02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਚੰਡੀਗੜ੍ਹ ਰੋਡ ਟੋਹਾਣਾ ’ਤੇ ‘ਰੁੱਖ ਲਗਾਓ, ਦੇਸ਼ ਬਚਾਓ’ ਮੁਹਿੰਮ ਤਹਿਤ ਬੂਟੇ ਲਗਾਏ

ਅਜੀਤ ਡੈਸਕ 22-07-2026

ਟੋਹਾਣਾ, 21 ਜੁਲਾਈ (ਮਨਜੀਤ ਸਿੰਘ ਮੰਨੀ)-ਟੋਹਾਣਾ ਦੇ ਚੰਡੀਗੜ੍ਹ ਰੋਡ ‘ਤੇ ‘ਰੁੱਖ ਲਗਾਓ, ਦੇਸ਼ ਬਚਾਓ’ ਮੁਹਿੰਮ ਤਹਿਤ ਸਮਾਜ ਸੇਵਕਾਂ ਅਤੇ ਅੰਨਦਾਤਾ ਕਿਸਾਨ ਯੂਨੀਅਨ ਦੀ ਟੀਮ ਵੱਲੋਂ ਬੂਟੇ ਲਗਾਏ ਗਏ। ਇਸ ਮੌਕੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਦਾ ਸੰਦੇਸ਼ ਦਿੰਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਬਲਿਰਾਮ ਪ੍ਰਧਾਨ, ਮਾਸਟਰ ਰਘੁਵੀਰ, ਸੱਜਣ ਇੰਦਾਛੋਈ, ਕ੍ਰਿਸ਼ਨ ਪ੍ਰਧਾਨ ਸਮੇਤ ਟੋਹਾਣਾ ਦੇ ਕਈ ਸਮਾਜ ਸੇਵਕ ਅਤੇ ਅੰਨਦਾਤਾ ਕਿਸਾਨ ਯੂਨੀਅਨ ਦੀ ਪੂਰੀ ਟੀਮ ਹਾਜ਼ਰ ਰਹੀ। ਸਾਰਿਆਂ ਨੇ ਮਿਲ ਕੇ ਬੂਟੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਵੀ ਲਿਆ। ਬੁਲਾਰਿਆਂ ਨੇ ਕਿਹਾ ਕਿ ਰੁੱਖ-ਬੂਟੇ ਧਰਤੀ ਦਾ ਸ਼ਿੰਗਾਰ ਹਨ ਅਤੇ ਸਾਫ਼-ਸੁਥਰੇ ਵਾਤਾਵਰਨ ਲਈ ਹਰ ਵਿਅਕਤੀ ਨੂੰ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਨਾਲ ਹਰਿਆਲੀ ਵਧੇਗੀ ਅਤੇ ਵਾਤਾਵਰਨ ਸੁਰੱਖਿਅਤ ਰਹੇਗਾ।

ਪਿਛਲੀ ਖ਼ਬਰ 315 ਬੋਰ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਟੋਹਾਣਾ ਨਜ਼ਦੀਕ ਪੰਜਾਬ-ਹਰਿਆਣਾ ਸਰਹੱਦ ’ਤੇ ਬੈਰੀਕੇਡ ਲਗਾ ਕੇ ਭਾਰੀ ਪੁਲਿਸ ਤਾਇਨਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।