03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਐਡਵੋਕੇਟ ਧਾਮੀ ਦੇ ਨਿਰਦੇਸ਼ਾਂ ਤਹਿਤ ਰਾਮ ਸਿੰਘ ‘ਬੰਬੇ’ ਵਲੋਂ ਅਸਾਮ ਦੇ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਮੁਹਿੰਮ ਸ਼ੁਰੂ ਐਡੀਸ਼ਨਲ ਡਿਸਟ੍ਰਿਕਟ ਕਮਿਸ਼ਨਰ ਸੁਨਤ੍ਰਿਸਨਾ ਘੋਰਫਾਲੀਆ ਨੇ ਲਿਆ ਰਾਹਤ ਕਾਰਜਾਂ ਦਾ ਜਾਇਜ਼ਾ

ਨਵੀਂ ਦਿੱਲੀ,2 ਅਗਸਤ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਅਸਾਮ ਦੇ ਹੜ੍ਹ ਪ੍ਰਭਾਵਿਤਾਂ ਨੂੰ ਰਾਹਤ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ । ਇਸੇ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਲਈ ਗੋਆ,ਗੁਜਰਾਤ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ ‘ਬੰਬੇ’(ਮੁਖੀ ਯੂਨਾਈਟਿਡ ਸਿੰਘ ਸਭਾ ਫਾਊਂਡੇਸ਼ਨ) ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮਗਰੀ ਲੈ ਕੇ ਅਸਾਮ ਦੇ ਸਿਵਸਾਗਰ ਤੇ ਹੋਰ ਇਲਾਕਿਆਂ ’ਚ ਪੁੱਜੇ ।

ਅਜੀਤ ਡੈਸਕ 03-08-2026
ਨਵੀਂ ਦਿੱਲੀ,2 ਅਗਸਤ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਅਸਾਮ ਦੇ ਹੜ੍ਹ ਪ੍ਰਭਾਵਿਤਾਂ ਨੂੰ ਰਾਹਤ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ । ਇਸੇ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਲਈ ਗੋਆ,ਗੁਜਰਾਤ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ ‘ਬੰਬੇ’(ਮੁਖੀ ਯੂਨਾਈਟਿਡ ਸਿੰਘ ਸਭਾ ਫਾਊਂਡੇਸ਼ਨ) ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮਗਰੀ ਲੈ ਕੇ ਅਸਾਮ ਦੇ ਸਿਵਸਾਗਰ ਤੇ ਹੋਰ ਇਲਾਕਿਆਂ ’ਚ ਪੁੱਜੇ । ਇਸ ਮੌਕੇ ਸਿਵਸਾਗਰ ਦੀ ਐਡੀਸ਼ਨਲ ਡਿਸਟ੍ਰਿਕਟ ਕਮਿਸ਼ਨਰ ਸੁਨਤ੍ਰਿਸਨਾ ਘੋਰਫਾਲੀਆ ਨੇ ਵੀ ਰਾਮ ਸਿੰਘ ਬੰਬੇ ਨਾਲ ਮੁਲਾਕਾਤ ਕੀਤੀ ਅਤੇ ਰਾਹਤ ਸਮਗਰੀ ਬਾਰੇ ਜਾਇਜ਼ਾ ਲਿਆ। ਰਾਮ ਸਿੰਘ ‘ਬੰਬੇ’ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਨਿਰਦੇਸ਼ਾਂ ਤਹਿਤ ਮਨੁੱਖਤਾ ਦੀ ਸੇਵਾ ਲਈ ਹੜ੍ਹ ਪ੍ਰਭਾਵਿਤਾਂ ਲੋਕਾਂ ਤਕ ਰਾਹਤ ਪਹੁੰਚਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ । ਇਸ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਪੱਕਾ ਭੋਜਨ,ਸਾਫ਼ ਪੀਣ ਵਾਲਾ ਪਾਣੀ ,ਕੱਪੜੇ,ਦਵਾਈਆਂ ਅਤੇ ਹੋਰ ਜ਼ਰੂਰੀ ਸਮਾਨ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਰੀ ਮੀਂਹ ਨੇ ਅਸਾਮ ਵਿਚ ਭਾਰੀ ਤਬਾਹੀ ਮਚਾਈ ਹੈ,ਜਿਸ ਕਾਰਨ ਸੈਂਕੜੇ ਪਿੰਡ ਪਾਣੀ ਵਿਚ ਡੁੱਬ ਗਏ ਹਨ ਅਤੇ ਹਜ਼ਾਰਾਂ ਪਰਿਵਾਰ ਆਪਣੇ ਘਰ ਛੱਡਣ ਲਈ ਮਜਬੂਰ ਹੋਏ ਹਨ ਅਤੇ ਲੱਖਾਂ ਲੋਕਾਂ ਦੀ ਜ਼ਿੰਦਗੀ ਤੇ ਰੋਜ਼ੀ ਰੋਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਅਜਿਹੀ ਮੁਸ਼ਕਲ ਘੜੀ ਵਿਚ ਹਮੇਸ਼ਾ ਵੱਧ ਚੜ੍ਹ ਕੇ ਮਨੁੱਖਤਾ ਦੀ ਸੇਵਾ ਕੀਤੀ ਹੈ ਅਤੇ ਹੁਣ ਵੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ। ਇਸ ਮੌਕੇ ਨਾਰਥ-ਈਸਟ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸੇਠੀ ( ਪ੍ਰਧਾਨ ਗੁਰਦੁਆਰਾ ਧੋਭੜੀ ਸਾਹਿਬ), ਤਰਲੋਚਨ ਸਿੰਘ (ਗੁਰਦੁਆਰਾ ਸਿਵ ਸਾਗਰ) ਸਮੇਤ ਹੋਰਨਾ ਸ਼ਖ਼ਸੀਅਤਾਂ ਵੀ ਮੌਜੂਦ ਸਨ।
ਪਿਛਲੀ ਖ਼ਬਰ ਸਿੱਖੀ ਭਾਵਨਾਵਾਂ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ - ਸਿੱਖ ਬ੍ਰਦਰਹੁੱਡ ਇੰਟਰ... ਅਗਲੀ ਖ਼ਬਰ ਗਰੁੱਪ-ਡੀ 01/2023 ਦੀ ਵੇਟਿੰਗ ਸੂਚੀ ਜਾਰੀ ਹੋਣ ’ਤੇ ਉਮੀਦਵਾਰਾਂ ਵਲੋਂ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਦਾ ਧੰਨਵਾਦ, ਸਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।