06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਟੋਹਾਣਾ ਦੇ ਭਗਤ ਸਿੰਘ ਚੌਂਕ ਵਿਖੇ ਭਾਰਤ-ਅਮਰੀਕਾ ਟਰੇਡ ਡੀਲ ਦੇ ਵਿਰੋਧ ’ਚ ਮੋਦੀ ਅਤੇ ਟਰੰਪ ਦਾ ਪੁਤਲਾ ਫੂਕਿਆ

ਅਜੀਤ ਡੈਸਕ 18-07-2026
ਟੋਹਾਣਾ, 17 ਜੁਲਾਈ (ਮਨਜੀਤ ਸਿੰਘ)-ਟੋਹਾਣਾ ਦੇ ਭਗਤ ਸਿੰਘ ਚੌਂਕ (ਕੈਂਚੀ ਚੌਂਕ) ਵਿਖੇ ਅੱਜ ਕਿਸਾਨਾਂ ਨੇ ਪ੍ਰਸਤਾਵਿਤ ਭਾਰਤ-ਅਮਰੀਕਾ ਟਰੇਡ ਡੀਲ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪ੍ਰਤੀਕਾਤਮਕ ਪੁਤਲਾ ਸਾੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੀ ਅਗਵਾਈ ਪੱਗੜੀ ਸੰਭਾਲ ਜੱਟਾ ਜਥੇਬੰਦੀ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਪੂਰਨ ਮਾਜਰਾ ਨੇ ਕੀਤੀ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਇਹ ਟਰੇਡ ਡੀਲ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੇ ਹਿੱਤਾਂ ਦੇ ਉਲਟ ਹੈ।ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਇਹ ਸਮਝੌਤਾ ਲਾਗੂ ਹੋਇਆ ਤਾਂ ਖੇਤੀਬਾੜੀ, ਵਪਾਰ ਅਤੇ ਰੁਜ਼ਗਾਰ ‘ਤੇ ਨਕਾਰਾਤਮਕ ਅਸਰ ਪਵੇਗਾ ਅਤੇ ਆਮ ਲੋਕਾਂ ਦੀ ਆਰਥਿਕ ਹਾਲਤ ਹੋਰ ਕਮਜ਼ੋਰ ਹੋਵੇਗੀ। ਉਨ੍ਹਾਂ ਕਿਹਾ ਕਿ ਜੇ ਇਹ ਸਮਝੌਤਾ ਦੇਸ਼ ਅਤੇ ਕਿਸਾਨਾਂ ਦੇ ਹਿੱਤ ਵਿੱਚ ਹੁੰਦਾ ਤਾਂ ਉਹ ਇਸ ਦਾ ਵਿਰੋਧ ਕਰਨ ਦੀ ਬਜਾਏ ਸਵਾਗਤ ਕਰਦੇ।ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਇਸ ਸਮਝੌਤੇ ‘ਤੇ ਮੁੜ ਵਿਚਾਰ ਕਰਨ ਅਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਦੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਅਤੇ ਵਿਆਪਕ ਕੀਤਾ ਜਾਵੇਗਾ।
ਪਿਛਲੀ ਖ਼ਬਰ ਕੁਰੂਕਸ਼ੇਤਰ ਵਿੱਚ 4 ਅਗਸਤ ਨੂੰ ਮਿਡ-ਡੇਅ- ਮੀਲ ਵਰਕਰ ਕਰਨਗੀਆਂ ਦਰਸ਼ਨ ਰੈਲੀ ਅਗਲੀ ਖ਼ਬਰ ਸ਼ੂਟਰ ਸਵਿਤਾ ਨੇ ਪ੍ਰੀ-ਨੈਸ਼ਨਲ ਰਾਈਫਲ ਸ਼ੂਟਿੰਗ ਚੈਂਪੀਅਨਸ਼ਿਪ ’ਚ ਇੱਕ ਗੋਲਡ ਅਤੇ ਦੋ ਚਾਂਦੀ ਦੇ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।