05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਟੋਹਾਣਾ ’ਚ ਮਹਿਲਾ ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ , ਸਰਕਾਰ ਤੇ ਸਥਾਨਕ ਮੰਤਰੀ ਦਾ ਕੀਤਾ ਪਿੱਟ ਸਿਆਪਾ

ਟੋਹਾਣਾ, 4 ਸਤੰਬਰ (ਮਨਜੀਤ ਸਿੰਘ) - ਟੋਹਾਣਾ ਸ਼ਹਿਰ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚਲਾਇਆ ਜਾ ਰਿਹਾ ਸੰਘਰਸ਼ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ। ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦੌਰਾਨ ਘਰਾਂ ਵਿੱਚੋਂ ਕੂੜਾ ਚੁੱਕਣ ਲਈ ਨਵੇਂ ਕਰਮਚਾਰੀ ਲਗਾਏ ਜਾਣ ਦੇ ਵਿਰੋਧ ਵਿੱਚ ਮਹਿਲਾ ਸਫ਼ਾਈ ਕਰਮਚਾਰੀਆਂ ਨੇ ਸੜਕਾਂ ’ਤੇ ਉਤਰ ਕੇ ਸਰਕਾਰ, ਸ਼ਹਿਰੀ ਸਥਾਨਕ ਸਰਕਾਰਾਂ ਮੰਤਰੀ ਅਤੇ ਠੇਕੇਦਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪਿੱਟ ਸਿਆਪਾ ਕੀਤਾ।

ਟੋਹਾਣਾ-ਚੰਡੀਗੜ੍ਹ ਰੋਡ ’ਤੇ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਮਹਿਲਾ ਸਫਾਈ ਕਰਮਚਾਰੀ। ਤਸਵੀਰ: ਮਨਜੀਤ ਸਿੰਘ ਟੋਹਾਣਾ 05-09-2026
ਟੋਹਾਣਾ, 4 ਸਤੰਬਰ (ਮਨਜੀਤ ਸਿੰਘ) - ਟੋਹਾਣਾ ਸ਼ਹਿਰ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚਲਾਇਆ ਜਾ ਰਿਹਾ ਸੰਘਰਸ਼ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ। ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦੌਰਾਨ ਘਰਾਂ ਵਿੱਚੋਂ ਕੂੜਾ ਚੁੱਕਣ ਲਈ ਨਵੇਂ ਕਰਮਚਾਰੀ ਲਗਾਏ ਜਾਣ ਦੇ ਵਿਰੋਧ ਵਿੱਚ ਮਹਿਲਾ ਸਫ਼ਾਈ ਕਰਮਚਾਰੀਆਂ ਨੇ ਸੜਕਾਂ ’ਤੇ ਉਤਰ ਕੇ ਸਰਕਾਰ, ਸ਼ਹਿਰੀ ਸਥਾਨਕ ਸਰਕਾਰਾਂ ਮੰਤਰੀ ਅਤੇ ਠੇਕੇਦਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪਿੱਟ ਸਿਆਪਾ ਕੀਤਾ। ਮਹਿਲਾ ਸਫ਼ਾਈ ਕਰਮਚਾਰੀਆਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਧਰਨਾ ਦੇ ਰਹੀਆਂ ਹਨ ਪਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਹੜਤਾਲ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਵੱਲੋਂ ਘਰਾਂ ਵਿੱਚੋਂ ਕੂੜਾ ਚੁੱਕਣ ਲਈ ਹੋਰ ਸਫ਼ਾਈ ਕਰਮਚਾਰੀ ਲਗਾ ਕੇ ਹੜਤਾਲੀ ਕਰਮਚਾਰੀਆਂ ਦੇ ਕੰਮ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ, ਜਿਸ ਨੂੰ ਉਹ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ। ਮਹਿਲਾ ਕਰਮਚਾਰੀਆਂ ਨੇ ਸਰਕਾਰ ਤੇ ਸਬੰਧਤ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਫ਼ਾਈ ਕਰਮਚਾਰੀ ਦਿਨ-ਰਾਤ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੰਭਾਲਦੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਮਸਲੇ ਦਾ ਤੁਰੰਤ ਹੱਲ ਕੀਤਾ ਜਾਵੇ। ਸਫ਼ਾਈ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਠੇਕਾ ਪ੍ਰਥਾ ਖ਼ਤਮ ਕਰਕੇ ਪੱਕੀ ਨੌਕਰੀ ਦੇਣ, ਪੂਰੀ ਤਨਖ਼ਾਹ ਅਤੇ ਹੋਰ ਬਣਦੇ ਹੱਕ ਲਾਗੂ ਕਰਨ ਦੀ ਮੰਗ ਸ਼ਾਮਲ ਹੈ। ਕਰਮਚਾਰੀ ਆਗੂਆਂ ਦਾ ਕਹਿਣਾ ਹੈ ਕਿ 13 ਮਈ ਨੂੰ ਸਰਕਾਰ ਤੇ ਕਰਮਚਾਰੀ ਜਥੇਬੰਦੀਆਂ ਵਿਚਕਾਰ ਹੋਏ ਸਮਝੌਤੇ ਵਿੱਚ ਕਈ ਮੰਗਾਂ ’ਤੇ ਸਹਿਮਤੀ ਬਣੀ ਸੀ ਪਰ ਇਸ ਦੇ ਬਾਵਜੂਦ ਮੰਗਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਗਿਆ। ਇਸੇ ਰੋਸ ਵਜੋਂ ਔਰਤ ਸਫ਼ਾਈ ਕਰਮਚਾਰੀਆਂ ਨੇ ਸੜਕ ’ਤੇ ਇਕੱਠੇ ਹੋ ਕੇ ਪਿੱਟ ਸਿਆਪਾ ਕੀਤਾ ਅਤੇ ਸਰਕਾਰ ਵਿਰੁੱਧ ਆਪਣਾ ਗੁੱਸਾ ਜ਼ਾਹਰ ਕੀਤਾ। ਇਸ ਦੌਰਾਨ ਮਾਹੌਲ ਕਾਫ਼ੀ ਗਰਮ ਰਿਹਾ ਅਤੇ ਮਹਿਲਾ ਕਰਮਚਾਰੀਆਂ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇ ਲਗਾਏ ਗਏ। ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਦੌਰਾਨ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਮੌਜੂਦਗੀ ਵਿੱਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਕੂੜਾ ਚੁਕਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਦੌਰਾਨ ਹੜਤਾਲੀ ਸਫ਼ਾਈ ਕਰਮਚਾਰੀਆਂ ਨੇ ਜੇ.ਸੀ.ਬੀ., ਟਰੈਕਟਰ-ਟਰਾਲੀਆਂ ਅਤੇ ਹੋਰ ਕੂੜਾ ਚੁੱਕਣ ਵਾਲੇ ਵਾਹਨਾਂ ਦਾ ਵਿਰੋਧ ਵੀ ਕੀਤਾ ਸੀ। ਕੁਝ ਮਹਿਲਾ ਕਰਮਚਾਰੀਆਂ ਵੱਲੋਂ ਜੇ.ਸੀ.ਬੀ. ਮਸ਼ੀਨਾਂ ਅੱਗੇ ਲੇਟ ਕੇ ਵੀ ਰੋਸ ਪ੍ਰਗਟਾਇਆ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਕੁਝ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਗੱਲ ਸਾਹਮਣੇ ਆਈ ਸੀ। ਇਸ ਤੋਂ ਪਹਿਲਾਂ 27 ਅਗਸਤ ਨੂੰ ਵੀ ਸਫ਼ਾਈ ਕਰਮਚਾਰੀਆਂ ਨੇ ਨਗਰ ਪ੍ਰੀਸ਼ਦ ਦੇ ਦਫ਼ਤਰਾਂ ਅੰਦਰ ਅਤੇ ਬਾਹਰ ਕੂੜਾ ਸੁੱਟ ਕੇ ਰੋਸ ਪ੍ਰਗਟਾਇਆ ਸੀ। ਕਰਮਚਾਰੀਆਂ ਦਾ ਦੋਸ਼ ਸੀ ਕਿ ਲੰਮੇ ਸਮੇਂ ਤੋਂ ਧਰਨੇ ’ਤੇ ਬੈਠਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਠੋਸ ਧਿਆਨ ਨਹੀਂ ਦਿੱਤਾ ਜਾ ਰਿਹਾ। 3 1 ਅਗਸਤ ਦੀ ਰਾਤ ਨੂੰ ਵੀ ਪੁਲਿਸ ਦੀ ਮੌਜੂਦਗੀ ਵਿੱਚ ਸ਼ਹਿਰ ਦੇ ਮੁੱਖ ਰਸਤਿਆਂ ਅਤੇ ਹੋਰ ਇਲਾਕਿਆਂ ਵਿੱਚ ਸਫ਼ਾਈ ਕਰਵਾਉਣ ਦ ੀ ਕਾਰਵਾਈ ਕੀਤੀ ਗਈ ਸੀ। ਇਸ ਦੌਰਾਨ ਹੜਤਾਲੀ ਕਰਮਚਾਰੀਆਂ ਨੇ ਵਿਰੋਧ ਕੀਤਾ ਤੇ ਕਈ ਕਰਮਚਾਰੀਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਉੱਧਰ ਸਫ਼ਾਈ ਕਰਮਚਾਰੀਆਂ ਦੀ ਲੰਮੀ ਹੜਤਾਲ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਕੂੜੇ ਦੇ ਢੇਰ ਲੱਗਣ ਕਾਰਨ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਪਾਸੇ ਕਰਮਚਾਰੀ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ, ਜਦਕਿ ਦੂਜੇ ਪਾਸੇ ਸ਼ਹਿਰ ਦੀ ਸਫ਼ਾਈ ਵਿਵਸਥਾ ਪ੍ਰਭਾਵਿਤ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਸਫ਼ਾਈ ਕਰਮਚਾਰੀ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਟਕਰਾਅ ਦੀ ਥਾਂ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਮਸਲੇ ਦਾ ਸਥਾਈ ਹੱਲ ਕੱਢਿਆ ਜਾਵੇ।
ਪਿਛਲੀ ਖ਼ਬਰ ਟੋਹਾਣਾ ਦੀ ਦਮਕੌਰਾ ਰੋਡ ਪੰਜਾਬੀ ਧਰਮਸ਼ਾਲਾ ਨਜ਼ਦੀਕ ਨਹਿਰ ’ਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ ਅਗਲੀ ਖ਼ਬਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਨੂੰ ਲੈ ਕੇ ਹੋਈ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਜਨਤਕ ਨੁਮਾਇੰਦਿਆਂ ਦੀ ਮੀਟਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।