04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਜੰਤਰ-ਮੰਤਰ ਵਿਖੇ ਵਿਦਿਆਰਥੀਆਂ ’ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ’ਚ ਇਨੈੈਲੋ ਨੇ ਮਿੰਨੀ ਸਕੱਤਰੇਤ ਦੇ ਬਾਹਰ ਕੀਤਾ ਪ੍ਰਦਰਸ਼ਨ

ਅਜੀਤ ਡੈਸਕ 25-07-2026
ਸਿਰਸਾ, 24 ਜੁਲਾਈ (ਭੁਪਿੰਦਰ ਪੰਨੀਵਾਲੀਆ)- ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੈਂਕੜੇ ਵਰਕਰਾਂ ਨੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਤੇ ਨੌਜਵਾਨਾਂ ’ਤੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ’ਚ ਮਿੰਨੀ ਸਕੱਤਰੇਤ ਦੇ ਬਾਹਰ ਜੋਰਦਾਰ ਪ੍ਰਦਰਸ਼ਨ ਕੀਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਜ ਸੌਂਪਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਇਨੈਲੋ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸਾ ਨੇ ਕੀਤੀ। ਇਨੈਲੋ ਵਰਕਰ ਤੇ ਆਗੂ ਪਾਰਟੀ ਦਫ਼ਤਰ ’ਚ ਇਕੱਠੇ ਹੋਏ ਜਿਸ ਤੋਂ ਬਾਅਦ ਉਹ ਆਪਣੇ ਵਾਹਨਾਂ ਰਾਹੀਂ ਬਾਜ਼ਾਰਾਂ ਚੋਂ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜੀ ਕਰਦੇ ਹੋਏ ਮਿੰਨੀ ਸਕੱਤਰੇਤ ਪੁੱਜੇ। ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸਾ ਨੇ ਕਿਹਾ ਕਿ ਪੇਪਰ ਲੀਕ ਮਗਰੋਂ ਆਪਣੇ ਹੱਕਾਂ ਲਈ ਲੜ ਰਹੇ ਵਿਦਿਆਰਥੀਆਂ ਤੇ ਨੌਜਵਾਨਾਂ ’ਤੇ ਲਾਠੀਚਾਰਜ ਕੀਤਾ ਗਿਆ, ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਔਰਤਾਂ ਅਤੇ ਵਿਦਿਆਰਥੀਆਂ ਦੇ ਕੱਪੜੇ ਪਾੜ ਦਿੱਤੇ ਗਏ ਅਤੇ ਉਨ੍ਹਾਂ ਨੂੰ ਕੁੱਟਿਆ ਵੀ ਗਿਆ। ਪੁਲੀਸ ਨੇ ਡਾਂਗ ਦੇ ਜੋਰ ਨਾਲ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਝੀ ਕੋਸ਼ਿਸ਼ ਕੀਤੀ ਹੈ। ਇਹ ਲੋਕੰਤਰ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਘਟ ਹੋਵੇਗੀ। ਇਨੈਲੋ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਇਨੈਲੋ ਹਮੇਸ਼ਾ ਕਿਸਾਨਾਂ, ਵਿਦਿਆਰਥੀਆਂ ਅਤੇ ਆਮ ਆਦਮੀ ਦੇ ਹਿੱਤਾਂ ਦੀ ਵਕਾਲਤ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਜੰਤਰ-ਮੰਤਰ ’ਤੇ ਲੋਕਤੰਤਰ ਦਾ ਗਲਾ ਘੁੱਟਣ ਦੀ ਕਾਰਵਾਈ ਦੇਸ਼ ਅਤੇ ਦੁਨੀਆ ਨੇ ਦੇਖੀ ਹੈ। ਇਸ ਘਟਨਾ ਨੇ ਭਾਰਤ ਨੂੰ ਸ਼ਰਮਸਾਰ ਕੀਤਾ ਹੈ। ਇਸ ਸ਼ਰਮਨਾਕ ਘਟਨਾ ’ਤੇ ਜਨਤਾ ਇਸ ਸਮੇਂ ਗੁੱਸੇ ਨਾਲ ਭਰੀ ਹੋਈ ਹੈ। ਇਸ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤੇ ਦੋਸ਼ੀ ਪੁਲੀਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਮੰਦਰ ਸਰਾਂ, ਕੁਲਦੀਪ ਗੋਦਾਰਾ, ਹਰਮੀਤ ਪੰਡੋਰੀਵਾਲ, ਜਸਵਿੰਦਰ ਬਿੰਦੂ, ਗੁਰਵਿੰਦਰ ਸਿੰਘ, ਗੁਰਤੇਜ ਸਿੰਘ, ਧਰਮਵੀਰ ਨੈਨ, ਮਹਾਂਵੀਰ ਸ਼ਰਮਾ ਸਮੇਤ ਕਈ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਪੁਲਿਸ ਥਾਣਾ ਸਿਟੀ ਟੋਹਾਣਾ ਨੇ ਭੁੱਕੀ ਦੇ ਮੁੱਖ ਸਪਲਾਇਰ ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਐੱਲ.ਏ.ਡੀ.ਸੀ. ਨੀਤੀ ਖਿਲਾਫ਼ ਵਕੀਲਾਂ ਦੀ ਹੜਤਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।