08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

77 ਵੇਂ ਵਣ ਮਹਾਂ ਉਤਸਵ ਦਾ ਦੂਜਾ ਪੜਾਅ ਭਰੇੜੀ ਕਲਾਂ ਵਿਖੇ ਕਰਵਾਇਆ ਭਰੇੜੀ ਕਲਾਂ ਪਿੰਡ ’ਚ 25 ਏਕੜ ਜ਼ਮੀਨ ’ਤੇ ਲਗਭਗ 5,000 ਬੂਟੇ ਲਗਾਏ ਜਾਣਗੇ-ਕ੍ਰਿਸ਼ਨ ਕੁਮਾਰ ਬੇਦੀ

ਨਰਾਇਣਗੜ੍ਹ, 7 ਅਗਸਤ (ਪੀ. ਸਿੰਘ)-ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਸ਼ੁਰੂ ਕੀਤੇ ਗਏ ਵਣ ਮਹਾਂਉਤਸਵ ਅਤੇ ‘ਏਕ ਪੇਡ ਮਾਂ ਕੇ ਨਾਮ’ ਮੁਹਿੰਮ ਤਹਿਤ 77ਵੇਂ ਜ਼ਿਲ੍ਹਾ ਪੱਧਰੀ ਵਣ ਮਹਾਂਉਤਸਵ ਪ੍ਰੋਗਰਾਮ ਦਾ ਦੂਜਾ ਪੜਾਅ ਪਿੰਡ ਭਰੇੜੀ ਕਲਾਂ ਵਿਖੇ ਕਰਵਾਇਆ ਗਿਆ।

