04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

20 ਸਾਲ ਤੋਂ ਪੁਰਾਣੀ ਸ਼ਾਮਲਾਤ ਜ਼ਮੀਨ ਦੇ ਕਬਜ਼ੇ ’ਤੇ ਮਾਲਕੀ ਹੱਕ ਦਿੱਤੇ ਜਾਣਗੇ-ਬੀ. ਡੀ. ਪੀ. ਓ. ਜੋਗੇਸ਼ ਕੁਮਾਰ

ਨਾਰਾਇਣਗੜ੍ਹ, 3 ਸਤੰਬਰ (ਪੀ ਸਿੰਘ)-ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ. ਡੀ.

ਅਜੀਤ ਡੈਸਕ 04-09-2026
ਨਾਰਾਇਣਗੜ੍ਹ, 3 ਸਤੰਬਰ (ਪੀ ਸਿੰਘ)-ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ. ਡੀ. ਪੀ. ਓ.) ਜੋਗੇਸ਼ ਕੁਮਾਰ ਨੇ ਸਰਕਾਰ ਦੀ ਸਮਾਧਾਨ (ਸ਼ਾਮਲਾਤ ਹਾਊਸਿੰਗ ਓਨਰਸ਼ਿਪ ਧੰਨ ਸਕੀਮ) ਬਾਰੇ ਜਾਣਕਾਰੀ ਦੇਣ ਲਈ ਨਾਰਾਇਣਗੜ੍ਹ ਬਲਾਕ ਦੇ ਸਰਪੰਚਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਨਾਲ ਇਕ ਮੀਟਿੰਗ ਕੀਤੀ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ-ਆਪਣੀਆਂ ਗ੍ਰਾਮ ਪੰਚਾਇਤਾਂ ਵਿਚ ਇਸ ਯੋਜਨਾ ਦਾ ਵਿਆਪਕ ਪ੍ਰਚਾਰ ਕਰਨ ਤਾਂ ਜੋ ਯੋਗ ਪਰਿਵਾਰ ਜੋ ਲੰਬੇ ਸਮੇਂ ਤੋਂ ਸ਼ਾਮਲਾਤ ਜ਼ਮੀਨ ‘ਤੇ ਬਣੇ ਘਰਾਂ ਵਿਚ ਰਹਿ ਰਹੇ ਹਨ, ਇਸ ਯੋਜਨਾ ਦਾ ਲਾਭ ਉਠਾ ਸਕਣ। ਇਸ ਦੌਰਾਨ ਬੀ. ਡੀ. ਪੀ. ਓ. ਜੋਗੇਸ਼ ਕੁਮਾਰ ਨੇ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਨੇ 2004 ਤੋਂ ਪਹਿਲਾਂ ਸ਼ਾਮਲਾਤ ਜ਼ਮੀਨ ‘ਤੇ ਘਰ ਬਣਾਏ ਹਨ ਅਤੇ ਉਥੇ ਰਹਿ ਰਹੇ ਹਨ ਉਹ ਆਪਣੇ ਘਰਾਂ ਦੇ ਸਪਸ਼ੱਟ ਅਤੇ ਵਿਵਾਦ-ਮੁਕਤ ਮਾਲਕੀ ਅਧਿਕਾਰ ਪ੍ਰਾਪਤ ਕਰਨ ਲਈ ਸਮਾਧਾਨ ਪੋਰਟਲ ਰਾਹੀਂ ਅਰਜ਼ੀ ਦੇ ਸਕਦੇ ਹਨ। ਜ਼ਿਲ੍ਹਾ ਡਿਪਟੀ ਕਮਿਸ਼ਨਰ ਤੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਯੋਗ ਨਿਵਾਸੀਆਂ ਨੂੰ 2004 ਦੇ ਕੁਲੈਕਟਰ ਰੇਟ ਤੋਂ ਡੇਢ ਗੁਣਾ ਫੀਸ ਅਦਾ ਕਰਨ ਤੋਂ ਬਾਅਦ ਇਕ ਰਜਿਸਟਰਡ ਮਾਲਕੀ ਸਰਟੀਫਿਕੇਟ ਪ੍ਰਦਾਨ ਕੀਤਾ ਜਾਵੇਗਾ। ਇਸ ਮੌਕੇ ਬੀ. ਡੀ. ਪੀ. ਓ. ਨੇ ਸਾਰੇ ਸਰਪੰਚਾਂ ਨੂੰ ਪਿੰਡ ਪੱਧਰ ‘ਤੇ ਯੋਗ ਪਰਿਵਾਰਾਂ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦੇਣ ਤੇ ਉਨ੍ਹਾਂ ਨੂੰ ਅਪਲਾਈ ਕਰਨ ਲਈ ਉਤਸ਼ਾਹਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਯੋਗ ਲੋਕਾਂ ਨੂੰ ਕਾਨੂੰਨੀ ਅਤੇ ਵਿਵਾਦ-ਮੁਕਤ ਮਾਲਕੀ ਅਧਿਕਾਰ ਪ੍ਰਦਾਨ ਕਰਨਾ ਹੈ ਜੋ ਲੰਬੇ ਸਮੇਂ ਤੋਂ ਸ਼ਾਮਲਾਤ ਜ਼ਮੀਨ ‘ਤੇ ਬਣੇ ਘਰਾਂ ਵਿਚ ਰਹਿ ਰਹੇ ਹਨ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦੇ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਤੱਕ ਪਹੁੰਚਾਉਣ।
ਪਿਛਲੀ ਖ਼ਬਰ ਬੱਚਿਆਂ ਦੇ ਲੰਬੇ ਕੇਸਾਂ ਦਾ ਮੁਕਾਬਲਾ ਅੱਜ ਅਗਲੀ ਖ਼ਬਰ ਨਾਗਰਿਕਾਂ ਨੂੰ ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ - ਐਸ.ਪੀ. ਅਜੀਤ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।