13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸਰਕਾਰ ਨੇ ਹਰਿਆਣੇ ਨੂੰ ਕੂੜਾਦਾਨ ਬਣਾ ਕੇ ਰੱਖ ਦਿੱਤਾ ਹੈ - ਸੁਖਵਿੰਦਰ ਸਿੰਘ ਗਿੱਲ

ਟੋਹਾਣਾ, 12 ਅਗਸਤ (ਮਨਜੀਤ ਸਿੰਘ) - ਆਮ ਆਦਮੀ ਪਾਰਟੀ ਦੇ ਹਰਿਆਣਾ ਪ੍ਰਦੇਸ਼ ਸਾਂਝੇ ਸਕੱਤਰ ਸੁਖਵਿੰਦਰ ਸਿੰਘ ਗਿੱਲ ਨੇ ਟੋਹਾਣਾ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਵਿੱਚ ਪਹੁੰਚ ਕੇ ਪਾਰਟੀ ਵੱਲੋਂ ਸਮਰਥਨ ਦਿੱਤਾ। ਇਸ ਮੌਕੇ ਉਨ੍ਹਾਂ ਭਾਜਪਾ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਦੀ ਵਾਅਦਾ- ਖ਼ਿਲਾਫ਼ੀ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।

ਅਜੀਤ ਡੈਸਕ 13-08-2026
ਟੋਹਾਣਾ, 12 ਅਗਸਤ (ਮਨਜੀਤ ਸਿੰਘ) - ਆਮ ਆਦਮੀ ਪਾਰਟੀ ਦੇ ਹਰਿਆਣਾ ਪ੍ਰਦੇਸ਼ ਸਾਂਝੇ ਸਕੱਤਰ ਸੁਖਵਿੰਦਰ ਸਿੰਘ ਗਿੱਲ ਨੇ ਟੋਹਾਣਾ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਵਿੱਚ ਪਹੁੰਚ ਕੇ ਪਾਰਟੀ ਵੱਲੋਂ ਸਮਰਥਨ ਦਿੱਤਾ। ਇਸ ਮੌਕੇ ਉਨ੍ਹਾਂ ਭਾਜਪਾ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਦੀ ਵਾਅਦਾ- ਖ਼ਿਲਾਫ਼ੀ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਅੱਜ ਪੂਰੇ ਹਰਿਆਣੇ ਨੂੰ ਕੂੜਾਦਾਨ ਬਣਾ ਕੇ ਰੱਖ ਦਿੱਤਾ ਹੈ। ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰਾਂ ਦੇ ਚੌਕਾਂ, ਗਲੀਆਂ ਅਤੇ ਮੁਹੱਲਿਆਂ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ। ਬਰਸਾਤੀ ਮੌਸਮ ਹੋਣ ਕਾਰਨ ਗਿੱਲਾ ਕੂੜਾ ਸੜ ਰਿਹਾ ਹੈ, ਜਿਸ ਨਾਲ ਬਦਬੂ ਦੇ ਨਾਲ-ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸਫ਼ਾਈ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਬਰਸਾਤੀ ਮੌਸਮ ਵਿੱਚ ਗੰਦਗੀ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲ ਸਕਦੀਆਂ ਹਨ ਅਤੇ ਸੂਬੇ ਵਿੱਚ ਮਹਾਂਮਾਰੀ ਦਾ ਖ਼ਤਰਾ ਵੀ ਪੈਦਾ ਹੋ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਸਿੱਧਾ ਅਸਰ ਆਮ ਲੋਕਾਂ ਦੀ ਸਿਹਤ ’ਤੇ ਪੈ ਰਿਹਾ ਹੈ ਅਤੇ ਆਮ ਨਾਗਰਿਕ ਦਾ ਜੀਵਨ ਮੁਸ਼ਕਲ ਬਣਿਆ ਹੋਇਆ ਹੈ। ‘ਆਪ’ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਫ਼ਾਈ ਕਰਮਚਾਰੀਆਂ ਨਾਲ ਜਿਹੜੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ, ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਹੜਤਾਲ ਦਾ ਜਲਦ ਹੱਲ ਕੱਢਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਅੰਦੋਲਨ ਹੋਰ ਤਿੱਖਾ ਹੋਵੇਗਾ, ਜਿਸ ਨਾਲ ਸਰਕਾਰ ਦੀਆਂ ਮੁਸ਼ਕਲਾਂ ਵੀ ਵਧਣਗੀਆਂ। ਇਸ ਮੌਕੇ ‘ਆਪ’ ਦੇ ਜ਼ਿਲ੍ਹਾ ਯੂਥ ਪ੍ਰਧਾਨ ਬਲਕਾਰ ਸਿੰਘ, ਸੁਨੀਲ ਕੁਮਾਰ, ਗੋਪਾਲ ਬਾਦੜ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਕਾਲਾਂਵਾਲੀ ’ ਚ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ’ ਚ ਕੱਢੀ ਗਈ ਤਿਰੰਗਾ ਯਾਤਰਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲੇ ’ ਚ ਅਕਸ਼ ਨੇ ਜਿੱਤਿਆ ਸੋਨ ਤਮਗਾ ਐਸ.ਐਮ. ਐਲ.ਏ ਸਕੂਲ ਟੋਹਾਣਾ ਦਾ ਨਾਂਅ ਕੀਤਾ ਰੌਸ਼ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।