03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਖੂਨਦਾਨ ਕੈਂਪ ਵਿੱਚ 39 ਲੋਕਾਂ ਨੇ ਕੀਤਾ ਖੂਨਦਾਨ

ਕਾਲਾਂਵਾਲੀ/ਸਿਰਸਾ, 2 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਹਾਰਾ ਸਰਬਤ ਸੇਵਾ ਟਰੱਸਟ ਦੇ 31ਵੇਂ ਸਥਾਪਨਾ ਦਿਵਸ ਨੂੰ ਮਨਾਉਣ ਲਈ ਅੱਜ ਸਹਾਰਾ ਆਸ਼ਰਮ ਵਿਖੇ ਇੱਕ ਖੂਨਦਾਨ ਕੈਂਪ ਲਗਾਇਆ ਗਿਆ। ਸ਼ਿਵ ਸ਼ਕਤੀ ਬਲੱਡ ਬੈਂਕ ਸਿਰਸਾ ਦੇ ਸਹਿਯੋਗ ਨਾਲ ਲਾਏ ਗਏ ਇਸ ਖੂਨਦਾਨ ਕੈਂਪ ਵਿੱਚ 39 ਵਿਅਕਤੀਆਂ ਨੇ ਸਵੈਇੱਛਾ ਨਾਲ ਖੂਨਦਾਨ ਕੀਤਾ।

ਅਜੀਤ ਡੈਸਕ 03-09-2026
ਕਾਲਾਂਵਾਲੀ/ਸਿਰਸਾ, 2 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਹਾਰਾ ਸਰਬਤ ਸੇਵਾ ਟਰੱਸਟ ਦੇ 31ਵੇਂ ਸਥਾਪਨਾ ਦਿਵਸ ਨੂੰ ਮਨਾਉਣ ਲਈ ਅੱਜ ਸਹਾਰਾ ਆਸ਼ਰਮ ਵਿਖੇ ਇੱਕ ਖੂਨਦਾਨ ਕੈਂਪ ਲਗਾਇਆ ਗਿਆ। ਸ਼ਿਵ ਸ਼ਕਤੀ ਬਲੱਡ ਬੈਂਕ ਸਿਰਸਾ ਦੇ ਸਹਿਯੋਗ ਨਾਲ ਲਾਏ ਗਏ ਇਸ ਖੂਨਦਾਨ ਕੈਂਪ ਵਿੱਚ 39 ਵਿਅਕਤੀਆਂ ਨੇ ਸਵੈਇੱਛਾ ਨਾਲ ਖੂਨਦਾਨ ਕੀਤਾ। ਕੈਂਪ ਵਿੱਚ ਸਮਾਜ ਸੇਵਕ ਡਾ. ਰਾਜ ਕੁਮਾਰ ਗਰਗ ਤੇ ਡਾ. ਗੁਰਸ਼ਰਨਜੀਤ ਪੁਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸਮਾਜ ਸੇਵਕਾਂ ਦੇ ਸਹਿਯੋਗ ਨਾਲ ਕਲੱਬ ਨੂੰ ਇੱਕ ਐਂਬੂਲੈਂਸ ਵੀ ਦਾਨ ਕੀਤੀ ਗਈ। ਸਹਾਰਾ ਕਲੱਬ ਦੇ ਮੈਂਬਰ ਬਹਾਦਰ ਸਿੰਘ ਖਿੱਪਲ ਨੇ ਦੱਸਿਆ ਕਿ ਟਰੱਸਟ ਦੇ ਸਥਾਪਨਾ ਦਿਵਸ ’ਤੇ ਖੂਨਦਾਨ ਕੈਂਪ ਲਗਾਉਣ ਦਾ ਉਦੇਸ਼ ਸਿਰਫ ਖੂਨ ਇਕੱਠਾ ਕਰਨਾ ਹੀ ਨਹੀਂ, ਸਗੋਂ ਮਨੁੱਖੀ ਸੇਵਾ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਵੀ ਹੈ। ਟਰੱਸਟ ਨੇ ਹੁਣ ਹਰ ਸਾਲ ਸਥਾਪਨਾ ਦਿਵਸ ’ਤੇ ਖੂਨਦਾਨ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਨਾ ਸਿਰਫ ਖੂਨ ਦੀ ਜ਼ਰੂਰਤ ਵਾਲੇ ਮਰੀਜ਼ਾਂ ਦੀ ਸਹਾਇਤਾ ਹੋਵੇਗੀ ਬਲਕਿ ਲੋਕਾਂ ਵਿੱਚ ਨਿਯਮਤ ਖੂਨਦਾਨ ਦੀ ਭਾਵਨਾ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਜ ਸੇਵਕਾਂ ਦੀ ਮਦਦ ਨਾਲ ਕਲੱਬ ਨੂੰ ਇੱਕ ਐਂਬੂਲੈਂਸ ਪ੍ਰਾਪਤ ਹੋਈ ਹੈ। ਇਸ ਨਾਲ ਲੋੜਵੰਦਾਂ ਨੂੰ ਸਹਾਇਤਾ ਤੇ ਟਰੱਸਟ ਦੇ ਵੱਖ-ਵੱਖ ਸੇਵਾ ਕਾਰਜਾਂ ਵਿੱਚ ਮਦਦ ਮਿਲੇਗੀ। ਕਲੱਬ ਨੇ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜੰਟਾ ਸਿੰਘ ਪਟਵਾਰੀ, ਬਹਾਦਰ ਸੋਨੀ, ਸੁਭਾਸ਼ ਸੋਨੀ, ਕੁਲਦੀਪ ਰਾਣਾ, ਜਸਵੰਤ ਸਿੰਘ ਪੈਂਟਾ, ਮਧੂ ਮਿੱਲਾ ਅਤੇ ਹੋਰ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਕਰਾਟੇ ਚੈਂਪੀਅਨਸ਼ਿੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸੀਤਾਰਮਨ ਵਲੋਂ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।