ਬੰਦੀ ਸਿੰਘਾਂ ਦੀ ਰਿਹਾਈ ਲਈ ਟੋਹਾਣਾ ’ਚ ਲੱਗੇ ਧਰਨੇ ’ਚ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਨੇ ਕੀਤੀ ਸ਼ਮੂਲੀਅਤ
ਟੋਹਾਣਾ, 28 ਅਗਸਤ (ਮਨਜੀਤ ਸਿੰਘ)-ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਸੇਵਾ ਸੋਸਾਇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰਤੀਆ ਰੋਡ ਟੋਹਾਣਾ ਵਿਖੇ ਲਗਾਏ ਗਏ ਧਰਨੇ ’ਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਧਰਨੇ ਨੂੰ ਆਪਣਾ ਸਮਰਥਨ ਦਿੱਤਾ। ਇਸ ਮੌਕੇ ਉਨ੍ਹਾਂ ਨੇ ਇਲਾਕੇ ਭਰ ਤੋਂ ਪਹੁੰਚੀਆਂ ਸੰਗਤਾਂ ਅਤੇ ਪੱਗੜੀ ਸੰਭਾਲ ਜੱਟਾ ਸੇਵਾ ਸੰਮਤੀ ਦੇ ਆਗੂਆਂ ਦਾ ਧੰਨਵਾਦ ਵੀ ਕੀਤਾ।
ਬ
ਬੰਦੀ ਸਿੰਘਾਂ ਦੀ ਰਿਹਾਈ ਲਈ ਟੋਹਾਣਾ ’ਚ ਲੱਗੇ ਧਰਨੇ ’ਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਸ਼ਮੂਲੀਅਤ ਕਰਦੇ ਹੋਏ। ਤਸਵੀਰ : ਮਨਜੀਤ ਸਿੰਘ ਟੋਹਾਣਾ
29-08-2026
ਟੋਹਾਣਾ, 28 ਅਗਸਤ (ਮਨਜੀਤ ਸਿੰਘ)-ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਸੇਵਾ ਸੋਸਾਇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰਤੀਆ ਰੋਡ ਟੋਹਾਣਾ ਵਿਖੇ ਲਗਾਏ ਗਏ ਧਰਨੇ ’ਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਧਰਨੇ ਨੂੰ ਆਪਣਾ ਸਮਰਥਨ ਦਿੱਤਾ। ਇਸ ਮੌਕੇ ਉਨ੍ਹਾਂ ਨੇ ਇਲਾਕੇ ਭਰ ਤੋਂ ਪਹੁੰਚੀਆਂ ਸੰਗਤਾਂ ਅਤੇ ਪੱਗੜੀ ਸੰਭਾਲ ਜੱਟਾ ਸੇਵਾ ਸੰਮਤੀ ਦੇ ਆਗੂਆਂ ਦਾ ਧੰਨਵਾਦ ਵੀ ਕੀਤਾ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਨੇ ਕਿਹਾ ਕਿ ਕਈ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਸੰਵਿਧਾਨ ਅਤੇ ਕਾਨੂੰਨ ਤਹਿਤ ਕਿਸੇ ਵਿਅਕਤੀ ਨੂੰ ਸਜ਼ਾ ਦਿੱਤੀ ਜਾਂਦੀ ਹੈ ਅਤੇ ਉਹ ਆਪਣੀ ਸਜ਼ਾ ਪੂਰੀ ਕਰ ਲੈਂਦਾ ਹੈ ਤਾਂ ਉਸ ਨੂੰ ਕਾਨੂੰਨ ਅਨੁਸਾਰ ਰਿਹਾਈ ਦਾ ਹੱਕ ਮਿਲਣਾ ਚਾਹੀਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇਹ ਅਧਿਕਾਰ ਦੂਜੇ ਲੋਕਾਂ ਨੂੰ ਦਿੱਤੇ ਜਾਂਦੇ ਹਨ ਤਾਂ ਸਿੱਖਾਂ ਦੇ ਬੰਦੀ ਸਿੰਘਾਂ ਨੂੰ ਇਹ ਹੱਕ ਕਿਉਂ ਨਹੀਂ ਦਿੱਤਾ ਜਾ ਰਿਹਾ ? ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਮਾਤਾ ਆਪਣੇ ਪੁੱਤਰ ਨੂੰ ਮਿਲਣ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਇੱਕ ਬਜ਼ੁਰਗ ਮਾਤਾ ਨੂੰ ਆਪਣੇ ਪੁੱਤਰ ਨਾਲ ਮਿਲਣ ਦਾ ਹੱਕ ਮਿਲਣਾ ਚਾਹੀਦਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਅਦਾਲਤ ਦੇ ਨਿਯਮਾਂ ਅਨੁਸਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਬਜ਼ੁਰਗ ਮਾਤਾ ਨੂੰ ਮਿਲ ਸਕਣ। ਉਨ੍ਹਾਂ ਹੋਰ ਬੰਦੀ ਸਿੰਘਾਂ ਨੂੰ ਵੀ ਬਣਦੇ ਕਾਨੂੰਨੀ ਹੱਕ ਦੇਣ ਅਤੇ ਰਿਹਾਈ ਲਈ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ। ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਰਿਹਾਈ ਦੀ ਵੀ ਕੀਤੀ ਮੰਗ - ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹੋਣ ਸੰਬੰਧੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਲੋਕਾਂ ਵਲੋਂ ਚੁਣੇ ਹੋਏ ਸੰਸਦ ਮੈਂਬਰ ਹਨ ਅਤੇ ਉਨ੍ਹਾਂ ਦੀ ਲੋਕਪ੍ਰਿਅਤਾ ਤੋਂ ਸਰਕਾਰਾਂ ਵੀ ਜਾਣੂ ਹਨ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੇ ਮਾਮਲੇ ਨੂੰ ਸਿਆਸੀ ਰੰਜਿਸ਼ ਤੋਂ ਉੱਪਰ ਉੱਠ ਕੇ ਮਨੁੱਖੀ ਅਤੇ ਕਾਨੂੰਨੀ ਨਜ਼ਰੀਏ ਨਾਲ ਵਿਚਾਰਿਆ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਆਪਸੀ ਸਿਆਸੀ ਰੰਜਿਸ਼ਾਂ ਕਾਰਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਜੇਲ੍ਹ ’ਚ ਰੱਖਣ ਦੀ ਬਜਾਏ ਉਨ੍ਹਾਂ ਦੀ ਰਿਹਾਈ ਲਈ ਬਣਦੀ ਭੂਮਿਕਾ ਨਿਭਾਈ ਜਾਵੇ।