10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਨਕੋਦਰ ਰੋਡ ’ ਤੇ ਗਲੀ ’ਚੋਂ ਕੂੜਾ ਚੁਕਵਾਇਆ

ਜਲੰਧਰ, 8 ਅਗਸਤ (ਸ਼ਿਵ)- ਨਕੋਦਰ ਰੋਡ ’ਤੇ ਪੁਰਾਣੇ ਲਾਲ ਰਤਨ ਸਿਨੇਮਾ ਦੇ ਸਾਹਮਣੇ ਵਾਲੀ ਗਲੀ ਵਿਚ ਪਿਛਲੇ ਕਾਫੀ ਸਮੇਂ ਤੋਂ ਪਏ ਕੂੜੇ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਲਾਕਾ ਵਾਸੀਆਂ ਵੱਲੋਂ ਇਸ ਸਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤਾਂ ਕਰਕੇ ਸਫ਼ਾਈ ਕਰਵਾਉਣ ਦੀ ਮੰਗ ਕੀਤੀ ਗਈ, ਪਰ ਕਥਿਤ ਤੌਰ ’ਤੇ ਕੋਈ ਸੁਣਵਾਈ ਨਹੀਂ ਹੋਈ।

ਸਫ਼ਾਈ ਕਰਵਾਉਣ ਮੌਕੇ ਅਜੇ ਚੋਪੜਾ ਤੇ ਹੋਰ। 10-08-2026
ਜਲੰਧਰ, 8 ਅਗਸਤ (ਸ਼ਿਵ)- ਨਕੋਦਰ ਰੋਡ ’ਤੇ ਪੁਰਾਣੇ ਲਾਲ ਰਤਨ ਸਿਨੇਮਾ ਦੇ ਸਾਹਮਣੇ ਵਾਲੀ ਗਲੀ ਵਿਚ ਪਿਛਲੇ ਕਾਫੀ ਸਮੇਂ ਤੋਂ ਪਏ ਕੂੜੇ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਲਾਕਾ ਵਾਸੀਆਂ ਵੱਲੋਂ ਇਸ ਸਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤਾਂ ਕਰਕੇ ਸਫ਼ਾਈ ਕਰਵਾਉਣ ਦੀ ਮੰਗ ਕੀਤੀ ਗਈ, ਪਰ ਕਥਿਤ ਤੌਰ ’ਤੇ ਕੋਈ ਸੁਣਵਾਈ ਨਹੀਂ ਹੋਈ। ਇਲਾਕਾ ਵਾਸੀਆਂ ਨੇ ਇਸ ਸਮੱਸਿਆ ਬਾਰੇ ਆਮ ਆਦਮੀ ਪਾਰਟੀ ਦੇ ਆਗੂ ਅਜੇ ਚੋਪੜਾ ਨੂੰ ਜਾਣਕਾਰੀ ਦਿੱਤੀ। ਲੋਕਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਅਜੇ ਚੋਪੜਾ ਵੱਲੋਂ ਮੌਕੇ ’ਤੇ ਸਫ਼ਾਈ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਅਤੇ ਲੰਮੇ ਸਮੇਂ ਤੋਂ ਇਕੱਠਾ ਹੋਇਆ ਕੂੜਾ ਚੁਕਵਾ ਦਿੱਤਾ ਗਿਆ। ਕੂੜਾ ਚੁੱਕੇ ਜਾਣ ਤੋਂ ਬਾਅਦ ਇਲਾਕਾ ਵਾਸੀਆਂ ਨੇ ਰਾਹਤ ਮਹਿਸੂਸ ਕੀਤੀ ਅਤੇ ਅਜੇ ਚੋਪੜਾ ਦਾ ਧੰਨਵਾਦ ਕੀਤਾ। ਲੋਕਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਇਸ ਸਮੱਸਿਆ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਦਿੱਕਤ ਆ ਰਹੀ ਸੀ। ਉਨ੍ਹਾਂ ਉਮੀਦ ਜਤਾਈ ਕਿ ਅੱਗੇ ਤੋਂ ਇਸ ਇਲਾਕੇ ਵਿਚ ਨਿਯਮਤ ਸਫ਼ਾਈ ਵੱਲ ਵੀ ਧਿਆਨ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਵਾਰ ਨੂੰ ਆਖਰੀ ਦਿੱਖ ਦਿੰਦਾ ਹੋਇਆ ਕਾਰੀਗਰ। ਵੇਰਵਾ-ਪਵਨ ਖਰਬੰਦਾ ਅਗਲੀ ਖ਼ਬਰ ਮੁੜ ਵਸਾਓ ਮੋਰਚਾ ਵੀ ਕਰਦਾ ਰਿਹਾ ਸੰਘਰਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।