02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਟੋਹਾਣਾ ਰੇਲਵੇ ਸਟੇਸ਼ਨ ’ਤੇ ਭਾਰੀ ਪੁਲਿਸ ਤਾਇਨਾਤ, ਪੀਸੀ ਘਟਨਾ ਦੇ ਮੱਦੇਨਜ਼ਰ ਵਧਾਈ ਚੌਕਸੀ; ਕਿਸਾਨਾਂ ਨੂੰ ਦਿੱਲੀ ਨਾ ਜਾਣ ਦੀ ਕੀਤੀ ਅਪੀਲ

ਅਜੀਤ ਡੈਸਕ 21-07-2026
ਟੋਹਾਣਾ, 20 ਜੁਲਾਈ (ਮਨਜੀਤ ਸਿੰਘ)- ਟੋਹਾਣਾ ਰੇਲਵੇ ਸਟੇਸ਼ਨ ’ਤੇ ਭਾਰੀ ਪੁਲਿਸ ਬਲ ਦੀ ਤਾਇਨਾਤੀ ਕਾਰਨ ਲੋਕਾਂ ਵਿੱਚ ਚਰਚਾਵਾਂ ਦਾ ਮਾਹੌਲ ਬਣਿਆ ਰਿਹਾ। ਰੇਲਵੇ ਸਟੇਸ਼ਨ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਰਹੇ ਅਤੇ ਆਉਣ-ਜਾਣ ਵਾਲੇ ਯਾਤਰੀਆਂ ‘ਤੇ ਨਜ਼ਰ ਰੱਖੀ ਗਈ। ਪੁਲਿਸ ਬਲ ਦੀ ਅਗਵਾਈ ਕਰ ਰਹੇ ਅਧਿਕਾਰੀ ਨੇ ਦੱਸਿਆ ਕਿ ਟੋਹਾਣਾ ਸ਼ਹਿਰ ਵਿੱਚ ਕੀਤੀ ਜਾ ਰਹੀ ਗਸ਼ਤ ਅਤੇ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਪ੍ਰਬੰਧ ਪੀਸੀ ਘਟਨਾ ਨੂੰ ਮੁੱਖ ਰੱਖਦਿਆਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮਕਸਦ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਣਾ ਹੈ। ਅਧਿਕਾਰੀ ਨੇ ਇਹ ਵੀ ਦੱਸਿਆ ਕਿ ਰੇਲਵੇ ਸਟੇਸ਼ਨ ‘ਤੇ ਦਿੱਲੀ ਜਾਣ ਲਈ ਪਹੁੰਚ ਰਹੇ ਕਿਸਾਨਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਉਹ ਦਿੱਲੀ ਨਾ ਜਾਣ ਅਤੇ ਸ਼ਾਂਤੀ ਬਣਾਈ ਰੱਖਣ। ਇਸ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਸਟੇਸ਼ਨ ‘ਤੇ ਨਿਗਰਾਨੀ ਹੋਰ ਸਖ਼ਤ ਕਰ ਦਿੱਤੀ ਗਈ। ਭਾਰੀ ਪੁਲਿਸ ਤਾਇਨਾਤੀ ਨੂੰ ਲੈ ਕੇ ਲੋਕਾਂ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਵੀ ਚੱਲਦੀਆਂ ਰਹੀਆਂ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਇਹ ਸਾਰੇ ਪ੍ਰਬੰਧ ਸਿਰਫ਼ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਾਅ ਲਈ ਕੀਤੇ ਗਏ ਹਨ।
ਪਿਛਲੀ ਖ਼ਬਰ -ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਕਤਲ ਦਾ ਮਾਮਲਾ ਛੱਤਰੀਆਂ ਕਤਲ ਕਾਂਡ ’ਚ ਪੰਜ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਸਿਆਸੀ ਪਿੰਡ ਚੌਟਾਲਾ ’ਚ ਦਰਜਨ ਪਿੰਡਾਂ ਦੇ ਲੋਕ ਸੜਕਾਂ ’ਤੇ ਉਤਰੇ, ਰੋਸ ਮਾਰਚ ਹਰਿਆਣਾ ਦੇ ਆਖ਼ਰੀ ਕੋਨੇ ’ਤੇ ਬਿਜਲੀ ਕੱਟਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।