08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਦਮਕੌਰਾ ਪਿੰਡ ਬਿਜਲੀ ਘਰ ਟੋਹਾਣਾ ਪਹੁੰਚਿਆ, ਕਰਮਚਾਰੀਆਂ ਨੂੰ ਦਿੱਤੀ ਚਿਤਾਵਨੀ 32 ਕੇਵੀ ਫੀਡਰ ਤੋਂ ਵਾਰ-ਵਾਰ ਲੱਗ ਰਹੇ ਕੱਟਾਂ ਕਾਰਨ ਲੋਕਾਂ ਵਿੱਚ ਰੋਸ

ਅਜੀਤ ਡੈਸਕ 19-07-2026
ਟੋਹਾਣਾ, 18 ਜੁਲਾਈ (ਮਨਜੀਤ ਸਿੰਘ) – ਬਿਜਲੀ ਦੀ ਅਣਐਲਾਨੀ ਕਟੌਤੀ ਤੋਂ ਤੰਗ ਆ ਕੇ ਦਮਕੌਰਾ ਪਿੰਡ ਦੇ ਵੱਡੀ ਗਿਣਤੀ ਵਿੱਚ ਵਸਨੀਕ ਬਿਜਲੀ ਘਰ ਟੋਹਾਣਾ ਪਹੁੰਚੇ ਅਤੇ ਬਿਜਲੀ ਨਿਗਮ ਦੇ ਕਰਮਚਾਰੀਆਂ ਨੂੰ ਆਪਣਾ ਰੋਸ ਪ੍ਰਗਟਾਉਂਦੇ ਹੋਏ ਜਲਦੀ ਸਮੱਸਿਆ ਦਾ ਹੱਲ ਕਰਨ ਦੀ ਚਿਤਾਵਨੀ ਦਿੱਤੀ। ਪਿੰਡ ਵਾਸੀਆਂ ਨੇ ਦੱਸਿਆ ਕਿ 32 ਕੇਵੀ ਫੀਡਰ ਤੋਂ ਮਿਲਣ ਵਾਲੀ ਬਿਜਲੀ ਦੀ ਸਪਲਾਈ ਬਹੁਤ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਰਾਤ ਸਮੇਂ 45-45 ਮਿੰਟ ਦੇ ਲਗਾਤਾਰ ਕੱਟ ਲਗਾਏ ਜਾਂਦੇ ਹਨ। ਅਧਿਕਾਰੀਆਂ ਵੱਲੋਂ ਇੱਕ ਘੰਟੇ ਦੀ ਕਟੌਤੀ ਦੱਸ ਕੇ ਕਈ ਵਾਰ ਦੋ-ਦੋ ਘੰਟੇ ਤੱਕ ਬਿਜਲੀ ਬੰਦ ਰੱਖੀ ਜਾਂਦੀ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਇਹ ਸਮੱਸਿਆ ਸਿਰਫ਼ ਦਮਕੌਰਾ ਤੱਕ ਸੀਮਤ ਨਹੀਂ, ਸਗੋਂ ਆਲੇ-ਦੁਆਲੇ ਦੇ ਕਈ ਪਿੰਡ ਵੀ ਇਸ ਤੋਂ ਪ੍ਰਭਾਵਿਤ ਹਨ। ਖੇਤੀਬਾੜੀ ਲਈ ਟਿਊਬਵੈੱਲਾਂ ਦੀ ਬਿਜਲੀ ਹੋਵੇ ਜਾਂ ਘਰੇਲੂ ਸਪਲਾਈ, ਹਰ ਪਾਸੇ ਵਾਰ-ਵਾਰ ਲੱਗ ਰਹੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ ਹਨ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿੱਚ ਜਲਦੀ ਸੁਧਾਰ ਨਾ ਕੀਤਾ ਗਿਆ ਅਤੇ ਬੇਵਜ੍ਹਾ ਕਟੌਤੀਆਂ ਬੰਦ ਨਾ ਹੋਈਆਂ ਤਾਂ ਉਹ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਬਿਜਲੀ ਨਿਗਮ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਪਿਛਲੀ ਖ਼ਬਰ ਗੰਭੀਰ ਬਿਮਾਰੀਆਂ ਤੋਂ ਪੀੜਤ ਨਾਗਰਿਕਾਂ ਨੂੰ ਅਪੰਗਤਾ ਪੈਨਸ਼ਨ ਲਾਭ ਮਿਲ ਰਹੇ ਹਨ-ਡੀ.ਸੀ. ਅਗਲੀ ਖ਼ਬਰ ਬਿਜਲੀ-ਪਾਣੀ ਦੀ ਸਮੱਸਿਆ ਨੇ ਟੋਹਾਣਾ ਵਾਸੀਆਂ ਦਾ ਜਿਉਣਾ ਦੁੱਭਰ ਕੀਤਾ ਵਾਰਡ 7 ਦੇ ਲੋਕਾਂ ਨੇ ਵਿਭਾਗ ਖ਼ਿਲਾਫ਼ ਕੀਤੀ ਨਾਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।