06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੋਕਸੋ ਐਕਟ ਬੱਚਿਆਂ ਦੀ ਸੁਰੱਖਿਆ ਲਈ ਪ੍ਰਭਾਵਸ਼ਾਲੀ ਅਤੇ ਸੰਵੇਦਨਸ਼ੀਲ ਕਾਨੂੰਨ - ਸੀ . ਜੇ . ਐਮ . ਬੱਚਿਆਂ ਦੀ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ 2012 ਬਾਰੇ ਜਾਗਰੂਕ ਕੈਂਪ ਲਗਾਇਆ

ਫ਼ਤਿਹਾਬਾਦ, 6 ਅਗਸਤ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਤਾਣਾ ਵਿਖੇ ਬੱਚਿਆਂ ਦੀ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ 2012 ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਸਕੱਤਰ ਡਾ.

ਅਜੀਤ ਡੈਸਕ 07-08-2026
ਫ਼ਤਿਹਾਬਾਦ, 6 ਅਗਸਤ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਤਾਣਾ ਵਿਖੇ ਬੱਚਿਆਂ ਦੀ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ 2012 ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਸਕੱਤਰ ਡਾ. ਸੁਯਾਸ਼ ਜਾਵਾ ਨੇ ਬੱਚਿਆਂ ਨੂੰ ਬੱਚਿਆਂ ਦੀ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ 2012 ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਪੋਕਸੋ ਐਕਟ ਪ੍ਰਭਾਵਸ਼ਾਲੀ ਅਤੇ ਸੰਵੇਦਨਸ਼ੀਲ ਕਾਨੂੰਨ ਹੈ, ਜੋ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਐਕਟ ਦੇ ਮੁੱਖ ਉਪਬੰਧਾਂ, ਅਪਰਾਧਾਂ ਦੀ ਜਾਂਚ ਪ੍ਰਕਿਰਿਆ, ਅਪਰਾਧੀਆਂ ਲਈ ਸਜ਼ਾਵਾਂ ਅਤੇ ਪੀੜਤ ਬੱਚਿਆਂ ਨੂੰ ਉਪਲਬਧ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦਾ ਕੋਈ ਵੀ ਵਿਅਕਤੀ ਕਾਨੂੰਨ ਦੀ ਨਜ਼ਰ ਵਿੱਚ ਬੱਚਾ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਨਾਬਾਲਗ ਦੀ ਸਹਿਮਤੀ ਦਾ ਕੋਈ ਕਾਨੂੰਨੀ ਮਹੱਤਵ ਨਹੀਂ ਹੈ। ਸੀ.ਜੇ.ਐਮ. ਨੇ ਸਕੂਲ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਸਰਪੰਚ ਦਲਵੀਰ ਵਰਮਾ ਮਤਾਣਾ, ਜ਼ਿਲ੍ਹਾ ਕਾਨੂੰਨੀ ਸਾਖਰਤਾ ਇੰਚਾਰਜ ਵਿਨੋਦ ਕੁਮਾਰ, ਸਕੂਲ ਪ੍ਰਿੰਸੀਪਲ ਰਾਜਰਾਣੀ, ਐਡਵੋਕੇਟ ਅਭਿਸ਼ੇਕ ਚੌਧਰੀ, ਕਾਨੂੰਨੀ ਸਾਖਰਤਾ ਇੰਚਾਰਜ ਰਘੁਵੀਰ ਸਿੰਘ, ਅਨਿਲ ਇੰਦਲ, ਰਤਨ ਸਿੰਘ, ਸੋਨੂੰ ਭਿਆਣਾ, ਮਨਦੀਪ ਕੁਮਾਰ, ਸੰਦੀਪ ਕੁਮਾਰ, ਰਮੇਸ਼ ਕੁਮਾਰ, ਰਾਜੇਸ਼ ਕੁਮਾਰ, ਡੀ. ਸੁਰੇਸ਼ ਕੁਮਾਰ, ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਵਾਈ ਹਮਲੇ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਸ਼ਹੀਦ ਭਗਤ ਸਿੰਘ ਸਟੇਡੀਅਮ ’ ਚ ਕੀਤੀ ਮੌਕ ਡਰਿਲ ਅੱਠ ਜ਼ਖਮੀਆਂ ਨੂੰ ਬਚਾਇਆ ਅਗਲੀ ਖ਼ਬਰ ਦੁਕਾਨਦਾਰਾਂ ਨੇ ਰੇਲਵੇ ਰੋਡ ’ ਤੇ ਆਰਸੀਸੀ ਸੜਕ ਬਣਾਉਣ ਸੰਬੰਧੀ ਐਸਡੀਐਮ ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।