ਨਾਰਾਇਣਗੜ੍ਹ, 31 ਅਗਸਤ (ਪੀ ਸਿੰਘ)- ਬੀ. ਡੀ. ਪੀ. ਓ. ਜੋਗੇਸ਼ ਕੁਮਾਰ ਨੇ ਸਬ-ਡਵੀਜ਼ਨ ਪੱਧਰੀ ਹੱਲ ਕੈਂਪ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਿਕਾਇਤਾਂ ਦੀ ਪਹਿਲ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸਮੱਸਿਆਵਾਂ ਸੰਬੰਧੀ ਜਲਦ ਲੋੜੀਂਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।