13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰਘੂਜੀਤ ਸਿੰਘ ਵਿਰਕ ਵਲੋਂ ਪੀੜਤ ਪਰਿਵਾਰ ਨੂੰ 1 ਲੱਖ ਦੀ ਆਰਥਿਕ ਸਹਾਇਤਾ ਦਾ ਚੈੱਕ ਭੇਟ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਸਿੱਖ ਮਿਸ਼ਨ ਹਰਿਆਣਾ ਕੁਰੂਕੁਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ 22 ਜੂਨ ਨੂੰ ਰੇਲਵੇ ਸਟੇਸ਼ਨ ਸ੍ਰੀ ਅੰਮ੍ਰਿਤਸਰ ਵਿਖੇ ਅਚਾਨਕ ਇਕ ਦਰੱਖਤ ਡਿੱਗਣ ਕਰਕੇ ਵਾਪਰੇ ਹਾਦਸੇ ‘ਚ ਰੌਣਕ ਸਿੰਘ ਵਾਸੀ ਸਿਰਸਾ ਦੇ 13 ਸਾਲਾ ਪੁੱਤਰ ਕਾਕਾ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ ਸੀ। ਇਸ ਔਖੀ ਘੜੀ ‘ਚ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਨੇ ਪੀੜਤ ਪਰਿਵਾਰ ਨੂੰ 1 ਲੱਖ ਰੁ.

ਅਜੀਤ ਡੈਸਕ 13-08-2026
ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਸਿੱਖ ਮਿਸ਼ਨ ਹਰਿਆਣਾ ਕੁਰੂਕੁਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ 22 ਜੂਨ ਨੂੰ ਰੇਲਵੇ ਸਟੇਸ਼ਨ ਸ੍ਰੀ ਅੰਮ੍ਰਿਤਸਰ ਵਿਖੇ ਅਚਾਨਕ ਇਕ ਦਰੱਖਤ ਡਿੱਗਣ ਕਰਕੇ ਵਾਪਰੇ ਹਾਦਸੇ ‘ਚ ਰੌਣਕ ਸਿੰਘ ਵਾਸੀ ਸਿਰਸਾ ਦੇ 13 ਸਾਲਾ ਪੁੱਤਰ ਕਾਕਾ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ ਸੀ। ਇਸ ਔਖੀ ਘੜੀ ‘ਚ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਨੇ ਪੀੜਤ ਪਰਿਵਾਰ ਨੂੰ 1 ਲੱਖ ਰੁ. ਦੀ ਆਰਥਿਕ ਸਹਾਇਤਾ ਦਾ ਚੈੱਕ ਭੇਟ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਸਮੇਂ-ਸਮੇਂ ਸਿਰਕ ਕੁਦਰਤੀ ਆਫ਼ਤ, ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੇ ਇਲਾਜ ਅਤੇ ਲੋੜਵੰਦ ਗਰੀਬ ਸਿੱਖ ਪਰਿਵਾਰਾਂ ਦੀ ਆਰਥਿਕ ਸਹਾਇਤਾ ਕੀਤੀ ਜਾਂਦੀ ਹੈ। ਆਰਥਿਕ ਸਹਾਇਤਾ ਦਾ ਚੈੱਕ ਭੇਟ ਕਰਨ ਮੌਕੇ ਪ੍ਰਤਾਪ ਸਿੰਘ ਇੰਚਾਰਜ ਗੁਰਮਤਿ ਸੰਗੀਤ ਅਕੈਡਮੀ ਸ਼ੇਖੂਪੁਰਾ, ਸ਼ੇਰ ਸਿੰਘ ਅਤੇ ਬਲਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਮਾਹੌਲ ਖ਼ਰਾਬ ਕਰਨ ਅਤੇ ਸ਼ਰਧਾਲੂਆ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਮੰਡ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕੀਤਾ ਜ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਵਲੋਂ ਨਗਰ ਨਿਗਮ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।