31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਵੱਖ - ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

ਕਾਲਾਂਵਾਲੀ/ਸਿਰਸਾ, 30 ਅਗਸਤ (ਭੁਪਿੰਦਰ ਪੰਨੀਵਾਲੀਆ)- ਸੇਂਟ ਜ਼ੇਵੀਅਰ ਪਬਲਿਕ ਸਕੂਲ ਕਾਲਾਂਵਾਲੀ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਗੁਰੂ ਵੰਦਨ ਵਿਦਿਆਰਥੀ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਅਰੁਣ ਕੁਮਾਰ ਗਰਗ ਅਤੇ ਸਕੂਲ ਦੇ ਪ੍ਰਿੰਸੀਪਲ ਸੋਨੀਆ ਕੰਬੋਜ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ।

ਅਜੀਤ ਡੈਸਕ 31-08-2026
ਕਾਲਾਂਵਾਲੀ/ਸਿਰਸਾ, 30 ਅਗਸਤ (ਭੁਪਿੰਦਰ ਪੰਨੀਵਾਲੀਆ)- ਸੇਂਟ ਜ਼ੇਵੀਅਰ ਪਬਲਿਕ ਸਕੂਲ ਕਾਲਾਂਵਾਲੀ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਗੁਰੂ ਵੰਦਨ ਵਿਦਿਆਰਥੀ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਅਰੁਣ ਕੁਮਾਰ ਗਰਗ ਅਤੇ ਸਕੂਲ ਦੇ ਪ੍ਰਿੰਸੀਪਲ ਸੋਨੀਆ ਕੰਬੋਜ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਨੇ ਸਿੱਖਿਆ, ਖੇਡਾਂ, ਸੰਗੀਤ, ਕਲਾ ਆਦਿ ਵੱਖ-ਵੱਖ ਖੇਤਰਾਂ ਵਿੱਚ ਸਕੂਲ ਦਾ ਨਾਂ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸਕੂਲ ਦੀ ਪਿ੍ਰੰਸੀਪਲ ਸੋਨੀਆ ਕੰਬੋਜ ਅਤੇ ਬੱਚਿਆਂ ਦੇ ਕੋਚ ਸੁਨੀਲ ਨਾਪਾ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਅਤੇ ਵਿਦਿਆਰਥੀਆਂ ਦੀ ਯੋਗ ਅਗਵਾਈ ਲਈ ਸਨਮਾਨਿਤ ਵੀ ਕੀਤਾ ਗਿਆ। ਮੁੱਖ ਮਹਿਮਾਨ ਅਰੁਣ ਕੁਮਾਰ ਨੇ ਵਿਦਿਆਰਥੀਆਂ ਨੂੰ ਗੁਰੂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦਾ ਹਮੇਸ਼ਾ ਸਤਿਕਾਰ ਕਰਨਾ ਚਾਹੀਦਾ ਹੈ ਕਿਉਂਕਿ ਗੁਰੂ ਦਾ ਸਥਾਨ ਸਰਵਉੱਚ ਹੈ। ਉਨ੍ਹਾਂ ਬੱਚਿਆਂ ਨੂੰ ਭਾਰਤ ਜਾਣੋ ਮੁਕਾਬਲੇ ਵਿੱਚ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਨੇ ਮੁੱਖ ਮਹਿਮਾਨ ਅਰੁਣ ਗਰਗ, ਅਨੂਪ ਸਿੰਗਲਾ, ਤੁਸ਼ਾਰ ਗਰਗ ਅਤੇ ਦੇਵਾ ਕੀਰਤੀ ਦਾ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਘਰ ’ ਚੋਂ ਅੱਧਾ ਕਿੱਲੋ ਚਾਂਦੀ ਅਤੇ ਇੱਕ ਮੋਬਾਈਲ ਫੋਨ ਚੋਰੀ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਵਿਧਾਨ ਸਭਾ ’ ਚ ਚੁੱਕਣ ਲਈ ਵਿਧਾਇਕ ਦੇ ਨਿੱਜੀ ਸਕੱਤਰ ਨੂੰ ਦਿੱਤਾ ਮੰਗ ਪੱਤਰ ਨਿੱਜੀਕਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।