11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਕਿੱਤਾਮੁਖੀ ਮਾਰਗ ਦਰਸ਼ਨ ਹਫ਼ਤੇ ਦੌਰਾਨ ਵਿਦਿਆਰਥੀਆਂ ਨੂੰ ਕਰੀਅਰ ਤੇ ਰੁਜ਼ਗਾਰ ਸੁਝਾਅ ਦਿੱਤੇ

ਅਜੀਤ ਡੈਸਕ 23-07-2026
ਫ਼ਤਿਹਾਬਾਦ, 22 ਜੁਲਾਈ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਰੁਜ਼ਗਾਰ ਦਫ਼ਤਰ 24 ਜੁਲਾਈ ਤੱਕ ਕਿੱਤਾਮੁਖੀ ਮਾਰਗ ਦਰਸ਼ਨ ਹਫ਼ਤਾ ਆਯੋਜਿਤ ਕਰ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਕਰੀਅਰ ਕੌਂਸਲਿੰਗ ਨਾਲ ਸਬੰਧਿਤ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਪ੍ਰੋਗਰਾਮ ਦੇ ਪਹਿਲੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂਥਨ ਕਲਾਂ ਅਤੇ ਮਹਾਰਿਸ਼ੀ ਦਯਾਨੰਦ ਸੀਨੀਅਰ ਸੈਕੰਡਰੀ ਸਕੂਲ ਭੀਰੜਾਨਾ ਦੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿੱਖਿਆ ਅਤੇ ਰੁਜ਼ਗਾਰ ਬਾਰੇ ਮਾਰਗ ਦਰਸ਼ਨ ਦਿੱਤਾ ਗਿਆ। ਸਹਾਇਕ ਰੁਜ਼ਗਾਰ ਅਧਿਕਾਰੀ ਰਿਤੂ ਜਾਂਗੜਾ ਨੇ ਵਿਦਿਆਰਥੀਆਂ ਨੂੰ ਕਿੱਤਾਮੁਖੀ ਸਿੱਖਿਆ ਤਕਨੀਕੀ ਸਿੱਖਿਆ ਅਤੇ ਨਿੱਜੀ ਅਤੇ ਸਰਕਾਰੀ ਖੇਤਰਾਂ ‘ਚ ਉਪਲਬਧ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਦੂਜੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਲਨੀਆ ਅਤੇ ਗੁਰੂ ਜੰਭੇਸ਼ਵਰ ਸੀਨੀਅਰ ਸੈਕੰਡਰੀ ਸਕੂਲ ਝਲਨੀਆ ਵਿਖੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਐਮ.ਐਸ.ਐਮ.ਈ. ਦੇ ਉਦਯੋਗਿਕ ਵਿਸਥਾਰ ਅਧਿਕਾਰੀ ਬਲਦੇਵ ਸਿੰਘ ਨੇ ਕਿੱਤਾਮੁਖੀ ਅਤੇ ਤਕਨੀਕੀ ਸਿੱਖਿਆ ਦੀ ਮਹੱਤਤਾ ਬਾਰੇ ਦੱਸਿਆ। ਤੀਜੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਰੜਾਨਾ ਅਤੇ ਅਮਰ ਜੋਤੀ ਸੀਨੀਅਰ ਸੈਕੰਡਰੀ ਸਕੂਲ ਭੂਥਨ ਕਲਾਂ ਵਿਖੇ ਐਮ.ਐਸ.ਐਮ.ਈ. ਦੇ ਅਮਿਤ ਕੁਮਾਰ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਕਿੱਤਾਮੁਖੀ ਸਿੱਖਿਆ ਰਾਹੀਂ ਹੁਨਰ ਵਿਕਸਤ ਕਰ ਕੇ ਉਹ ਨਿੱਜੀ ਖੇਤਰ ਵਿੱਚ ਰੁਜ਼ਗਾਰ ਦੇ ਕਈ ਮੌਕਿਆਂ ਦਾ ਲਾਭ ਉਠਾ ਸਕਦੇ ਹਨ।
ਪਿਛਲੀ ਖ਼ਬਰ ਹਮੇਸ਼ਾ ਵਾਂਗ ਮਾਡਲ ਕੇਐਮ ਸਕੂਲ ਟੋਹਾਣਾ ਦੇ ਵਿਦਿਆਰਥੀਆਂ ਨੇ ਟੋਹਾਣਾ ’ਚ ਹੋਈਆਂ ਬਲਾਕ ਪੱਧਰੀ ਖੇਡਾਂ ਜਿੱਤ ਕੇ ਆਪਣੇ ਸਕੂ... ਅਗਲੀ ਖ਼ਬਰ ਭਾਜਪਾ ਸਰਕਾਰ ਦਾ ਵਿਦਿਆਰਥੀਆਂ ’ਤੇ ਲਾਠੀਚਾਰਜ ਅਤੇ ਤਾਨਾਸ਼ਾਹੀ ਰਵੱਈਆ ਸ਼ਰਮਨਾਕ-ਰਾਮਕੁਮਾਰ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।