ਮਹਿਲਾ ਸਫ਼ਾਈ ਕਰਮਚਾਰੀਆਂ ਨਾਲ ਕੁੱਟਮਾਰ ਗੈਰ- ਸੰਵਿਧਾਨਕ ਤੇ ਨਿੰਦਣਯੋਗ- ਸੁਖਵਿੰਦਰ ਸਿੰਘ ਗਿੱਲ
ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ‘ਆਪ’ ਵੱਲੋਂ ਪੂਰਨ ਸਮਰਥਨ
ਟੋਹਾਣਾ, 2 ਸਤੰਬਰ (ਮਨਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਸੰਯੁਕਤ ਸੂਬਾ ਸਕੱਤਰ ਸੁਖਵਿੰਦਰ ਸਿੰਘ ਗਿੱਲ ਨੇ ਹਰਿਆਣਾ ਵਿਚ ਮਹਿਲਾ ਸਫ਼ਾਈ ਕਰਮਚਾਰੀਆਂ ਨਾਲ ਕੀਤੇ ਜਾ ਰਹੇ ਕਥਿਤ ਬਲ-ਪ੍ਰਯੋਗ ਅਤੇ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਨੂੰ ਸ਼ਾਂਤਮਈ ਢੰਗ ਨਾਲ ਸਰਕਾਰ ਅਤੇ ਪ੍ਰਸ਼ਾਸਨ ਸਾਹਮਣੇ ਰੱਖਣਾ ਹਰੇਕ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਅਤੇ ਇਸ ਹੱਕ ਨੂੰ ਦਬਾਉਣ ਲਈ ਕਿਸੇ ਵੀ ਤਰ੍ਹਾਂ ਦਾ ਬਲ-ਪ੍ਰਯੋਗ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ।
ਸ
ਸੁਖਵਿੰਦਰ ਸਿੰਘ ਗਿੱਲ।
03-09-2026
ਟੋਹਾਣਾ, 2 ਸਤੰਬਰ (ਮਨਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਸੰਯੁਕਤ ਸੂਬਾ ਸਕੱਤਰ ਸੁਖਵਿੰਦਰ ਸਿੰਘ ਗਿੱਲ ਨੇ ਹਰਿਆਣਾ ਵਿਚ ਮਹਿਲਾ ਸਫ਼ਾਈ ਕਰਮਚਾਰੀਆਂ ਨਾਲ ਕੀਤੇ ਜਾ ਰਹੇ ਕਥਿਤ ਬਲ-ਪ੍ਰਯੋਗ ਅਤੇ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਨੂੰ ਸ਼ਾਂਤਮਈ ਢੰਗ ਨਾਲ ਸਰਕਾਰ ਅਤੇ ਪ੍ਰਸ਼ਾਸਨ ਸਾਹਮਣੇ ਰੱਖਣਾ ਹਰੇਕ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਅਤੇ ਇਸ ਹੱਕ ਨੂੰ ਦਬਾਉਣ ਲਈ ਕਿਸੇ ਵੀ ਤਰ੍ਹਾਂ ਦਾ ਬਲ-ਪ੍ਰਯੋਗ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਿਸੇ ਵੀ ਕਰਮਚਾਰੀ, ਖ਼ਾਸ ਕਰਕੇ ਮਹਿਲਾ ਕਰਮਚਾਰੀਆਂ ਨਾਲ ਹਿੰਸਕ ਜਾਂ ਦੁਰਵਿਵਹਾਰ ਵਾਲਾ ਰਵੱਈਆ ਕਿਸੇ ਵੀ ਹਾਲਤ ਵਿਚ ਕਬੂਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਆਪਣੀਆਂ ਹੱਕੀ ਅਤੇ ਕਾਨੂੰਨੀ ਮੰਗਾਂ ਨੂੰ ਲੈ ਕੇ ਆਵਾਜ਼ ਉਠਾ ਰਹੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਨਾਲ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਰਿਆਣਾ ਇਕਾਈ ਮਹਿਲਾ ਸਫ਼ਾਈ ਕਰਮਚਾਰੀਆਂ ਨਾਲ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਤੇ ਸਫ਼ਾਈ ਕਰਮਚਾਰੀਆਂ ਦੀਆਂ ਨਿਆਂਸੰਗਤ ਤੇ ਕਾਨੂੰਨੀ ਮੰਗਾਂ ਦਾ ਪੂਰਨ ਸਮਰਥਨ ਕਰਦੀ ਹੈ। ਗਿੱਲ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵਾਪਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਨਿਯਮਾਂ ਦੀ ਉਲੰਘਣਾ ਜਾਂ ਬੇਲੋੜਾ ਬਲ-ਪ੍ਰਯੋਗ ਕੀਤਾ ਗਿਆ ਹੈ ਤਾਂ ਉਸ ਦੀ ਜਵਾਬਦੇਹੀ ਤੈਅ ਕਰਦਿਆਂ ਬਣਦੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ’ਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕਰਕੇ ਸਕਾਰਾਤਮਕ ਗੱਲਬਾਤ ਰਾਹੀਂ ਜਲਦ ਹੱਲ ਕੱਢਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹੱਕਾਂ ਲਈ ਉੱਠੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਸੰਵਿਧਾਨਕ ਹੱਕਾਂ ਤੇ ਕਰਮਚਾਰੀਆਂ ਦੇ ਸਨਮਾਨ ਦੀ ਰੱਖਿਆ ਲਈ ਆਮ ਆਦਮੀ ਪਾਰਟੀ ਹਮੇਸ਼ਾ ਸਫ਼ਾਈ ਕਰਮਚਾਰੀਆਂ ਦੇ ਨਾਲ ਖੜ੍ਹੀ ਰਹੇਗੀ।