06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਲਾਇਨਜ਼ ਕਲੱਬ ਐਕਟਿਵ ਨੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਸਿਰਸਾ, 5 ਸਤੰਬਰ (ਭੁਪਿੰਦਰ ਪੰਨੀਵਾਲੀਆ)- ਅਧਿਆਪਕ ਦਿਵਸ ਮੌਕੇ ਲਾਇਨਜ਼ ਕਲੱਬ ਐਕਟਿਵ ਨੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਰਾਣੀਆਂ ਰੋਡ ’ਤੇ ਸਥਿਤ ਮਹਾਬੀਰ ਦਲ ਸਕੂਲ ਵਿੱਚ ਇਹ ਪ੍ਰੋਗਰਾਮ ਕੀਤਾ ਗਿਆ।

ਅਜੀਤ ਡੈਸਕ 06-09-2026
ਸਿਰਸਾ, 5 ਸਤੰਬਰ (ਭੁਪਿੰਦਰ ਪੰਨੀਵਾਲੀਆ)- ਅਧਿਆਪਕ ਦਿਵਸ ਮੌਕੇ ਲਾਇਨਜ਼ ਕਲੱਬ ਐਕਟਿਵ ਨੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਰਾਣੀਆਂ ਰੋਡ ’ਤੇ ਸਥਿਤ ਮਹਾਬੀਰ ਦਲ ਸਕੂਲ ਵਿੱਚ ਇਹ ਪ੍ਰੋਗਰਾਮ ਕੀਤਾ ਗਿਆ। ਕਲੱਬ ਦੇ ਪ੍ਰਧਾਨ ਵਿਪਿਨ ਮੱਕੜ ਨੇ ਸਕੂਲ ਦੇ ਪ੍ਰਿੰਸੀਪਲ ਸੁਨੀਲ ਵਰਮਾ ਤੇ ਸਾਰੇ ਅਧਿਆਪਕਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੋਲਦਿਆਂ ਪ੍ਰਧਾਨ ਵਿਪਿਨ ਮੱਕੜ ਨੇ ਕਿਹਾ ਕਿ ਅਧਿਆਪਕ ਸਮਾਜ ਦਾ ਸ਼ੀਸ਼ਾ ਹੁੰਦੇ ਹਨ। ਉਹ ਨਾ ਸਿਰਫ਼ ਕਿਤਾਬੀ ਗਿਆਨ ਦਿੰਦੇ ਹਨ ਬਲਕਿ ਵਿਦਿਆਰਥੀਆਂ ਨੂੰ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਵੀ ਕਰਦੇ ਹਨ। ਉਨ੍ਹਾਂ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਨੂੰ ਹਮੇਸ਼ਾ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਕਲੱਬ ਸਕੱਤਰ ਰਮਨ ਮਹਿਤਾ ਨੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ। ਚਾਰਟਰ ਪ੍ਰਧਾਨ ਲਾਇਨ ਚਰਿਤਰ ਨਾਰੰਗ ਨੇ ਕਿਹਾ ਕਿ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮਦਿਨ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਪ੍ਰੋਜੈਕਟ ਚੇਅਰਮੈਨ ਹਰੀਕ੍ਰਿਸ਼ਨ ਕਟਾਰੀਆ ਨੇ ਕਿਹਾ ਕਿ ਅਧਿਆਪਕ ਦੇਸ਼ ਦੇ ਹਰ ਕੰਮ ਵਿੱਚ ਯੋਗਦਾਨ ਪਾਉਂਦੇ ਹਨ। ਇਸ ਮੌਕੇ ਲਾਇਨ ਸੁਸ਼ੀ ਲੋਹੀਆ, ਪਵਨ ਗੁਪਤਾ, ਰਾਜੇਸ਼ ਨਰੂਲਾ, ਰਾਮ ਗਰਗ ਖਜਾਨਚੀ, ਲਾਇਨ ਮੁਕੇਸ਼ ਟੁਟੇਜਾ, ਲਾਇਨ ਲੱਕੀ ਕਟਾਰੀਆ, ਲਾਇਨ ਰਮਨ ਮਹਿਤਾ ਅਤੇ ਹੋਰ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਵਲੋਂ ਬੀਰ ਬਾਂਗਰਾ ’ਚ ਨੌਜਵਾਨ ਖਿਡਾਰੀਆਂ ਨੂੰ ਕ੍ਰਿਕਟ ਕਿੱਟਾਂ ਭੇਟ ਅਗਲੀ ਖ਼ਬਰ ਸੀ.ਡੀ.ਐਲ.ਯੂ. ਵਿਖੇ ਅਧਿਆਪਕ ਦਿਵਸ ’ਤੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।