ਪਿੰਡ ਭਰੇੜੀ ਕਲਾਂ ’ਚ ਮੰਤਰੀ ਕ੍ਰਿਸ਼ਨ ਬੇਦੀ ਬੂਟੇ ਲਗਾਉਂਦੇ ਹੋਏ। ਤਸਵੀਰ : ਪੀ. ਸਿੰਘ 08-08-2026
ਨਰਾਇਣਗੜ੍ਹ, 7 ਅਗਸਤ (ਪੀ. ਸਿੰਘ)-ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਸ਼ੁਰੂ ਕੀਤੇ ਗਏ ਵਣ ਮਹਾਂਉਤਸਵ ਅਤੇ ‘ਏਕ ਪੇਡ ਮਾਂ ਕੇ ਨਾਮ’ ਮੁਹਿੰਮ ਤਹਿਤ 77ਵੇਂ ਜ਼ਿਲ੍ਹਾ ਪੱਧਰੀ ਵਣ ਮਹਾਂਉਤਸਵ ਪ੍ਰੋਗਰਾਮ ਦਾ ਦੂਜਾ ਪੜਾਅ ਪਿੰਡ ਭਰੇੜੀ ਕਲਾਂ ਵਿਖੇ ਕਰਵਾਇਆ ਗਿਆ। ਇਸ ਮੌਕੇ ਹਰਿਆਣਾ ਦੇ ਸਮਾਜਿਕ ਨਿਆਂ, ਸਸ਼ਕਤੀਕਰਨ, ਅਨੁਸੂਚਿਤ ਜਾਤੀ ਅਤੇ ਪੱਛੜੇ ਵਰਗ ਭਲਾਈ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਮੁੱਖ ਮਹਿਮਾਨ ਵਜੋਂ ਹਿੱਸਾ ਲਿਆ ਅਤੇ ਇਕ ਬੂਟਾ ਲਗਾਇਆ। ਇਸ ਮੌਕੇ ਉਨ੍ਹਾਂ ਨੇ ਗ੍ਰਾਮ ਪੰਚਾਇਤ ਦੀ ਬੇਨਤੀ ’ਤੇ ਪਿੰਡ ’ਚ ਇਕ ਸ਼ੈੱਡ ਬਣਾਉਣ ਦਾ ਵੀ ਐਲਾਨ ਕੀਤਾ। ਇਸ ਪ੍ਰੋਗਰਾਮ ’ਚ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਸਚਿਨ ਗੁਪਤਾ ਨੇ ਮੰਤਰੀ ਬੇਦੀ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸਚਿਨ ਗੁਪਤਾ, ਸਾਬਕਾ ਵਿਧਾਇਕ ਡਾ. ਪਵਨ ਸੈਣੀ, ਹਰਿਆਣਾ ਵਪਾਰੀ ਭਲਾਈ ਬੋਰਡ ਦੇ ਉਪ ਚੇਅਰਮੈਨ ਰਾਕੇਸ਼ ਬਿੰਦਲ, ਭਾਜਪਾ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ, ਨਗਰ ਨਿਗਮ ਦੀ ਮੇਅਰ ਅਕਸ਼ਿਤਾ ਸੈਣੀ, ਐਸ. ਡੀ. ਐਮ. ਸ਼ਿਵਜੀਤ ਭਾਰਤੀ ਅਤੇ ਹੋਰ ਪਤਵੰਤਿਆਂ ਨੇ ਬੂਟੇ ਲਗਾਏ। ਇਸ ਡੇਰਾਬ ਕੈਬਨਿਟ ਮੰਤਰੀ ਨੇ 77ਵੇਂ ਵਣ ਮਹਾਂ ਉਤਸਵ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਵਣ ਮਹਾਂਉਤਸਵ ਸਿਰਫ਼ ਬੂਟੇ ਲਗਾਉਣ ਦਾ ਮੌਕਾ ਨਹੀਂ ਹੈ, ਸਗੋਂ ਕੁਦਰਤ ’ਚ ਸਾਡੀ ਨਿਹਚਾ, ਵਾਤਾਵਰਣ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਸਾਡੀ ਜ਼ਿੰਮੇਵਾਰੀ ਨੂੰ ਯਾਦ ਕਰਨ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਵੇਂ ਬੂਟੇ ਲਗਾਉਣ ਦੇ ਨਾਲ-ਨਾਲ ਕੁਦਰਤੀ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। ਪਵਿੱਤਰ ਜੰਗਲਾਂ ਦੀ ਸੰਭਾਲ, ਜਲਵਾਯੂ-ਲਚਕੀਲੇ ਮੂਲ ਪ੍ਰਜਾਤੀਆਂ ਨੂੰ ਉਤਸ਼ਾਹਿਤ ਕਰਨ ਅਤੇ ਲੰਬੇ ਸਮੇਂ ਤੱਕ ਰਹਿਣ ਵਾਲੇ ਰੁੱਖਾਂ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮੂਲ ਪ੍ਰਜਾਤੀਆਂ ਸਥਾਨਕ ਵਾਤਾਵਰਣ ਦੇ ਅਨੁਕੂਲ ਹੁੰਦੀਆਂ ਹਨ ਅਤੇ ਜੈਵ ਵਿਭਿੰਨਤਾ ਨੂੰ ਮਜ਼ਬੂਤ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸਾਬਕਾ ਵਿਧਾਇਕ ਡਾ. ਪਵਨ ਸੈਣੀ ਨੇ ਕੈਬਨਿਟ ਮੰਤਰੀ ਬੇਦੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਵਣ ਮਹਾਂਉਤਸਵ ਵਾਤਾਵਰਣ ਸੁਰੱਖਿਆ ਪ੍ਰਤੀ ਸਾਡੀ ਸਮੂਹਿਕ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਘੱਟੋ-ਘੱਟ ਇਕ ਬੂਟਾ ਲਗਾਉਣਾ ਚਾਹੀਦਾ ਹੈ ਅਤੇ ਇਸਨੂੰ ਸਿਰਫ਼ ਲਗਾਉਣ ਤੱਕ ਸੀਮਤ ਰੱਖਣ ਦੀ ਬਜਾਏ, ਇਸਦੀ ਦੇਖਭਾਲ ਉਦੋਂ ਤੱਕ ਕਰਨੀ ਚਾਹੀਦੀ ਹੈ, ਜਦੋਂ ਤੱਕ ਇਹ ਇਕ ਰੁੱਖ ਨਾ ਬਣ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸਚਿਨ ਗੁਪਤਾ, ਸਾਬਕਾ ਵਿਧਾਇਕ ਡਾ. ਪਵਨ ਸੈਣੀ, ਨਗਰ ਨਿਗਮ ਦੀ ਮੇਅਰ ਅਕਸ਼ਿਤਾ ਸੈਣੀ, ਭਾਜਪਾ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ, ਹਰਿਆਣਾ ਵਪਾਰੀ ਭਲਾਈ ਬੋਰਡ ਦੇ ਉਪ ਚੇਅਰਮੈਨ ਰਾਕੇਸ਼ ਬਿੰਦਲ, ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਸੰਦੀਪ ਸੈਣੀ ਅੰਬਲੀ, ਜ਼ਿਲ੍ਹਾ ਜਨਰਲ ਸਕੱਤਰ ਵਿਵੇਕ ਗੁਪਤਾ, ਮੰਡਲ ਪ੍ਰਧਾਨ ਧਰਮਵੀਰ ਗੁਰਜਰ, ਨਾਇਬ ਤਹਿਸੀਲਦਾਰ ਸੁਨੀਲ ਕੁਮਾਰ, ਬੀ. ਡੀ. ਪੀ. ਓ. ਜੋਗੇਸ਼ ਕੁਮਾਰ, ਵਣ ਰੇਂਜ ਅਧਿਕਾਰੀ ਕਰਮਜੀਤ ਸਿੰਘ ਸੈਣੀ, ਮਾਰਕੀਟ ਕਮੇਟੀ ਨਾਰਾਇਣਗੜ੍ਹ ਦੇ ਚੇਅਰਮੈਨ ਨਰਿੰਦਰ ਰਾਣਾ ਕੁਰਾਲੀ, ਮਾਰਕੀਟ ਕਮੇਟੀ ਸ਼ਹਿਜ਼ਾਦਪੁਰ ਦੇ ਚੇਅਰਮੈਨ ਗੋਪਾਲ ਮਿੱਤਲ, ਸੀ. ਐਮ. ਵਿੰਡੋ ਦੇ ਉੱਘੇ ਵਿਅਕਤੀ ਜਸਵਿੰਦਰ ਸਿੰਘ ਬਖਤੂਆ, ਗੁਲਸ਼ਨ ਸੈਣੀ, ਜਨਰਲ ਸਕੱਤਰ ਸ਼ਰਵਣ ਸੈਣੀ, ਮੰਗੂ ਰਾਮ ਸਣੇ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਗਰਲਜ਼ ਕਾਲਜ ਵਿਖੇ ‘ਰਾਸ਼ਟਰੀ ਹੈਂਡਲੂਮ ਦਿਵਸ’ ਮਨਾਇਆ ਅਗਲੀ ਖ਼ਬਰ ਡੀ. ਏ. ਵੀ. ਕਾਲਜ ਫਾਰ ਵੁਮੈਨ ਵਿਖੇ ‘ਰਾਸ਼ਟਰੀ ਹੈਂਡਲੂਮ ਦਿਵਸ’ ਮੌਕੇ ਮਾਡਲਿੰਗ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।