04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸੜਕ ਸੁਰੱਖਿਆ ਦੇ ਵਿਸ਼ੇ ’ਤੇ ਕੁਇਜ਼ ਮੁਕਾਬਲਾ ਕਰਵਾਇਆ

ਯਮੁਨਾਨਗਰ, 3 ਸਤੰਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਨੇ ਵਿਦਿਆਰਥੀਆਂ ਵਿਚ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕੁਇਜ਼ ਮੁਕਾਬਲਾ ਕਰਵਾਇਆ। ਇਸ ਮੁਕਾਬਲੇ ਵਿਚ ਵੱਖ-ਵੱਖ ਜਮਾਤਾਂ ਦੇ 540 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਅਜੀਤ ਡੈਸਕ 04-09-2026
ਯਮੁਨਾਨਗਰ, 3 ਸਤੰਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਨੇ ਵਿਦਿਆਰਥੀਆਂ ਵਿਚ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕੁਇਜ਼ ਮੁਕਾਬਲਾ ਕਰਵਾਇਆ। ਇਸ ਮੁਕਾਬਲੇ ਵਿਚ ਵੱਖ-ਵੱਖ ਜਮਾਤਾਂ ਦੇ 540 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਹਿੰਦੀ ਵਿਭਾਗ ਦੇ ਮੁਖੀ ਡਾ. ਵਿਨੈ ਚੰਦੇਲ ਦੇ ਤਾਲਮੇਲ ਨਾਲ ਕਰਵਾਏ ਗਏ ਇਸ ਮੁਕਾਬਲੇ ਰਾਹੀਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ, ਸੜਕ ਸੁਰੱਖਿਆ ਸੰਕੇਤਾਂ ਅਤੇ ਸੁਰੱਖਿਅਤ ਯਾਤਰਾ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਰਣਦੀਪ ਸਿੰਘ ਜੌਹਰ ਨੇ ਅਜਿਹੇ ਮੁਕਾਬਲਿਆਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਸਮਾਜਿਕ ਜਾਗਰੂਕਤਾ ਲਈ ਬਹੁਤ ਮਹੱਤਵਪੂਰਨ ਦੱਸਿਆ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕਾਲਜ ਪ੍ਰਿੰ. ਡਾ. ਅਰਵਿੰਦਰ ਸਿੰਘ ਭੱਲਾ ਨੇ ਹਿੰਦੀ ਵਿਭਾਗ ਦੇ ਮੁਖੀ ਡਾ. ਵਿਨੈ ਚੰਦੇਲ ਨੂੰ ਮੁਕਾਬਲੇ ਦੇ ਸਫਲ ਪ੍ਰਬੰਧਾਂ ਲਈ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਸੜਕ ਸੁਰੱਖਿਆ ਇਕ ਬਹੁਤ ਜ਼ਰੂਰੀ ਲੋੜ ਹੈ। ਵਿਦਿਆਰਥੀਆਂ ਨੂੰ ਨਾ ਸਿਰਫ਼ ਖੁਦ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਸਗੋਂ ਸਮਾਜ ਵਿਚ ਜਾਗਰੂਕਤਾ ਵੀ ਪੈਦਾ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ 260 ਗ੍ਰਾਮ ਹੈਰੋਇਨ ਜ਼ਬਤ ਕਰਨ ਦੇ ਮਾਮਲੇ ਵਿਚ ਮੁੱਖ ਤਸਕਰ ਗ੍ਰਿਫ਼ਤਾਰ ਅਗਲੀ ਖ਼ਬਰ ਇੱਕ ਹਜ਼ਾਰ ਰੁਪਏ ਦੇ ਲੈਣ-ਦੇਣ ਕਾਰਨ ਹੋਇਆ ਸੀ ਪਿੰਡ ਛੱਤਰੀਆਂ ’ਚ ਨੌਜਵਾਨ ਦਾ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।