02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀਬਾੜੀ ਸੰਦਾਂ ’ਤੇ ਸਬਸਿਡੀ ਲਈ 3 ਅਗਸਤ ਤੱਕ ਆਨਲਾਈਨ ਅਪਲਾਈ ਕੀਤਾ ਜਾਵੇ : ਡੀ. ਸੀ.

ਅਜੀਤ ਡੈਸਕ 29-07-2026

ਯਮੁਨਾਨਗਰ, 28 ਜੁਲਾਈ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪ੍ਰੀਤੀ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਾਲ 2026-27 ‘ਚ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀਬਾੜੀ ਸੰਦਾਂ ‘ਤੇ ਸਬਸਿਡੀ ਪ੍ਰਦਾਨ ਕਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਕਿਸਾਨ 3 ਅਗਸਤ ਤੱਕ ਵਿਭਾਗੀ ਪੋਰਟਲ ‘ਤੇ ਆਨਲਾਈਨ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦਾ ਟੀਚਾ ਜ਼ੀਰੋ ਰੱਖਿਆ ਗਿਆ ਹੈ। ਇਸ ਲਈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਤੀਬਾੜੀ ਸੰਦਾਂ ਦੀ ਪੂਰੀ ਵਰਤੋਂ ਕਰਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਇਸੇ ਦੌਰਾਨ ਡਿਪਟੀ ਖੇਤੀਬਾੜੀ ਡਾਇਰੈਕਟਰ ਡਾ. ਆਦਿਤਿਆ ਪ੍ਰਤਾਪ ਡਾਬਾਸ ਨੇ ਦੱਸਿਆ ਕਿ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਦੇ ਤਹਿਤ ਵਿਭਾਗ 12 ਕਿਸਮਾਂ ਦੇ ਖੇਤੀਬਾੜੀ ਉਪਕਰਣਾਂ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਸਪੂਰ ਐਸ. ਐਮ. ਐਸ., ਰੋਟਰੀ ਸਲੈਸ਼ਰ, ਜ਼ੀਰੋ ਡਰਿੱਲ, ਹਾਈਡ੍ਰੌਲਿਕ ਰਿਵਰਸੀਬਲ ਪਲਾਓ, ਰੀਪਰ ਬਾਈਂਡਰ, ਸਟਰਾਅ ਬੇਲਰ, ਹੇਅ ਰੇਕ ਅਤੇ ਪੈਡੀ ਚੋਪਰ/ਮਲਚਰ ਆਦਿ ਦੀ ਕੁੱਲ ਕੀਮਤ ਦੇ ਵੱਧ ਤੋਂ ਵੱਧ 50 ਫ਼ੀਸਦੀ ‘ਤੇ ਸਬਸਿਡੀ ਪ੍ਰਦਾਨ ਕਰੇਗਾ।

ਪਿਛਲੀ ਖ਼ਬਰ ਸੇਵਾ ਪੰਥੀ ਦਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਵਿਦਿਆਰਥੀ ਜਿੱਤ ਵਜੋਂ ਮਨਾਇਆ ਜਾਵੇਗਾ ਇਨਸੋ ਦਾ ਸਥਾਪਨਾ ਦਿਵਸ: ਦਿਗਵਿਜੈ ਸਿੰਘ ਚੌਟਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।