05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਵਲੋਂ ਨਵਜੋਤ ਸਿੰਘ ਢਿੱਲੋਂ ਦੀ ਟੀਮ ਨੂੰ ਪ੍ਰਸੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ ਮਨੁੱਖਤਾ ਦੀ ਸੇਵਾ, ਜੰਗਲੀ ਜੀਵਾਂ ਦੀ ਰੱਖਿਆ ਅਤੇ ਬੇਜ਼ੁਬਾਨ ਜੀਵਾਂ ਦੀ ਸੰਭਾਲ ਲਈ ਕੀਤਾ ਸਨਮਾਨ

ਟੋਹਾਣਾ, 4 ਅਗਸਤ (ਮਨਜੀਤ ਸਿੰਘ)-ਉਪ ਮੰਡਲ ਮੈਜਿਸਟ੍ਰੇਟ (ਐਸ. ਡੀ.

ਮਨੁੱਖਤਾ ਦੀ ਸੇਵਾ, ਜੰਗਲੀ ਜੀਵਾਂ ਦੀ ਰੱਖਿਆ ਅਤੇ ਬੇਜ਼ੁਬਾਨ ਜੀਵਾਂ ਦੀ ਸੰਭਾਲ ਲਈ ਸਮਾਜ ਸੇਵੀ ਨਵਜੋਤ ਸਿੰਘ ਢਿੱਲੋਂ ਅਤੇ ਟੀਮ ਨੂੰ ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਵੱਲੋਂ ਸਨਮਾਨ ਕੀਤਾ ਸਨਮਾਨਿਤ। ਤਸਵੀਰ : ਮਨਜੀਤ ਸਿੰਘ ਟੋਹਾਣਾ 05-08-2026
ਟੋਹਾਣਾ, 4 ਅਗਸਤ (ਮਨਜੀਤ ਸਿੰਘ)-ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ.) ਟੋਹਾਣਾ ਆਕਾਸ਼ ਸ਼ਰਮਾ ਨੇ ਮਨੁੱਖਤਾ ਦੀ ਸੇਵਾ, ਜੰਗਲੀ ਜੀਵਾਂ ਦੇ ਬਚਾਅ ਅਤੇ ਬੇਜ਼ੁਬਾਨ ਜੀਵ-ਜੰਤੂਆਂ ਦੀ ਨਿਸ਼ਕਾਮ ਸੇਵਾ ਲਈ ਨਵਜੋਤ ਸਿੰਘ ਢਿੱਲੋਂ ਅਤੇ ਉਨ੍ਹਾਂ ਦੀ ਰੈਸਕਿਊ ਟੀਮ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਨੇ ਟੀਮ ਵੱਲੋਂ ਖ਼ਤਰਨਾਕ ਹਾਲਾਤਾਂ ਵਿੱਚ ਸੱਪਾਂ ਅਤੇ ਹੋਰ ਜੰਗਲੀ ਜੀਵਾਂ ਨੂੰ ਸੁਰੱਖਿਅਤ ਢੰਗ ਨਾਲ ਰੈਸਕਿਊ ਕਰਨ, ਵਾਤਾਵਰਨ ਸੰਭਾਲ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਟੀਮਾਂ ਸਮਾਜ ਲਈ ਪ੍ਰੇਰਣਾ ਸਰੋਤ ਹਨ ਅਤੇ ਕੁਦਰਤ ਦੀ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਸਨਮਾਨ ਪ੍ਰਾਪਤ ਕਰਨ ਉਪਰੰਤ ਨਵਜੋਤ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਸਨਮਾਨ ਪੂਰੀ ਟੀਮ ਦੇ ਸਮਰਪਣ ਅਤੇ ਨਿਸ਼ਕਾਮ ਸੇਵਾ ਦਾ ਨਤੀਜਾ ਹੈ। ਉਨ੍ਹਾਂ ਇਸ ਮਾਣ ਲਈ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਵਿਸ਼ਵਾਸ, ਸਹਿਯੋਗ ਅਤੇ ਪਿਆਰ ਸਦਕਾ ਉਹ ਭਵਿੱਖ ਵਿੱਚ ਵੀ ਮਨੁੱਖਤਾ, ਵਾਤਾਵਰਨ ਅਤੇ ਬੇਜ਼ੁਬਾਨ ਜੀਵਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਰਕਰ ਮੀਟਿੰਗ ਅੱਜ ਅਗਲੀ ਖ਼ਬਰ ਸਕੂਲੀ ਬੱਚਿਆਂ ਨੇ ਆਜ਼ਾਦੀ ਦਿਵਸ ਸਮਾਰੋਹ ਨੂੰ ਲੈ ਕੇ ਸੱਭਿਆਚਾਰਕ ਪ੍ਰੋਗਰਾਮਾਂ ਲਈ ਕੀਤੀ ਰਿਹਰਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।