਵਿੱਚ ਕੀਰਤਨ ਅਤੇ ਅਰਦਾਸ ਉਪਰੰਤ ਸੰਗਤ ਲਈ ਲੰਗਰ ਅਤੇ ਨਾਸ਼ਤਾ-ਪ੍ਰਸ਼ਾਦ ਦੀ ਵਿਸ਼ੇਸ਼ ਵਿਵਸਥਾ ਕੀਤੀ ਜਾਵੇਗੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਮੱਧ ਪ੍ਰਦੇਸ਼ ਦੀ ਪ੍ਰਧਾਨ ਬੀਬੀ ਦਲਜੀਤ ਕੌਰ ਬਿੰਦਰਾ ਨੇ ਸਮੂਹ ਇੰਦੌਰ ਵਾਸੀਆਂ ਅਤੇ ਸਿੱਖ ਸੰਗਤ ਨੂੰ ਸਾਵਣ ਸੰਕ੍ਰਾਂਦ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਗੁਰਦੁਆਰਿਆਂ ਵਿੱਚ ਪਹੁੰਚ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਣ, ਨਾਮ ਸਿਮਰਨ ਕਰਨ ਅਤੇ ਗੁਰੂ ਸਾਹਿਬ ਦੀਆਂ ਬਖ਼ਸ਼ਿਸ਼ਾਂ ਦੇ ਭਾਗੀ ਬਣਨ।
ਪਿਛਲੀ ਖ਼ਬਰ ਸਿਰਸਾ ਵਿਚ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਮੁਕਤ ਵਪਾਰ ਸਮਝੌਤੇ ਦਾ ਕੀਤਾ ਵਿਰੋਧ ਅਗਲੀ ਖ਼ਬਰ ਤੀਜਾ ਸਾਲਾਨਾ ਭਗਵਤੀ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।