ਹੈਰੋਇਨ ਦਾ ਸੇਵਨ ਕਰਦੇ ਨੂੰ ਪੁਲਿਸ ਨੇ ਕੀਤਾ ਕਾਬੂ
ਤਲਵੰਡੀ ਭਾਈ, 8 ਸਤੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਪੀਣ ਦਾ ਆਦੀ ਹੈ, ਜੋ ਹੁਣ ਵੀ ਕੋਟਲਾ ਨੂੰ ਜਾਂਦੀ ਲਿੰਕ ਸੜਕ ’ਤੇ ਮੋਟਰ ਵਾਲੇ ਕਮਰੇ ਦੇ ਬਰਾਂਡੇ ਵਿਚ ਬੈਠ ਕੇ ਹੈਰੋਇਨ ਦਾ ਸੇਵਨ ਕਰ ਰਿਹਾ ਹੈ।
ਤਲਵੰਡੀ ਭਾਈ, 8 ਸਤੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਪੀਣ ਦਾ ਆਦੀ ਹੈ, ਜੋ ਹੁਣ ਵੀ ਕੋਟਲਾ ਨੂੰ ਜਾਂਦੀ ਲਿੰਕ ਸੜਕ ’ਤੇ ਮੋਟਰ ਵਾਲੇ ਕਮਰੇ ਦੇ ਬਰਾਂਡੇ ਵਿਚ ਬੈਠ ਕੇ ਹੈਰੋਇਨ ਦਾ ਸੇਵਨ ਕਰ ਰਿਹਾ ਹੈ। ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਸੰਦੀਪ ਸਿੰਘ ਉਰਫ਼ ਸੀਪਾ ਪੁੱਤਰ ਛਿੰਦਾ ਸਿੰਘ ਵਾਸੀ ਢਿੱਲੋਂ ਬਸਤੀ ਤਲਵੰਡੀ ਭਾਈ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਪੀਣ ਵਾਲੀ ਸਮਗ੍ਰੀ 1 ਸਿਲਵਰ ਪੰਨੀ, 1 ਲਾਈਟਰ ਤੇ ਇਕ ਪਾਈਪ ਬਰਾਮਦ ਕੀਤੀ ਗਈ।