09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮੁੱਖ ਮੰਤਰੀ ਦੇ ਨਵ ਨਿਯੁਕਤ ਓ. ਐਸ. ਡੀ. ਖਦਰੀ ਵਲੋਂ ਕੰਵਰਪਾਲ ਗੁਰਜਰ ਨਾਲ ਉਨ੍ਹਾਂ ਦੇ ਜਗਾਧਰੀ ਨਿਵਾਸ ’ਤੇ ਮੁਲਾਕਾਤ

ਅਜੀਤ ਡੈਸਕ 19-07-2026
ਯਮੁਨਾਨਗਰ, 17 ਜੁਲਾਈ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਵ ਨਿਯੁਕਤ ਓ. ਐਸ. ਡੀ. ਭੋਪਾਲ ਸਿੰਘ ਖਦਰੀ ਨੇ ਸਾਬਕਾ ਕੈਬਨਿਟ ਮੰਤਰੀ ਕੰਵਰਪਾਲ ਗੁਰਜਰ ਨਾਲ ਉਨ੍ਹਾਂ ਦੇ ਜਗਾਧਰੀ ਨਿਵਾਸ ਵਿਖੇ ਮੁਲਾਕਾਤ ਕੀਤੀ, ਜਿਥੇ ਓ. ਐਸ. ਡੀ. ਖਦਰੀ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਮੁਲਾਕਾਤ ਦੌਰਾਨ ਦੋਵਾਂ ਨੇਤਾਵਾਂ ਨੇ ਖੇਤਰ ’ਚ ਵਿਕਾਸ ਕਾਰਜਾਂ, ਲੋਕ ਭਲਾਈ ਨੀਤੀਆਂ ਅਤੇ ਸੰਗਠਨ ਨਾਲ ਸੰਬੰਧਿਤ ਵੱਖ-ਵੱਖ ਮੌਜੂਦਾ ਮੁੱਦਿਆਂ ’ਤੇ ਸਕਾਰਾਤਮਕ ਚਰਚਾ ਕੀਤੀ । ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਰਜਰ ਨੇ ਕਿਹਾ ਕਿ ਓ. ਐਸ. ਡੀ. ਖਦਰੀ ਨੂੰ ਪ੍ਰਸ਼ਾਸਨਿਕ ਅਤੇ ਸਮਾਜਿਕ ਜੀਵਨ ਵਿਚ ਵਿਆਪਕ ਤਜਰਬਾ ਹੈ। ਮੁੱਖ ਮੰਤਰੀ ਦੇ ਓ. ਐਸ. ਡੀ. ਵਜੋਂ ਉਨ੍ਹਾਂ ਦੀ ਨਿਯੁਕਤੀ ਸਰਕਾਰ ਦੇ ਕੰਮਕਾਜ ਨੂੰ ਹੋਰ ਹੁਲਾਰਾ ਦੇਵੇਗੀ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਯਕੀਨੀ ਬਣਾਏਗੀ। ਦੂਜੇ ਪਾਸੇ ਨਵ-ਨਿਯੁਕਤ ਓ. ਐਸ. ਡੀ. ਖਦਰੀ ਨੇ ਸਾਬਕਾ ਮੰਤਰੀ ਕੰਵਰਪਾਲ ਗੁਰਜਰ ਦਾ ਨਿੱਘਾ ਸਵਾਗਤ ਕਰਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਅੰਤਯੋਦਯ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦਾ ਮੁੱਖ ਟੀਚਾ ਸਰਕਾਰ ਦੀਆਂ ਤਰਜੀਹਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਪੂਰੀ ਤਾਕਤ ਨਾਲ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਹੈ। ਇਸ ਦੌਰਾਨ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਚਲ ਚੌਧਰੀ, ਭਾਜਪਾ ਯੁਵਾ ਮੋਰਚਾ ਦੇ ਸੂਬਾ ਕਾਰਜਕਾਰਨੀ ਮੈਂਬਰ ਮੁਕੁਲ ਚੌਧਰੀ, ਭਾਜਪਾ ਜ਼ਿਲ੍ਹਾ ਮੀਡੀਆ ਇੰਚਾਰਜ ਕਪਿਲ ਮਨੀਸ਼ ਗਰਗ ਮੌਜੂਦ ਸਨ।
ਪਿਛਲੀ ਖ਼ਬਰ ਰਿਗਵੇਦਾ ਇੰਟਰਨੈਸ਼ਨਲ ਸਕੂਲ, ਟੋਹਾਣਾ ਵਿਖੇ ‘ਨੈਲਸਨ ਮੰਡੇਲਾ ਅੰਤਰਰਾਸ਼ਟਰੀ ਦਿਵਸ’ ਮੌਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲ... ਅਗਲੀ ਖ਼ਬਰ ਟੋਹਾਣਾ ਦੇ ਬਜਰੰਗ ਮਾਡਲ ਪਬਲਿਕ ਸਕੂਲ ਦੇ ਗੇਟ ਨੂੰ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।