ਸੀਨੀਅਰ ਸਿਟੀਜ਼ਨਾਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਰਜਿਸਟਰੇਸ਼ਨ ਕੈਂਪ ਲਗਾਇਆ ਗੁਰਦੁਆਰਾ ਸਾਹਿਬ ਨਗਰ ਕਮਾਣਾ ਵਿਖੇ ਕੈਂਪ ਦੌਰਾਨ 193 ਬਜ਼ੁਰਗਾਂ ਦੀ ਕੀਤੀ ਜਾਂਚ
ਰਤੀਆ, 12 ਅਗਸਤ (ਬੇਅੰਤ ਕੌਰ ਮੰਡੇਰ)- ਸਵਰਗਵਾਸੀ ਸੰਤ ਬਾਬਾ ਹਰਚਰਨ ਸਿੰਘ ਕਮਾਣੇ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਮੂਹ ਗ੍ਰਾਮ ਪੰਚਾਇਤ ਕਮਾਣਾ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਆਸਰਾ ਫਾਊਂਡੇਸ਼ਨ ਬਰੇਟਾ ਅਤੇ ਬਿਗ ਹੋਪ ਫਾਊਂਡੇਸ਼ਨ ਬਰੇਟਾ ਵਲੋਂ ਭਾਰਤ ਸਰਕਾਰ ਦੇ ਅਦਾਰੇ ਅਲਿਮਕੋ ਦੇ ਸਹਿਯੋਗ ਨਾਲ ਸੀਨੀਅਰ ਸਿਟੀਜ਼ਨਾਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਰਜਿਸਟਰੇਸ਼ਨ ਕੈਂਪ ਗੁਰਦੁਆਰਾ ਸਾਹਿਬ ਨਗਰ ਕਮਾਣਾ ਵਿਖੇ ਲਗਾਇਆ ਗਿਆ। ਕੈਂਪ ਦੌਰਾਨ 193 ਬਜ਼ੁਰਗਾਂ ਦੀ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਸਿਹਤ ਜਾਂਚ ਕੀਤੀ ਗਈ।
ਰਤੀਆ, 12 ਅਗਸਤ (ਬੇਅੰਤ ਕੌਰ ਮੰਡੇਰ)- ਸਵਰਗਵਾਸੀ ਸੰਤ ਬਾਬਾ ਹਰਚਰਨ ਸਿੰਘ ਕਮਾਣੇ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਮੂਹ ਗ੍ਰਾਮ ਪੰਚਾਇਤ ਕਮਾਣਾ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਆਸਰਾ ਫਾਊਂਡੇਸ਼ਨ ਬਰੇਟਾ ਅਤੇ ਬਿਗ ਹੋਪ ਫਾਊਂਡੇਸ਼ਨ ਬਰੇਟਾ ਵਲੋਂ ਭਾਰਤ ਸਰਕਾਰ ਦੇ ਅਦਾਰੇ ਅਲਿਮਕੋ ਦੇ ਸਹਿਯੋਗ ਨਾਲ ਸੀਨੀਅਰ ਸਿਟੀਜ਼ਨਾਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਰਜਿਸਟਰੇਸ਼ਨ ਕੈਂਪ ਗੁਰਦੁਆਰਾ ਸਾਹਿਬ ਨਗਰ ਕਮਾਣਾ ਵਿਖੇ ਲਗਾਇਆ ਗਿਆ। ਕੈਂਪ ਦੌਰਾਨ 193 ਬਜ਼ੁਰਗਾਂ ਦੀ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਸਿਹਤ ਜਾਂਚ ਕੀਤੀ ਗਈ। ਜਾਂਚ ਉਪਰੰਤ ਯੋਗ ਲਾਭਪਾਤਰੀਆਂ ਲਈ ਵ੍ਹੀਲਚੇਅਰ, ਵਾਕਰ, ਟਰਾਈਪੋਡ, ਸੁਣਨ ਵਾਲੀਆਂ ਮਸ਼ੀਨਾਂ ਸਮੇਤ ਵੱਖ-ਵੱਖ ਤਰ੍ਹਾਂ ਦੇ ਸਹਾਇਕ ਉਪਕਰਨਾਂ ਲਈ ਰਜਿਸਟਰੇਸ਼ਨ ਕੀਤੀ ਗਈ। ਇਹ ਸਹਾਇਕ ਉਪਕਰਨ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਮੁਹੱਈਆ ਕਰਵਾਏ ਜਾਣਗੇ। ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ 120 ਘੰਟਿਆਂ ਦੇ ਸੋਸ਼ਲ ਵਰਕ ਪ੍ਰੋਗਰਾਮ ਤਹਿਤ ਸੇਵਾ ਨਿਭਾਈ। ਵਿਦਿਆਰਥੀਆਂ ਨੇ ਬਜ਼ੁਰਗਾਂ ਦੀ ਜਾਂਚ, ਰਜਿਸਟਰੇਸ਼ਨ ਅਤੇ ਕੈਂਪ ਦੇ ਹੋਰ ਪ੍ਰਬੰਧਾਂ ’ਚ ਸਰਗਰਮੀ ਨਾਲ ਸਹਿਯੋਗ ਦਿੱਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ, ਸਰਪੰਚ ਸਵਰਨਜੀਤ ਕੌਰ, ਜਗਮੇਲ ਸਿੰਘ, ਹਰਦੀਪ ਸਿੰਘ, ਜਸਪਾਲ ਸਿੰਘ, ਜਗਰਾਜ ਸਿੰਘ, ਗੁਰਦੀਪ ਸਿੰਘ, ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ ਨੰਬਰਦਾਰ, ਜਸਪਾਲ ਸਿੰਘ ਭੋਲਾ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।