15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰ ਕੇ ਭਾਵੁਕ ਹੋਏ ਟੋਹਾਣਾ ਵਿਧਾਇਕ ਪਰਮਵੀਰ ਸਿੰਘ

ਟੋਹਾਣਾ , 14 ਅਗਸਤ ( ਮਨਜੀਤ ਸਿੰਘ ) - 1947 ਦੀ ਵੰਡ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਬੇਕਸੂਰ ਲੋਕਾਂ ਦੀ ਯਾਦ ਨੂੰ ਸਮਰਪਿਤ ਲੱਕੜ ਮਾਰਕੀਟ ਸਥਿਤ ਆਰੀਆ ਸਮਾਜ ਮੰਦਰ ਵਿਖੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਟੋਹਾਣਾ ਦੇ ਵਿਧਾਇਕ ਪਰਮਵੀਰ ਸਿੰਘ ਆਪਣੇ ਸੰਬੋਧਨ ਦੌਰਾਨ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਭਾਵੁਕ ਹੋ ਗਏ । ਇਸ ਮੌਕੇ ਵਿਧਾਇਕ ਪਰਮਵੀਰ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਨੇ ਨਿੱਕੀ ਉਮਰ ਵਿੱਚ ਹੀ ਧਰਮ ਅਤੇ ਸੱਚਾਈ ਦੀ ਰੱਖਿਆ ਲਈ ਮਹਾਨ ਕੁਰਬਾਨੀ ਦਿੱਤੀ ।

ਆਪਣੇ ਸੰਬੋਧਨ ਦੌਰਾਨ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਟੋਹਾਣਾ ਵਿਧਾਇਕ ਪਰਮਵੀਰ ਸਿੰਘ। ਤਸਵੀਰ : ਮਨਜੀਤ ਸਿੰਘ ਟੋਹਾਣਾ 15-08-2026
ਟੋਹਾਣਾ , 14 ਅਗਸਤ ( ਮਨਜੀਤ ਸਿੰਘ ) - 1947 ਦੀ ਵੰਡ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਬੇਕਸੂਰ ਲੋਕਾਂ ਦੀ ਯਾਦ ਨੂੰ ਸਮਰਪਿਤ ਲੱਕੜ ਮਾਰਕੀਟ ਸਥਿਤ ਆਰੀਆ ਸਮਾਜ ਮੰਦਰ ਵਿਖੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਟੋਹਾਣਾ ਦੇ ਵਿਧਾਇਕ ਪਰਮਵੀਰ ਸਿੰਘ ਆਪਣੇ ਸੰਬੋਧਨ ਦੌਰਾਨ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਭਾਵੁਕ ਹੋ ਗਏ । ਇਸ ਮੌਕੇ ਵਿਧਾਇਕ ਪਰਮਵੀਰ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਨੇ ਨਿੱਕੀ ਉਮਰ ਵਿੱਚ ਹੀ ਧਰਮ ਅਤੇ ਸੱਚਾਈ ਦੀ ਰੱਖਿਆ ਲਈ ਮਹਾਨ ਕੁਰਬਾਨੀ ਦਿੱਤੀ । ਉਨ੍ਹਾਂ ਦੀ ਸ਼ਹਾਦਤ ਸਦੀਆਂ ਤੋਂ ਮਨੁੱਖਤਾ ਨੂੰ ਹੱਕ - ਸੱਚ ’ ਤੇ ਡਟੇ ਰਹਿਣ ਅਤੇ ਜ਼ੁਲਮ ਅੱਗੇ ਨਾ ਝੁਕਣ ਦੀ ਪ੍ਰੇਰਨਾ ਦਿੰਦੀ ਆ ਰਹੀ ਹੈ । ਵਿਧਾਇਕ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਿੱਖ ਇਤਿਹਾਸ ਹੀ ਨਹੀਂ , ਸਗੋਂ ਸਮੁੱਚੀ ਮਨੁੱਖਤਾ ਦੇ ਇਤਿਹਾਸ ਦਾ ਅਮਿੱਟ ਅਧਿਆਇ ਹੈ । ਉਨ੍ਹਾਂ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕਰਦਿਆਂ ਹਰ ਵਿਅਕਤੀ ਨੂੰ ਆਪਣੇ ਧਰਮ , ਸੱਚ ਅਤੇ ਅਸੂਲਾਂ ’ ਤੇ ਦ੍ਰਿੜ੍ਹ ਰਹਿਣ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ । ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਵਿਧਾਇਕ ਪਰਮਵੀਰ ਸਿੰਘ ਭਾਵੁਕ ਹੋ ਗਏ ਅਤੇ ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਵੀ ਸਾਹਿਬਜ਼ਾਦਿਆਂ ਨੇ ਜ਼ੁਲਮ ਅਤੇ ਲਾਲਚ ਅੱਗੇ ਸਿਰ ਨਹੀਂ ਝੁਕਾਇਆ । ਉਨ੍ਹਾਂ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ ।
ਪਿਛਲੀ ਖ਼ਬਰ ਅੱਜ ਟੋਹਾਣਾ ’ ਚ ਸਵੇਰੇ 5 ਵਜੇ ਹੋਵੇਗੀ ਮੈਰਾਥਨ ਅਗਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।