05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਭਾਜਪਾ ਘੱਟ ਗਿਣਤੀ ਮੋਰਚੇ ਦੇ ਸੂਬਾ ਪ੍ਰਧਾਨ ਡਾ. ਅਵਨੀਤ ਬੜੈਚ ਵਲੋਂ ਵਰਕਰਾਂ ਨਾਲ ਮੀਟਿੰਗ

ਕਾਲਾਂਵਾਲੀ/ਸਿਰਸਾ, 4 ਸਤੰਬਰ (ਭੁਪਿੰਦਰ ਪੰਨੀਵਾਲੀਆ)- ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਥਿਰਾਜ ਅਤੇ ਦਾਦੂ ਸਰਪੰਚ ਬਲਤੇਜ ਸਿੰਘ ਰੋਮਾਣਾ ਦੀ ਨਿਗਰਾਨੀ ਹੇਠ ਕਾਲਾਂਵਾਲੀ ਦੇ ਦਾਦੂ ਰੋਡ ’ਤੇ ਮਹਾਜਨ ਧਰਮਸ਼ਾਲਾ ਵਿਖੇ ਵਰਕਰ ਮਿਲਨ ਸਮਾਰੋਹ ਵਿੱਚ ਭਾਜਪਾ ਘੱਟ ਗਿਣਤੀ ਮੋਰਚਾ ਦੇ ਸੂਬਾ ਪ੍ਰਧਾਨ ਡਾ. ਅਵਨੀਤ ਬੜੈਚ ਨੇ ਭਾਜਪਾ ਵਰਕਰਾਂ ਅਤੇ ਘੱਟ ਗਿਣਤੀ ਮੋਰਚਾ ਦੇ ਅਹੁਦੇਦਾਰਾਂ ਨਾਲ ਇੱਕ ਮੀਟਿੰਗ ਕੀਤੀ।

ਅਜੀਤ ਡੈਸਕ 05-09-2026
ਕਾਲਾਂਵਾਲੀ/ਸਿਰਸਾ, 4 ਸਤੰਬਰ (ਭੁਪਿੰਦਰ ਪੰਨੀਵਾਲੀਆ)- ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਥਿਰਾਜ ਅਤੇ ਦਾਦੂ ਸਰਪੰਚ ਬਲਤੇਜ ਸਿੰਘ ਰੋਮਾਣਾ ਦੀ ਨਿਗਰਾਨੀ ਹੇਠ ਕਾਲਾਂਵਾਲੀ ਦੇ ਦਾਦੂ ਰੋਡ ’ਤੇ ਮਹਾਜਨ ਧਰਮਸ਼ਾਲਾ ਵਿਖੇ ਵਰਕਰ ਮਿਲਨ ਸਮਾਰੋਹ ਵਿੱਚ ਭਾਜਪਾ ਘੱਟ ਗਿਣਤੀ ਮੋਰਚਾ ਦੇ ਸੂਬਾ ਪ੍ਰਧਾਨ ਡਾ. ਅਵਨੀਤ ਬੜੈਚ ਨੇ ਭਾਜਪਾ ਵਰਕਰਾਂ ਅਤੇ ਘੱਟ ਗਿਣਤੀ ਮੋਰਚਾ ਦੇ ਅਹੁਦੇਦਾਰਾਂ ਨਾਲ ਇੱਕ ਮੀਟਿੰਗ ਕੀਤੀ। ਡਾ. ਅਵਨੀਤ ਬੜੈਚ ਦੇ ਸਮਾਗਮ ਵਿੱਚ ਪਹੁੰਚਣ ’ਤੇ ਉਨ੍ਹਾਂ ਦਾ ਸਵਾਗਤ ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ, ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਥਿਰਾਜ, ਰਾਜਿੰਦਰ ਸਿੰਘ, ਮੰਡਲ ਪ੍ਰਧਾਨ ਲਵਲੀ ਗਰਗ, ਟੀਸ਼ੂ ਪ੍ਰਧਾਨ, ਦਾਦੂ ਸਰਪੰਚ ਬਲਤੇਜ ਸਿੰਘ, ਜੋਤੀ ਸਰਾਂ ਅਤੇ ਪ੍ਰੀਤਪਾਲ ਸਿੰਘ ਨੇ ਕੀਤਾ। ਮੀਟਿੰਗ ਦੌਰਾਨ ਸੰਗਠਨ ਨੂੰ ਮਜ਼ਬੂਤ ਕਰਨ, ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਭਲਾਈ ਯੋਜਨਾਵਾਂ ਨੂੰ ਜਨਤਾ ਤੱਕ ਪਹੁੰਚਾਉਣ ਤੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਡਾ. ਅਵਨੀਤ ਬੜੈਚ ਨੇ ਕਿਹਾ ਕਿ ਭਾਜਪਾ ਨੇ ਸਿੱਖ ਗੁਰੂਆਂ ਦੇ ਵੱਡੇ ਪੱਧਰ ’ਤੇ ਜਨਮ ਸ਼ਤਾਬਦੀ ਸਮਾਗਮ ਕਰਵਾ ਕੇ ਸਿੱਖਾਂ ਦਾ ਸਨਮਾਨ ਕੀਤਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਗੁਰੂਆਂ ਦੇ ਇਤਿਹਾਸ ਬਾਰੇ ਜਾਣ ਸਕੇ। ਕਾਂਗਰਸ ਪਾਰਟੀ ਨੇ 1984 ਵਿੱਚ ਸਿੱਖਾਂ ਦਾ ਕਤਲੇਆਮ ਕੀਤਾ ਅਤੇ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਰਕਾਰ ਵਿੱਚ ਉੱਚ ਅਹੁਦਿਆਂ ’ਤੇ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ 1984 ਦੇ ਦੰਗਿਆਂ ਵਿੱਚ ਦੋਸ਼ੀ ਸੱਜਣ ਕੁਮਾਰ ਨੂੰ ਰੋਲ ਮਾਡਲ ਕਹਿ ਰਹੇ ਹਨ, ਜੋ ਕਿ ਸ਼ਰਮਨਾਕ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਲਈ ਮਿਹਨਤ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ ਨੇ ਕਿਹਾ ਕਿ ਵਰਕਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਨ੍ਹਾਂ ਯੋਜਨਾਵਾਂ ਬਾਰੇ ਜਾਣਕਾਰੀ ਲੋੜਵੰਦਾਂ ਤੱਕ ਪਹੁੰਚਾਉਣ ਤੇ ਉਨ੍ਹਾਂ ਨੂੰ ਉਨ੍ਹਾਂ ਦੇ ਲਾਭ ਪ੍ਰਾਪਤ ਕਰਨ ਵਿੱਚ ਮਦਦ ਕਰਨ। ਇਸ ਮੌਕੇ ਕੌਂਸਲਰ ਪੂਰਨ ਨਗਰ, ਹਰਵਿੰਦਰ ਸਿੰਘ, ਬੰਤਾ ਸਿੰਘ ਬਡਿੰਗ, ਸੁਖਪਾਲ ਸਿੰਘ, ਤੇਜਾ ਸਿੰਘ, ਸਰਪੰਚ ਮੋਹਨ ਪ੍ਰੀਤ ਸਿੰਘ, ਮਹੇਸ਼ ਆਜ਼ਾਦ, ਗੁਰਪੀਅਸ ਸਿੰਘ ਤਰੂਆਣਾ ਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਆਈ.ਟੀ.ਆਈ.ਵਿਚ ਦਾਖ਼ਲੇ ਦੀ ਆਖ਼ਰੀ ਮਿਤੀ 7 ਸਤੰਬਰ 2026 ਤੱਕ ਵਧੀ ਰਹਿ ਗਏ ਵਿਦਿਆਰਥੀ ਤੁਰੰਤ ਰਜਿਸਟਰੇਸ਼ਨ ਕਰਵਾਉਣ ਅਗਲੀ ਖ਼ਬਰ ਮੰਡੀਆਂ ਵਿਚ ਝੋਨੇ ਦੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਆੜ੍ਹਤੀ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।