02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਐਸ.ਆਈ. ਦਲਬੀਰ ਸਿੰਘ ਨੂੰ ਇੰਸਪੈਕਟਰ ਵਜੋਂ ਤਰੱਕੀ ਐਸ.ਪੀ. ਮਨਪ੍ਰੀਤ ਸਿੰਘ ਸੂਦਨ ਨੇ ਸਟਾਰ ਲਗਾ ਕੇ ਦਿੱਤੀ ਵਧਾਈ

ਗੂਹਲਾ ਚੀਕਾ (ਕੈਥਲ), 1 ਸਤੰਬਰ (ਓ. ਪੀ.

ਅਜੀਤ ਡੈਸਕ 02-09-2026
ਗੂਹਲਾ ਚੀਕਾ (ਕੈਥਲ), 1 ਸਤੰਬਰ (ਓ.ਪੀ. ਸੈਣੀ)-ਪੁਲਿਸ ਬੁਲਾਰੇ ਨੇ ਦੱਸਿਆ ਕਿ ਐਸ.ਪੀ. ਮਨਪ੍ਰੀਤ ਸਿੰਘ ਸੂਦਨ ਨੇ ਐਸ.ਆਈ. ਦਲਬੀਰ ਸਿੰਘ ਨੂੰ ਇੰਸਪੈਕਟਰ ਵਜੋਂ ਤਰੱਕੀ ਮਿਲਣ ’ਤੇ ਸਟਾਰ ਲਗਾ ਕੇ ਵਧਾਈ ਦਿੱਤੀ । ਐਸ.ਪੀ. ਮਨਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਇਕ ਪੁਲਿਸ ਅਧਿਕਾਰੀ ਲਈ ਇਮਾਨਦਾਰ ਅਤੇ ਮਿਹਨਤੀ ਹੋਣਾ ਬਹੁਤ ਜ਼ਰੂਰੀ ਹੈ। ਜ਼ਿੰਦਗੀ ਵਿਚ ਸਖ਼ਤ ਮਿਹਨਤ ਅਤੇ ਇਮਾਨਦਾਰੀ ਹਮੇਸ਼ਾ ਫਲ ਦਿੰਦੀ ਹੈ। ਸਾਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ ਲਗਾਤਾਰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਜਦੋਂ ਵੀ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੂੰ ਉਨ੍ਹਾਂ ਦੇ ਮੌਜੂਦਾ ਅਹੁਦੇ ਤੋਂ ਤਰੱਕੀ ਦਿੱਤੀ ਜਾਂਦੀ ਹੈ, ਤਾਂ ਉਨ੍ਹਾਂ ਨੂੰ ਹੋਰ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ। ਬੁਲਾਰੇ ਨੇ ਦੱਸਿਆ ਕਿ ਦਲਬੀਰ ਸਿੰਘ ਇਸ ਸਮੇਂ ਪੁਲਿਸ ਲਾਈਨ ’ਚ ਤਾਇਨਾਤ ਹੈ।
ਪਿਛਲੀ ਖ਼ਬਰ ਬੇਅੰਤ ਸਿੰਘ ਗੁਦਰਾਣਾ ਬਣੇ ਔਢਾਂ ਬਲਾਕ ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਅਗਲੀ ਖ਼ਬਰ 7 ਪਿੰਡਾਂ ਦੇ 65 ਨਸ਼ਾ ਪੀੜਤਾਂ ਨੂੰ ਇਲਾਜ ਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।