05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ 5000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

ਅਜੀਤ ਡੈਸਕ 24-07-2026
ਜਲੰਧਰ, 23 ਜੁਲਾਈ (ਜਤਿੰਦਰ ਪੰਮੀ)–ਵਿਜੀਲੈਂਸ ਦੀ ਟੀਮ ਵਲੋਂ ਆਬਕਾਰੀ ਵਿਭਾਗ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਨਾਗਰਾ ਤਹਿਸੀਲ ਫਿਲੌਰ ਦੇ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਰੈਸਟੋਰੈਂਟ ਚਲਾਉਂਦਾ ਹੈ ਅਤੇ ਉਸ ਨੇ ਆਪਣੇ ਰੈਸਟੋਰੈਂਟ ਲਈ ਐਲ-5ਬੀ (ਡਰਾਫਟ ਬੀਅਰ/ਵਾਈਨ ਦਾ ਪ੍ਰਚੂਨ ਵਿਕਰੇਤਾ) ਲਾਇਸੈਂਸ ਲਈ ਆਨਲਾਈਨ ਅਰਜ਼ੀ ਦਿੱਤੀ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਅਰਜ਼ੀ ’ਤੇ ਕਾਰਵਾਈ ਹੋਣ ਤੋਂ ਬਾਅਦ ਜਲੰਧਰ ਜ਼ੋਨ ਦੇ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ (ਆਬਕਾਰੀ) ਨੇ ਸੰਬੰਧਤ ਅਧਿਕਾਰੀਆਂ ਨੂੰ ਪ੍ਰਸਤਾਵਿਤ ਲਾਇਸੈਂਸ ਸਬੰਧੀ ਲੋੜੀਂਦੀਆਂ ਰਿਪੋਰਟਾਂ ਅਤੇ ਇਤਰਾਜ਼ ਹੀਣਤਾ ਸਰਟੀਫਿਕੇਟ (ਐੱਨ. ਓ. ਸੀ.) ਪ੍ਰਾਪਤ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਇਸ ਪ੍ਰਕਿਰਿਆ ਦੌਰਾਨ ਦੋਸ਼ੀ ਸੀਨੀਅਰ ਸਹਾਇਕ ਨੇ ਕਥਿਤ ਤੌਰ ’ਤੇ ਸ਼ਿਕਾਇਤਕਰਤਾ ਤੋਂ ਐਲ-5ਬੀ (ਡਰਾਫਟ ਬੀਅਰ/ਵਾਈਨ ਦਾ ਪ੍ਰਚੂਨ ਵਿਕਰੇਤਾ) ਲਾਇਸੈਂਸ ਜਾਰੀ ਕਰਨ ਸੰਬੰਧੀ ਪ੍ਰਕਿਰਿਆ ਲਈ 5000 ਰੁਪਏ ਦੀ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸੰਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਜਾਂ ਕੋਈ ਹੋਰ ਗੈਰ-ਕਾਨੂੰਨੀ ਢੰਗ ਅਪਣਾਉਣ ਲਈ ਰਾਜ਼ੀ ਨਹੀਂ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕੀਤੀ ਗਈ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਦਿੱਲੀ ’ਚ ਵਿਦਿਆਰਥੀਆਂ ’ਤੇ ਕੀਤੇ ਲਾਠੀਚਾਰਜ ਦੇ ਵਿਰੋਧ ’ਚ ਕਾਂਗਰਸ ਪਾਰਟੀ ਨੇ ਰੋਸ ਜਤਾ ਕੇ ਮੋਦੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ’ਚ ਫਸ ਸਕਦਾ ਹੈ ਕੂੜਾ ਪ੍ਰਬੰਧਨ ਦਾ 607 ਕਰੋੜ ਦਾ ਪ੍ਰਾਜੈਕਟ ਕੂੜੇ ਦੀ ਸਮੱਸਿਆ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।