12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਦੰਗਾ ਪੀੜਤ ਕਮੇਟੀ ਨੇ ਪੀ.ਐਮ. ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰਨਾਂ ਨੂੰ ਲਿਖੀ ਚਿੱਠੀ ਦਿੱਲੀ ਵਿਚ 1984 ਸਿੱਖ ਕਤਲੇਆਮ ਦੀ ਯਾਦਗਾਰ ਬਣਾਉਣ ਦੀ ਮੰਗ ਨੂੰ ਮੁੜ ਦੁਹਰਾਇਆ

ਨਵੀਂ ਦਿੱਲੀ, 11 ਅਗਸਤ (ਜਗਤਾਰ ਸਿੰਘ)-ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ-1984 ਦੇ ਮੁਖੀ ਕੁਲਦੀਪ ਸਿੰਘ ਭੋਗਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਭੇਜ ਕੇ, ਰਾਜਧਾਨੀ ਵਿਚ 1984 ਸਿੱਖ ਕਤਲੇਆਮ ਦੀ ਯਾਦਗਾਰ ਸਥਾਪਿਤ ਕਰਨ ਦੀ ਮੰਗ ਨੂੰ ਮੁੜ ਦੁਹਰਾਇਆ ਹੈ। ਇਸ ਚਿੱਠੀ ਦੀ ਕਾਪੀ ਉਪ ਰਾਜਪਾਲ ਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਦਿੱਲੀ ਮੰਤਰੀ ਮੰਡਲ ਨੂੰ ਵੀ ਭੇਜੀ ਗਈ ਹੈ ।

ਅਜੀਤ ਡੈਸਕ 12-08-2026
ਨਵੀਂ ਦਿੱਲੀ, 11 ਅਗਸਤ (ਜਗਤਾਰ ਸਿੰਘ)-ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ-1984 ਦੇ ਮੁਖੀ ਕੁਲਦੀਪ ਸਿੰਘ ਭੋਗਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਭੇਜ ਕੇ, ਰਾਜਧਾਨੀ ਵਿਚ 1984 ਸਿੱਖ ਕਤਲੇਆਮ ਦੀ ਯਾਦਗਾਰ ਸਥਾਪਿਤ ਕਰਨ ਦੀ ਮੰਗ ਨੂੰ ਮੁੜ ਦੁਹਰਾਇਆ ਹੈ। ਇਸ ਚਿੱਠੀ ਦੀ ਕਾਪੀ ਉਪ ਰਾਜਪਾਲ ਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਦਿੱਲੀ ਮੰਤਰੀ ਮੰਡਲ ਨੂੰ ਵੀ ਭੇਜੀ ਗਈ ਹੈ । ਇਸ ਚਿੱਠੀ ਵਿਚ 175 ਤੋਂ ਵੱਧ 1984 ਪੀੜਤਾਂ ਦੇ ਦਸਤਖ਼ਤ ਵੀ ਕਰਾਏ ਗਏ ਹਨ ਅਤੇ ਇਨ੍ਹਾਂ ਸਾਰਿਆਂ ਵੱਲੋਂ, ਕਤਲੇਆਮ ਦੀ ਯਾਦਗਾਰ ਸਥਾਪਿਤ ਨਾ ਕੀਤੇ ਜਾਣ ’ਤੇ ਨਾਰਾਜ਼ਗੀ ਜਤਾਈ ਹੈ। ਭੋਗਲ ਵੱਲੋਂ ਭੇਜੀ ਇਸ ਚਿੱਠੀ ਵਿਚ ,ਸੰਸਥਾ ਵੱਲੋਂ ਪਿਛਲੇ 1 ਸਾਲ ਤੋਂ ਕੀਤੀ ਜਾ ਰਹੀ ਜੱਦੋਜਹਿਦ ਦੇ ਸਾਰੇ ਦਸਤਾਵੇਜ਼ਾਂ ਦੀ ਕਾਪੀ ਵੀ ਨੱਥੀ ਕੀਤੀ ਗਈ ਹੈ ਅਤੇ ਦਾਅਵਾ ਕੀਤਾ ਗਿਆ ਹੈ ਕਿ ਇੰਝ ਪ੍ਰਤੀਤ ਹੋ ਰਿਹਾ ਹੈ ਕਿ ਦਿੱਲੀ ਸਰਕਾਰ ,ਕਤਲੇਆਮ ਦੀ ਯਾਦਗਾਰ ਬਣਾਉਣ ਪ੍ਰਤੀ ਗੰਭੀਰ ਨਹੀਂ ਹੈ। ਭੋਗਲ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਅਸੀਂ ਪਿਛਲੇ 13 ਮਹੀਨਿਆਂ ਵਿਚ ਦਿੱਲੀ ਦੇ ਸਾਰੇ ਮੰਤਰੀਆਂ ਨੂੰ ਚਿੱਠੀ ਭੇਜੀ ਜਾ ਚੁੱਕੀ ਹੈ ਪਰ ਕਿਸੇ ਨੇ ਵੀ ਸਾਡੀ ਚਿੱਠੀ ਦਾ ਜਵਾਬ ਨਹੀਂ ਦਿੱਤਾ ਹੈ। ਜੇਕਰ ਦਿੱਲੀ ਸਰਕਾਰ ਦਾ ਕੋਈ ਜਵਾਬ ਆਇਆ ਵੀ ਹੈ ਤਾਂ ਬੱਸ ਉਸ ਵਿਚ ਇਹ ਲਿਖਿਆ ਗਿਆ ਹੈ ਕਿ, ‘ ਪੱਤਰ ਅੱਗੇ ਭੇਜ ਦਿੱਤਾ ਹੈ,ਉਸ ’ਤੇ ਕਾਰਵਾਈ ਹੋ ਰਹੀ ਹੈ।’ ਭੋਗਲ ਨੇ ਪੀਐਮ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਦਿੱਲੀ ਵਿਚ 23 ਸਾਲ ਬਾਅਦ ਭਾਜਪਾ ਦੀ ਸਰਕਾਰ ਆਈ ਹੈ ਅਤੇ ਸਿੱਖ ਸਮਾਜ ਦੀ ਮੰਗ ਹੈ ਕਿ ਦਿੱਲੀ ਵਿਚ 1984 ਸਿੱਖ ਕਤਲੇਆਮ ਦੀ ਯਾਦਗਾਰ ਬਣਾਈ ਜਾਵੇ ਤਾਂਕਿ ਦੇਸ਼ -ਵਿਦੇਸ਼ਾਂ ਤੋਂ ਆਉਣ ਵਾਲੇ ਲੋਕ ਤਤਕਾਲੀ ਕਾਂਗਰਸ ਸਰਕਾਰ ਦੇ ਜ਼ੁਲਮਾਂ ਨੂੰ ਵੇਖ ਸਕਣ ।
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ’ਚ ਬਣਾਇਆ ਜਾਏਗਾ 300 ਸੀਟਾਂ ਵਾਲਾ ਆਡੀਟੋਰੀਅਮ ਅਗਲੀ ਖ਼ਬਰ ਵਾਤਾਵਰਨ ਦੀ ਸਾਂਭ ਸੰਭਾਲ ਲਈ ‘ਗੁਰਬਾਜ਼ 1313 ਫਾਊਂਡੇਸ਼ਨ’ ਨੇ ਲਗਾਏ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।