19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦਾ ਵੱਜਿਆ ਬਿਗਲ ਗ਼ਲਤ ਹਰਕਤ ’ਤੇ ਹੋਵੇਗੀ ਨਾਮਜ਼ਦਗੀ ਰੱਦ

ਨਵੀਂ ਦਿੱਲੀ, 18 ਅਗਸਤ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ ਅਤੇ ਇਹ ਚੋਣਾਂ 18 ਸਤੰਬਰ 2026 ਨੂੰ ਹੋਣਗੀਆਂ।

ਅਜੀਤ ਡੈਸਕ 19-08-2026
ਨਵੀਂ ਦਿੱਲੀ, 18 ਅਗਸਤ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ ਅਤੇ ਇਹ ਚੋਣਾਂ 18 ਸਤੰਬਰ 2026 ਨੂੰ ਹੋਣਗੀਆਂ। ਚੋਣਾਂ ਦੇ ਐਲਾਨ ਹੋਣ ’ਤੇ ਹੀ ਯੂਨੀਵਰਸਿਟੀ ਦੇ ਪ੍ਰਸ਼ਾਸਨ ਨੇ ਕੁਝ ਸ਼ਰਤਾਂ ਵੀ ਲਾਗੂ ਕੀਤੀਆਂ ਹਨ ਜਿਨ੍ਹਾਂ ਨੂੰ ਵਿਦਿਆਰਥੀ ਉਮੀਦਵਾਰ ਨੂੰ ਹਰ ਹਾਲਤ ਵਿਚ ਪੂਰਾ ਕਰਨਾ ਹੋਵੇਗਾ। ਜੇਕਰ ਕਿਸੇ ਵਿਦਿਆਰਥੀ ਉਮੀਦਵਾਰ ਨੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕੀਤੀ ਤਾਂ ਦਿੱਲੀ ਯੂਨੀਵਰਸਿਟੀ ਸਖ਼ਤ ਕਾਰਵਾਈ ਕਰੇਗੀ। ਇਨ੍ਹਾਂ ਚੋਣਾਂ ਦੇ ਨਾਮਜ਼ਦਗੀ ਪੱਤਰ 10 ਸਤੰਬਰ ਤੱਕ ਭਰੇ ਜਾਣਗੇ। ਵਿਦਿਆਰਥੀ ਉਮੀਦਵਾਰਾਂ ਨੂੰ ਪਈਆਂ ਵੋਟਾਂ ਦਾ ਫ਼ੈਸਲਾ 19 ਸਤੰਬਰ ਨੂੰ ਹੋਵੇਗਾ ਕਿਉਂਕਿ ਇਸੇ ਦਿਨ ਨਤੀਜਾ ਐਲਾਨਿਆ ਜਾਵੇਗਾ। ਵਿਦਿਆਰਥੀ ਉਮੀਦਵਾਰ ਆਪਣਾ ਨਾਂਅ 11 ਸਤੰਬਰ ਤੱਕ ਵਾਪਸ ਲੈ ਸਕਦਾ ਹੈ। ਇਨ੍ਹਾਂ ਚੋਣਾਂ ਵਿਚ ਵਿਦਿਆਰਥੀ ਉਮੀਦਵਾਰ ਆਪਣੀ ਸ਼ਕਤੀ ਦਾ ਪ੍ਰਦਰਸ਼ਨ, ਲਗਜ਼ਰੀ ਗੱਡੀਆਂ ਦਾ ਕਾਫ਼ਲਾ, ਹੁੜਦੰਗ ਮਚਾਉਣ ਤੋਂ ਬਿਲਕੁਲ ਹੀ ਪ੍ਰਹੇਜ਼ ਕਰਨਗੇ ਅਤੇ ਚੋਣਾਂ ਦੌਰਾਨ ਟ੍ਰੈਫ਼ਿਕ ਜਾਮ, ਸੜਕ ’ਤੇ ਗੱਡੀਆਂ ਖੜ੍ਹੀਆਂ ਕਰਨ, ਨਸ਼ੇ ਦੀ ਵਰਤੋਂ ਤੇ ਵਿਦਿਆਰਥੀ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰਨ ਦੇ ਨਾਲ ਹੋਰ ਕਾਰਵਾਈ ਵੀ ਹੋਵੇਗੀ। ਇਨ੍ਹਾਂ ਚੋਣਾਂ ਪ੍ਰਤੀ ਦਿੱਲੀ ਯੂਨੀਵਰਸਿਟੀ ਦੇ ਪ੍ਰਸ਼ਾਸਨ, ਦਿੱਲੀ ਪੁਲਿਸ ਦੀਆਂ ਬੈਠਕਾਂ ਵੀ ਹੋ ਰਹੀਆਂ ਹਨ ਅਤੇ ਨਾਲ ਹੀ ਚੋਣਾਂ ਦੀ ਹਰ ਪੱਖ ਤੋਂ ਸਮੀਖਿਆ ਵੀ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪੁਲਿਸ ਨੇ ਫੜੀ 12.45 ਗ੍ਰਾਮ ਸਮੈਕ ਅਗਲੀ ਖ਼ਬਰ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਉੱਤੇ ਲਾਠੀਚਾਰਜ ਦੀ ਕਾਰਵਾਈ ਜਾਇਜ਼ ਨਹੀਂ - ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।