ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਮੁਲਜ਼ਮ ਗ੍ਰਿਫ਼ਤਾਰ ਪੁਲਿਸ ਨੇ ਚੋਰੀ ਕੀਤਾ ਮੋਟਰਸਾਈਕਲ ਵੀ ਬਰਾਮਦ ਕੀਤਾ
ਟੋਹਾਣਾ, 25 ਅਗਸਤ (ਮਨਜੀਤ ਸਿੰਘ)- ਟੋਹਾਣਾ ਦੇ ਚੰਡੀਗੜ੍ਹ ਰੋਡ ’ਤੇ ਪੁਲਿਸ ਚੌਕੀ ਦੀ ਟੀਮ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਦੋਸ਼ੀ ਸਾਗਰ ਪੁੱਤਰ ਹਰਪਾਲ ਵਾਸੀ ਇੰਦਰਾ ਕਾਲੋਨੀ, ਟੋਹਾਣਾ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਚੋਰੀ ਕੀਤਾ ਮੋਟਰਸਾਈਕਲ ਵੀ ਬਰਾਮਦ ਕੀਤਾ।
ਪੁਲਿਸ ਹਿਰਾਸਤ ਵਿੱਚ ਫੜਿਆ ਦੋਸ਼ੀ। ਤਸਵੀਰ ਮਨਜੀਤ ਸਿੰਘ ਟੋਹਾਣਾ
26-08-2026