ਪਿੰਡ ਮੱਲੇਵਾਲਾ ’ਚ ‘ਆਪ’ ਆਗੂ ਸ਼੍ਰੋਮਣੀ ਅਕਾਲੀ ਦਲ (ਬ) ’ਚ ਹੋਏ ਸ਼ਾਮਿਲ
ਮੱਖੂ, 6 ਸਤੰਬਰ (ਕੁਲਵਿੰਦਰ ਸਿੰਘ)- ਜ਼ੀਰਾ ਹਲਕੇ ਲਈ ਇਕ ਵੱਡੇ ਘਟਨਾਕ੍ਰਮ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਐਤਵਾਰ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਇਕ ਸਮੂਹ ਨੇ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਦੀ ਸ਼ਮੂਲੀਅਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ੀਰਾ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਹੇਠ ਹੋਈ।
ਅਜੀਤ ਡੈਸਕ
07-09-2026