ਸ਼ਹੀਦ ਚੌਕ ਦੇ ਨਵੀਨੀਕਰਨ ਦੀ ਮੰਗ ਨੂੰ ਲੈ ਕੇ ਦੂਜੇ ਦਿਨ ਵੀ ਅਣਮਿੱਥੇ ਸਮੇਂ ਦਾ ਧਰਨਾ ਜਾਰੀ
* ਸੰਯੁਕਤ ਕਿਸਾਨ ਮੋਰਚਾ ਤੇ ਜਨ ਸੰਗਠਨਾਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ’ਤੇ ਲਾਪ੍ਰਵਾਹੀ ਦੇ ਲਾਏ ਦੋਸ਼, ਲੋਕਾਂ ਨੂੰ ਸੰਘਰਸ਼ ਨਾਲ ਜੁੜਨ ਦਾ ਦਿੱਤਾ ਸੱਦਾ * ਆਗੂਆਂ ਨੇ ਕੈਂਚੀ ਚੌਕ ਨਾਂਅ ਬਦਲ ਕੇ ‘ਸ਼ਹੀਦ ਚੌਕ’ ਪੱਕਾ ਕੀਤਾ
ਟੋਹਾਣਾ, 4 ਅਗਸਤ (ਮਨਜੀਤ ਸਿੰਘ)- ਸ਼ਹੀਦ ਚੌਕ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਅਤੇ ਵੱਖ-ਵੱਖ ਜਨ ਸੰਗਠਨਾਂ ਵੱਲੋਂ ਸ਼ੁਰੂ ਕੀਤਾ ਗਿਆ ਅਣਮਿੱਥੇ ਸਮੇਂ ਦਾ ਧਰਨਾ ਮੰਗਲਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਲੰਬੇ ਸਮੇਂ ਤੋਂ ਮੰਗ ਉਠਾਉਣ ਦੇ ਬਾਵਜੂਦ ਟੋਹਾਣਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਨੇ ਸ਼ਹੀਦ ਚੌਕ ਦੀ ਸਾਰ-ਸੰਭਾਲ ਅਤੇ ਸੁੰਦਰੀਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ।
ਟ
ਟੋਹਾਣਾ ਦੇ ਸ਼ਹੀਦ ਚੌਕ ਦੇ ਨਵੀਨੀਕਰਨ ਦੀ ਮੰਗ ਨੂੰ ਲੈ ਕੇ ਦੂਜੇ ਦਿਨ ਵੀ ਅਣਮਿੱਥੇ ਸਮੇਂ ਦਾ ਧਰਨਾ ਜਾਰੀ। ਤਸਵੀਰ : ਮਨਜੀਤ ਸਿੰਘ ਟੋਹਾਣਾ
05-08-2026
ਟੋਹਾਣਾ, 4 ਅਗਸਤ (ਮਨਜੀਤ ਸਿੰਘ)- ਸ਼ਹੀਦ ਚੌਕ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਅਤੇ ਵੱਖ-ਵੱਖ ਜਨ ਸੰਗਠਨਾਂ ਵੱਲੋਂ ਸ਼ੁਰੂ ਕੀਤਾ ਗਿਆ ਅਣਮਿੱਥੇ ਸਮੇਂ ਦਾ ਧਰਨਾ ਮੰਗਲਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਲੰਬੇ ਸਮੇਂ ਤੋਂ ਮੰਗ ਉਠਾਉਣ ਦੇ ਬਾਵਜੂਦ ਟੋਹਾਣਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਨੇ ਸ਼ਹੀਦ ਚੌਕ ਦੀ ਸਾਰ-ਸੰਭਾਲ ਅਤੇ ਸੁੰਦਰੀਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ। ਆਗੂਆਂ ਨੇ ਦੱਸਿਆ ਕਿ ਇਸ ਸ਼ਹੀਦ ਚੌਕ ਦਾ ਨਿਰਮਾਣ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਪ੍ਰਤਿਮਾਵਾਂ ਦੀ ਸਥਾਪਨਾ ਫਰਵਰੀ 1991 ਵਿੱਚ ਉਸ ਵੇਲੇ ਦੇ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਵੱਲੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅੱਜ ਚੌਕ ਦੀਆਂ ਗਰਿੱਲਾਂ ਟੁੱਟੀਆਂ ਹੋਈਆਂ ਹਨ, ਪੱਥਰ ਉਖੜ ਚੁੱਕੇ ਹਨ, ਜੰਗਲੀ ਬੂਟੀ ਉੱਗੀ ਹੋਈ ਹੈ ਅਤੇ ਗੰਦਗੀ ਕਾਰਨ ਸ਼ਹੀਦਾਂ ਦੇ ਬੁੱਤਾਂ ਦਾ ਨਿਰਾਦਰ ਹੋ ਰਿਹਾ ਹੈ। ਧਰਨਾਕਾਰੀਆਂ ਨੇ ਭਾਜਪਾ ਸਰਕਾਰ, ਟੋਹਾਣਾ ਪ੍ਰਸ਼ਾਸਨ, ਨਗਰ ਕੌਂਸਲ, ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਅਤੇ ਸਾਬਕਾ ਪੰਚਾਇਤ ਮੰਤਰੀ ਦੇਵੇਂਦਰ ਬਬਲੀ ‘ਤੇ ਚੌਕ ਦੀ ਅਣਦੇਖੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸ਼ਹੀਦਾਂ ਦੇ ਸਨਮਾਨ ਦੀ ਰਾਖੀ ਲਈ ਲੋਕਾਂ ਨੂੰ ਖੁਦ ਅੱਗੇ ਆਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸ਼ਹੀਦ ਚੌਕ ਦਾ ਨਵੀਨੀਕਰਨ ਅਤੇ ਸੁੰਦਰੀਕਰਨ ਸ਼ੁਰੂ ਨਹੀਂ ਹੁੰਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਗਤੀ ਦੀ ਭਾਵਨਾ ਰੱਖਣ ਵਾਲੇ ਸਾਰੇ ਨਾਗਰਿਕਾਂ ਨੂੰ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 4 ਅਗਸਤ ਨੂੰ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਤੋਂ ਸਮਾਜਿਕ ਕਾਰਕੁਨ ਅਤੇ ਵਿਦਿਆਰਥੀ ਵੀ ਧਰਨੇ ਨੂੰ ਸਮਰਥਨ ਦੇਣ ਲਈ ਟੋਹਾਣਾ ਪਹੁੰਚੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੀਡਿਆ ਨੂੰ ਅਪੀਲ ਕੀਤੀ ਕਿ ਉਹ ਅੱਗੇ ਤੋਂ ਇਸ ਚੌਂਕ ਨੂੰ ‘ਸ਼ਹੀਦ ਚੌਂਕ’ ਦੇ ਨਾਮ ਨਾਲ ਪ੍ਰਚਾਰਨ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਜਾਖਲ ਦੇ ਉਪ ਪ੍ਰਧਾਨ ਬੰਟੀ ਕਾਸ਼ੇਮਪੁਰ ਨੇ ਕਿਹਾ ਕਿ “ਸ਼ਹੀਦ ਚੌਕ ਟੋਹਾਣਾ ਦਾ ਜੰਤਰ-ਮੰਤਰ ਬਣਨ ਜਾ ਰਿਹਾ ਹੈ।” ਧਰਨੇ ਵਿੱਚ ਅਖਿਲ ਭਾਰਤੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ (ਨੈਣ), ਪਗੜੀ ਸੰਭਾਲ ਜੱਟਾ ਕਿਸਾਨ ਸੰਘਰਸ਼ ਕਮੇਟੀ, ਸਰਵ ਕਰਮਚਾਰੀ ਸੰਘ ਅਤੇ ਹੋਰ ਜਨ ਸੰਗਠਨਾਂ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਗੁਰਦਿਆਲ ਸਿੰਘ ਢੇਰ, ਪ੍ਰੇਮ ਸਰਪੰਚ, ਰਣਜੀਤ ਸਿੰਘ ਢਿੱਲੋਂ, ਕ੍ਰਿਸ਼ਨ ਡਾਂਗਰਾ, ਪਾਲਾ ਰਾਮ, ਲਾਭ ਸਿੰਘ ਹਰੀ, ਤਰਸੇਮ ਡੁਲਟ, ਸੂਬੇ ਸਿੰਘ ਆਰੀਆ, ਘਾਸੀ ਰਾਮ ਨੈਣ, ਮੁਣਸ਼ੀ ਰਾਮ, ਹਮੀਦ ਸਮੈਣ, ਕਿਸਾਨ ਸਭਾ ਵੱਲੋਂ ਬਲਵਾਨ ਨੈਣ, ਬਲਜੀਤ ਸੰਧੂ, ਸਤਿਆ ਪ੍ਰਕਾਸ਼, ਰਣਬੀਰ ਖੋਬੜਾ, ਅੰਨਦਾਤਾ ਕਿਸਾਨ ਯੂਨੀਅਨ ਵੱਲੋਂ ਉਦੈ ਸਿੰਘ ਖਾਰਾ ਅਤੇ ਪਗੜੀ ਸੰਭਾਲ ਜੱਟਾ ਵੱਲੋਂ ਮਨਜੀਤ ਪੂਰਨਮਾਜਰਾ, ਸੇਵਾ ਸਿੰਘ, ਰਮੇਸ਼ ਡਾਂਗਰਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ, ਮੈਂਬਰ ਅਤੇ ਅਹੁਦੇਦਾਰ ਹਾਜ਼ਰ ਰਹੇ।