20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਐਚ.ਐਸ.ਜੀ.ਪੀ.ਸੀ. ਪ੍ਰਧਾਨ ਜਥੇਦਾਰ ਝੀਂਡਾ ਨੇ ਬਾਬਾ ਦਰਸ਼ਨ ਸਿੰਘ ਦਾਦੂ ਤੇ ਬਾਬਾ ਤਿਲੋਕੇਵਾਲਾ ਨਾਲ ਕੀਤੀ ਮੁਲਾਕਾਤ

ਕਾਲਾਂਵਾਲੀ/ਸਿਰਸਾ, 19 ਸਤੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਖੇਤਰ ਦੇ ਪਿੰਡ ਦਾਦੂ ਦੇ ਗੁਰਦੁਆਰਾ ਦਸਮੇਸ਼ਸਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਰਸ਼ਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦਾ ਹਾਲ-ਚਾਲ ਪੁੱਛਿਆ। ਇਸ ਤੋਂ ਪਹਿਲਾਂ ਉਹ ਆਪਣੇ ਪੁਰਾਣੇ ਦੋਸਤ ਤੇ ਕਮੇਟੀ ਦੇ ਸਾਬਕਾ ਮੈਂਬਰ ਜਗਤਾਰ ਸਿੰਘ ਤਾਰੀ ਦੇ ਨਿਵਾਸ ’ਤੇ ਆਏ ਅਤੇ ਉਹਨਾਂ ਨਾਲ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਮੁੱਦਿਆਂ ’ਤੇ ਚਰਚਾ ਕੀਤੀ।

ਅਜੀਤ ਡੈਸਕ 20-09-2026
ਕਾਲਾਂਵਾਲੀ/ਸਿਰਸਾ, 19 ਸਤੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਖੇਤਰ ਦੇ ਪਿੰਡ ਦਾਦੂ ਦੇ ਗੁਰਦੁਆਰਾ ਦਸਮੇਸ਼ਸਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਰਸ਼ਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦਾ ਹਾਲ-ਚਾਲ ਪੁੱਛਿਆ। ਇਸ ਤੋਂ ਪਹਿਲਾਂ ਉਹ ਆਪਣੇ ਪੁਰਾਣੇ ਦੋਸਤ ਤੇ ਕਮੇਟੀ ਦੇ ਸਾਬਕਾ ਮੈਂਬਰ ਜਗਤਾਰ ਸਿੰਘ ਤਾਰੀ ਦੇ ਨਿਵਾਸ ’ਤੇ ਆਏ ਅਤੇ ਉਹਨਾਂ ਨਾਲ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਮੁੱਦਿਆਂ ’ਤੇ ਚਰਚਾ ਕੀਤੀ। ਇਸ ਦੌਰਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਸੰਤ ਬਾਬਾ ਦਰਸ਼ਨ ਸਿੰਘ ਨਾਲ ਸਿੱਖ ਇਤਿਹਾਸ ਤੇ ਗੁਰਮਤਿ ਫਲਸਫੇ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਧਾਰਮਿਕ ਅਤੇ ਸਮਾਜਿਕ ਮੁੱਦਿਆਂ ’ਤੇ ਇਸ ਚਰਚਾ ਦੌਰਾਨ ਸਿੱਖ ਪਰੰਪਰਾਵਾਂ, ਗੁਰਮਤਿ ਸਿਧਾਂਤਾਂ ਤੇ ਸਿੱਖ ਇਤਿਹਾਸ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ ਗਈ। ਫਿਰ ਉਨ੍ਹਾਂ ਨੇ ਗੁਰਦੁਆਰਾ ਨਿਰਮਲਸਰ ਸਾਹਿਬ ਤਿਲੋਕੇਵਾਲਾ ਦੇ ਮੁੱਖ ਸੇਵਾਦਾਰ ਸੰਤ ਗੁਰਮੀਤ ਸਿੰਘ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਸ. ਝੀਂਡਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਜਗਤਾਰ ਸਿੰਘ ਤਾਰੀ, ਮਾਸਟਰ ਸੁਖਦਰਸ਼ਨ ਸਿੰਘ, ਬਿੰਦਰ ਸਿੰਘ, ਸਰਪੰਚ ਬਲਤੇਜ ਸਿੰਘ ਰੋਮਾਣਾ, ਜਗਦੇਵ ਸਿੰਘ ਅਤੇ ਐੱਚ.ਐੱਸ.ਜੀ.ਪੀ.ਸੀ. ਮੈਂਬਰ ਬਿੰਦਰ ਸਿੰਘ ਖਾਲਸਾ ਮੌਜੂਦ ਸਨ।
ਪਿਛਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਰਾਜ ਪੱਧਰੀ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਬੀਰੂਵਾਲਾ ਗੁੜ੍ਹਾ ਦੀ ਧੀ ਅਨੂ ਨੇ ਸਟੇਟ ਸਕੂਲ ਖੇਡਾਂ ’ਚ ਜਿੱਤਿਆ ਕਾਂਸੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।