11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਿੰਡ ਅਲਾਲਵਾਸ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਰਤੀਆ, 10 ਸਤੰਬਰ (ਬੇਅੰਤ ਕੌਰ ਮੰਡੇਰ)- ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਲੋਂ ਪੋਸ਼ਣ ਮਹੀਨੇ ਤਹਿਤ ਪਿੰਡ ਅਲਾਲਵਾਸ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਪੇਂਡੂ ਔਰਤਾਂ ਤੇ ਬੱਚਿਆਂ ਨੂੰ ਸੰਤੁਲਿਤ ਤੇ ਪੌਸ਼ਟਿਕ ਖ਼ੁਰਾਕ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।

ਅਜੀਤ ਡੈਸਕ 11-09-2026
ਰਤੀਆ, 10 ਸਤੰਬਰ (ਬੇਅੰਤ ਕੌਰ ਮੰਡੇਰ)- ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਲੋਂ ਪੋਸ਼ਣ ਮਹੀਨੇ ਤਹਿਤ ਪਿੰਡ ਅਲਾਲਵਾਸ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਪੇਂਡੂ ਔਰਤਾਂ ਤੇ ਬੱਚਿਆਂ ਨੂੰ ਸੰਤੁਲਿਤ ਤੇ ਪੌਸ਼ਟਿਕ ਖ਼ੁਰਾਕ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਸੁਪਰਵਾਈਜ਼ਰ ਊਸ਼ਾ ਰਾਣੀ ਨੇ ਔਰਤਾਂ ਤੇ ਬੱਚਿਆਂ ਨੂੰ ਪੋਸ਼ਣ ਸੰਬੰਧੀ ਜਾਣਕਾਰੀ ਪ੍ਰਦਾਨ ਕਰਦਿਆਂ ਸਮਝਾਇਆ ਕਿ ਸਿਹਤਮੰਦ ਜੀਵਨ ਲਈ ਹਰੀਆਂ ਸਬਜ਼ੀਆਂ, ਦਾਲਾਂ, ਅਨਾਜ, ਦੁੱਧ ਤੇ ਮੌਸਮੀ ਫਲਾਂ ਨੂੰ ਖ਼ੁਰਾਕ ’ਚ ਸ਼ਾਮਿਲ ਕਰਨਾ ਜ਼ਰੂਰੀ ਹੈ। ਉਨ੍ਹਾਂ ਬੱਚਿਆਂ, ਗਰਭਵਤੀ ਔਰਤਾਂ ਤੇ ਕਿਸ਼ੋਰ ਲੜਕੀਆਂ ਲਈ ਪੌਸ਼ਟਿਕ ਖ਼ੁਰਾਕ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਪ੍ਰੋਗਰਾਮ ’ਚ ਔਰਤਾਂ ਨੂੰ ਸਥਾਨਕ ਤੌਰ ’ਤੇ ਉਪਲਬਧ ਤੇ ਆਸਾਨੀ ਨਾਲ ਉਪਲਬਧ ਭੋਜਨ ਤੋਂ ਪੌਸ਼ਟਿਕ ਭੋਜਨ ਤਿਆਰ ਕਰਨ ਦਾ ਤਰੀਕਾ ਵੀ ਸਿਖਾਇਆ ਗਿਆ। ਔਰਤਾਂ ਤੇ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸੰਤੁਲਿਤ ਖ਼ੁਰਾਕ ਦੇ ਸੰਦੇਸ਼ ਨੂੰ ਅੱਗੇ ਵਧਾਇਆ। ਪ੍ਰੋਗਰਾਮ ਦਾ ਉਦੇਸ਼ ਪੇਂਡੂ ਖੇਤਰਾਂ ’ਚ ਪੋਸ਼ਣ ਬਾਰੇ ਜਾਗਰੂਕਤਾ ਵਧਾਉਣਾ ਤੇ ਲੋਕਾਂ ਨੂੰ ਕੁਪੋਸ਼ਣ ਰੋਕਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਮਾਇਆ ਦੇਵੀ, ਇੰਦਰਾ ਦੇਵੀ, ਪੰਮੀ ਦੇਵੀ, ਗੀਤਾ ਦੇਵੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖੇਤੀਬਾੜੀ ਦੁਰਘਟਨਾ ਬੀਮਾ ਯੋਜਨਾ ਤਹਿਤ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਅਗਲੀ ਖ਼ਬਰ ਨਸ਼ਾ ਤਸਕਰ ਦੀ ਜਾਇਦਾਦ ’ਤੇ ‘ਖਾਕੀ’ ਦੀ ਕਰਾਰੀ ਸੱਟ, 1.29 ਕਰੋੜ ਦੀ ਜਾਇਦਾਦ ਫਰੀਜ਼ 8 ਤਸਕਰ ਦੀ ਜ਼ਮੀਨ-ਮਕਾਨ ਤੋਂ ਇਲਾਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।