ਨਾਰਾਇਣਗੜ੍ਹ, 24 ਅਗਸਤ (ਪੀ ਸਿੰਘ)- ਨਾਰਾਇਣਗੜ੍ਹ ਦੀ ਐਸ. ਡੀ. ਐਮ. ਸ਼ਿਵਜੀਤ ਭਾਰਤੀ ਨੇ ਵਸਨੀਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਇਹ ਯਕੀਨੀ ਬਣਾਉਣ ਕਿ ਸੰਬੰਧਿਤ ਵਿਭਾਗ ਨਿਯਮਾਂ ਅਨੁਸਾਰ ਕਾਰਵਾਈ ਕਰਨ ਅਤੇ ਜਿਥੇ ਦਸਤਾਵੇਜ਼ ਜਾਂ ਯੋਗਤਾ ਤਸਦੀਕ ਜ਼ਰੂਰੀ ਹੋਵੇ, ਉਥੇ ਪ੍ਰਕਿਰਿਆ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾਵੇ। ਇਸ ਮੌਕੇ ਨਾਇਬ ਤਹਿਸੀਲਦਾਰ ਸੁਨੀਲ ਕੁਮਾਰ, ਏ. ਐਫ. ਐਸ. ਓ ਵਿਨੈ, ਸੁਪਰਵਾਈਜ਼ਰ ਨੇਹਾ, ਸੀ. ਆਰ. ਆਈ. ਡੀ ਵਿਭਾਗ ਤੋਂ ਜ਼ੋਨਲ ਮੈਨੇਜਰ ਰਾਜੀਵ ਕੁਮਾਰ, ਜਨ ਸਿਹਤ ਵਿਭਾਗ ਤੋਂ ਜੂਨੀਅਰ ਇੰਜੀਨੀਅਰ ਕਪਿਲ ਸੈਣੀ ਸਮੇਤ ਨਗਰ ਪਾਲਿਕਾ, ਸਿੰਚਾਈ ਵਿਭਾਗ, ਲੋਕ ਨਿਰਮਾਣ ਵਿਭਾਗ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।