20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਰਾਜ ਪੱਧਰੀ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 19 ਸਤੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਉੱਚ ਸਿੱਖਿਆ ਡਾਇਰੈਕਟੋਰੇਟ ਦੁਆਰਾ ਸਪਾਂਸਰ ਕੀਤਾ ਗਿਆ ‘ਉੱਚ ਸਿੱਖਿਆ ਸੰਸਥਾਵਾਂ ‘ਚ ਆਰਟੀਫੀਸ਼ੀਅਲ ਇੰਟੈਲੀਜੈਂਸ : ਐਪਲੀਕੇਸ਼ਨ, ਔਜ਼ਾਰ ਤੇ ਭਵਿੱਖ ਦੀਆਂ ਸੰਭਾਵਨਾਵਾਂ’ ਵਿਸ਼ੇ ‘ਤੇ ਇਕ ਰੋਜ਼ਾ ਰਾਜ ਪੱਧਰੀ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ‘ਚ ਲਗਭਗ 150 ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਅਜੀਤ ਡੈਸਕ 20-09-2026
ਯਮੁਨਾਨਗਰ, 19 ਸਤੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਉੱਚ ਸਿੱਖਿਆ ਡਾਇਰੈਕਟੋਰੇਟ ਦੁਆਰਾ ਸਪਾਂਸਰ ਕੀਤਾ ਗਿਆ ‘ਉੱਚ ਸਿੱਖਿਆ ਸੰਸਥਾਵਾਂ ‘ਚ ਆਰਟੀਫੀਸ਼ੀਅਲ ਇੰਟੈਲੀਜੈਂਸ : ਐਪਲੀਕੇਸ਼ਨ, ਔਜ਼ਾਰ ਤੇ ਭਵਿੱਖ ਦੀਆਂ ਸੰਭਾਵਨਾਵਾਂ’ ਵਿਸ਼ੇ ‘ਤੇ ਇਕ ਰੋਜ਼ਾ ਰਾਜ ਪੱਧਰੀ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ‘ਚ ਲਗਭਗ 150 ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਕੋਆਰਡੀਨੇਟਰ ਡਾ. ਨੀਤੀ ਦਰਿਆਲ (ਸਵੈ-ਵਿੱਤ ਵਿਭਾਗ ਦੀ ਮੁਖੀ) ਦੇ ਸਵਾਗਤੀ ਭਾਸ਼ਣ ਨਾਲ ਹੋਈ। ਇਸ ਤੋਂ ਬਾਅਦ ਕਾਰਜਕਾਰੀ ਪ੍ਰਿੰ. ਡਾ. ਮਨੋਹਰ ਗੋਇਲ ਨੇ ਮਹਿਮਾਨਾਂ ਤੇ ਭਾਗੀਦਾਰਾਂ ਦਾ ਸਵਾਗਤ ਕੀਤਾ। ਪ੍ਰੋਗਰਾਮ ਦੌਰਾਨ ਪਹਿਲੇ ਤਕਨੀਕੀ ਸੈਸ਼ਨ ‘ਚ ਪ੍ਰੋ. ਰਾਕੇਸ਼ ਕੁਮਾਰ ਡੀਨ (ਅਕਾਦਮਿਕ ਮਾਮਲੇ) ਕੁਰੂਕਸ਼ੇਤਰ ਯੂਨੀਵਰਸਿਟੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵੱਖ-ਵੱਖ ਵਿਸ਼ਿਆਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਏ. ਆਈ. ਦੀ ਮੌਜੂਦਾ ਅਕਾਦਮਿਕ ਤੇ ਵਿਵਹਾਰਕ ਉਪਯੋਗਤਾ ‘ਤੇ ਚਾਨਣਾ ਪਾਇਆ, ਜਦਕਿ ਦੂਜੇ ਤਕਨੀਕੀ ਸੈਸ਼ਨ ‘ਚ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ ਦੇ ਡੀਨ (ਖੋਜ) ਪ੍ਰੋ. ਵਿਕਰਮ ਸਿੰਘ ਨੇ ਭਾਗੀਦਾਰਾਂ ਨੂੰ ਮਸ਼ੀਨ ਲਰਨਿੰਗ ਵਿਸ਼ਿਆਂ ‘ਤੇ ਕੀਮਤੀ ਜਾਣਕਾਰੀ ਪ੍ਰਦਾਨ ਕੀਤੀ। ਪ੍ਰੋਗਰਾਮ ਦੇ ਅੰਤਿਮ ਸੈਸ਼ਨ ‘ਚ ਟੈੱਕਐਡ ਮੁਹਾਲੀ ਨੇ ਭਾਗੀਦਾਰਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਿਤ ਟੂਲਸ ਬਾਰੇ ਵਿਵਹਾਰਕ ਸਿਖਲਾਈ ਪ੍ਰਦਾਨ ਕੀਤੀ। ਪ੍ਰੋਗਰਾਮ ਦੌਰਾਨ ਫੈਕਲਟੀ ਨੇ ਮਾਹਿਰਾਂ ਨਾਲ ਗੱਲਬਾਤ ਕਰਦਿਆਂ ਏ.ਆਈ. ਤੇ ਮਸ਼ੀਨ ਲਰਨਿੰਗ ਬਾਰੇ ਕੀਮਤੀ ਜਾਣਕਾਰੀ ਪ੍ਰਾਪਤ ਕੀਤੀ ਤੇ ਅਧਿਆਪਨ ਤੇ ਖੋਜ ‘ਚ ਆਧੁਨਿਕ ਤਕਨਾਲੋਜੀਆਂ ਨੂੰ ਅਪਣਾਉਣ ਦੇ ਵੱਖ-ਵੱਖ ਪਹਿਲੂਆਂ ਨੂੰ ਸਮਝਿਆ। ਪ੍ਰੋਗਰਾਮ ਦੀ ਸਮਾਪਤੀ ਫੀਡਬੈਕ ਤੇ ਸਮਾਪਤੀ ਸੈਸ਼ਨ ਨਾਲ ਹੋਈ ਜਿਸ ਤੋਂ ਬਾਅਦ ਭਾਗੀਦਾਰਾਂ ਨੂੰ ਸਰਟੀਫਿਕੇਟ ਤਕਸੀਮ ਗਏ। ਡਾ. ਨੀਤੀ ਦਰਿਆਲ ਨੇ ਪ੍ਰੋਗਰਾਮ ਦੇ ਤਾਲਮੇਲ ਤੇ ਸਫ਼ਲਤਾਪੂਰਵਕ ਸੰਚਾਲਨ ‘ਚ ਮੁੱਖ ਭੂਮਿਕਾ ਨਿਭਾਈ, ਜਦਕਿ ਡਾ. ਮਨੋਹਰ ਗੋਇਲ ਦੇ ਮਾਰਗਦਰਸ਼ਨ ਤੇ ਸਮਰਥਨ ਨਾਲ ਪ੍ਰੋਗਰਾਮ ਪੂਰੀ ਤਰ੍ਹਾਂ ਸਫ਼ਲ ਰਿਹਾ।
ਪਿਛਲੀ ਖ਼ਬਰ ਬੈਂਕਿੰਗ ਨੌਕਰੀ ਲਈ ਡਿਗਰੀ ਦੇ ਨਾਲ-ਨਾਲ ਹੁਨਰ ਵੀ ਜ਼ਰੂਰੀ- ਡਾ. ਸੀ. ਸ਼ੇਖਰ ਅਗਲੀ ਖ਼ਬਰ ਐਚ.ਐਸ.ਜੀ.ਪੀ.ਸੀ. ਪ੍ਰਧਾਨ ਜਥੇਦਾਰ ਝੀਂਡਾ ਨੇ ਬਾਬਾ ਦਰਸ਼ਨ ਸਿੰਘ ਦਾਦੂ ਤੇ ਬਾਬਾ ਤਿਲੋਕੇਵਾਲਾ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।