13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਲਈ ਹੋਈ ਰਿਹਰਸਲ

ਸਿਰਸਾ, 12 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀ ਅੱਜ ਰਿਹਸਲ ਹੋਈ। ਇਸ ਦੌਰਾਨ ਰਿਹਰਸਲ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਨਾਲ-ਨਾਲ ਐਨ.

ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਰਿਹਰਸਲ ਕਰਦੇ ਵਿਦਿਆਰਥੀ। ਤਸਵੀਰ : ਪੰਨੀਵਾਲੀਆ 13-08-2026
ਸਿਰਸਾ, 12 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀ ਅੱਜ ਰਿਹਸਲ ਹੋਈ। ਇਸ ਦੌਰਾਨ ਰਿਹਰਸਲ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਨਾਲ-ਨਾਲ ਐਨ.ਸੀ.ਸੀ. ਅਤੇ ਭਾਰਤ ਸਕਾਊਟਸ ਐਂਡ ਗਾਈਡਜ਼ ਨੇ ਵੀ ਹਿੱਸਾ ਲਿਆ। ਸਿਰਸਾ ਦੇ ਪੁਲਿਸ ਸੁਪਰਡੈਂਟ ਦੀਪਕ ਸਹਾਰਨ ਨੇ ਰਿਹਰਸਲ ਦਾ ਨਿਰੀਖਣ ਕੀਤਾ। ਸਮਾਗਮ ਦੌਰਾਨ ਪੁਲਿਸ ਸੁਪਰਡੈਂਟ ਦੀਪਕ ਸਹਾਰਨ ਨੇ ਕਿਹਾ ਕਿ ਇਹ ਸਮਾਗਮ ਦੇਸ਼ ਲਈ ਮਾਣ ਅਤੇ ਸਨਮਾਨ ਦਾ ਤਿਉਹਾਰ ਹੈ। ਇਸ ਮੌਕੇ ’ਤੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਪਰੇਡ, ਮਾਰਚ ਪਾਸਟ ਅਤੇ ਸੱਭਿਆਚਾਰਕ ਪ੍ਰੋਗਰਾਮ ਨੂੰ ਬਹੁਤ ਹੀ ਸ਼ਾਨ ਅਤੇ ਅਨੁਸ਼ਾਸਨ ਨਾਲ ਪੇਸ਼ ਕੀਤਾ ਗਿਆ। ਰਿਹਰਸਲ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ, ਐਨ.ਸੀ.ਸੀ. ਕੈਡਿਟਾਂ, ਭਾਰਤ ਸਕਾਊਟਸ ਐਂਡ ਗਾਈਡਾਂ ਅਤੇ ਸੱਭਿਆਚਾਰਕ ਟੀਮਾਂ ਨੂੰ ਉਤਸ਼ਾਹਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਰੇਡ ਅਤੇ ਮਾਰਚ ਪਾਸਟ ਵਿੱਚ ਅਨੁਸ਼ਾਸਨ, ਮਾਰਚਿੰਗ, ਪੁਸ਼ਾਕ ਅਤੇ ਤਾਲਮੇਲ ਬਹੁਤ ਮਹੱਤ ਵਪੂਰਨ ਹਨ। ਇਸ ਲਈ ਸਾਰੇ ਭਾਗੀਦਾਰਾਂ ਨੂੰ ਨਿਯਮਿਤ ਤੌਰ ’ਤੇ ਰਿਹਰਸਲ ਕਰਨੀ ਚਾਹੀਦੀ ਹੈ ਅਤੇ ਛੋਟੀਆਂ-ਮੋਟੀਆਂ ਕਮੀਆਂ ਨੂੰ ਦੂਰ ਕਰਕੇ ਆਪਣੇ ਪ੍ਰਦਰਸ਼ਨ ਵਿੱਚ ਸੁਧਾਰ ਕਰਨਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਅਤੇ ਸਬੰਧਤ ਟਰੇਨਰਾਂ ਨੂੰ ਰਿਹਰਸਲਾਂ ਦੌਰਾਨ ਹਰੇਕ ਗਤੀਵਿਧੀ ’ਤੇ ਪੂਰਾ ਧਿਆਨ ਦੇਣ ਦੀ ਹਦਾਇਤ ਕੀਤੀ ਤਾਂ ਜੋ ਆਜ਼ਾਦੀ ਦਿਵਸ ਦੇ ਜਸ਼ਨਾਂ ’ਤੇ ਸਾਰੇ ਪ੍ਰੋਗਰਾਮਾਂ ਨੂੰ ਆਕਰਸ਼ਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾ ਸਕੇ। ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਝੰਡਾ ਲਹਿਰਾਉਣਗੇ।
ਪਿਛਲੀ ਖ਼ਬਰ ਸੀ.ਸੀ.ਟੀ.ਵੀ. ਨੇ ਖੋਲ੍ਹੀ ਬਿਜਲੀ ਦੀਆਂ ਨਵੀਆਂ ਤਾਰਾਂ ਦੀ ਚੋਰੀ ਦੀ ਕਹਾਣੀ ਆਟੋ ਰਿਕਸ਼ਾ ’ਤੇ ਬਾਲਣ ਵਾਲੀਆਂ ਗਠੜੀਆਂ ’ਚ... ਅਗਲੀ ਖ਼ਬਰ ਕੈਥਲ ਵਿਚ ਸੈਂਕੜਿਆਂ ਵਾਹਨਾਂ ਨਾਲ ਕੱਢੀ ਗਈ ਵਿਸ਼ਾਲ ਤਿਰੰਗਾ ਯਾਤਰਾ “ਵੰਦੇ ਮਾਤਰਮ” ਅਤੇ “ਭਾਰਤ ਮਾਤਾ ਕੀ ਜੈ” ਦੇ ਗੂੰਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।