ਮੀਤ ਪ੍ਰਧਾਨ ਬਣਨ ’ਤੇ ਕਈ ਲੋਕਾਂ ਵਲੋਂ ਰਿੰਕੂ ਨੂੰ ਦਿੱਤੀਆਂ ਵਧਾਈਆਂ
ਜਲੰਧਰ, 5 ਅਗਸਤ (ਸ਼ਿਵ)- ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਪੰਜਾਬ ਭਾਜਪਾ ਦਾ ਉਪ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਭਾਜਪਾ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ, ਵਰਕਰਾਂ ਦੇ ਨਾਲ-ਨਾਲ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੁਬਾਰਕਬਾਦ ਦਿੱਤੀ।
ਅਜੀਤ ਡੈਸਕ
06-08-2026