20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨੀ ਕਮੇਟੀ ਦੀ ਮੀਟਿੰਗ ’ਚ ਸੰਸਦ ਮੈਂਬਰ ਨਵੀਨ ਜਿੰਦਲ ਨੇ ਅਧਿਕਾਰੀਆਂ ਨੂੰ ਜਨਤਕ ਹਿੱਤ ’ਚ ਤਾਲਮੇਲ ਨਾਲ ਕੰਮ ਕਰਨ ਦੇ ਦਿੱਤੇ ਨਿਰਦੇਸ਼

ਯਮੁਨਾਨਗਰ, 19 ਸਤੰਬਰ (ਗੁਰਦਿਆਲ ਸਿੰਘ ਨਿਮਰ)- ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨੀ ਕਮੇਟੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਸਕੱਤਰੇਤ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਕਮੇਟੀ ਦੇ ਚੇਅਰਮੈਨ ਨਵੀਨ ਜਿੰਦਲ ਨੇ ਕੀਤੀ ਜਦਕਿ ਅੰਬਾਲਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਕਮੇਟੀ ਦੇ ਉਪ ਚੇਅਰਮੈਨ ਵਰੁਣ ਚੌਧਰੀ ਉਚੇਚੇ ਤੌਰ ‘ਤੇ ਹਾਜ਼ਰ ਰਹੇ।

ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਸੰਸਦ ਮੈਂਬਰ ਅਤੇ ਕਮੇਟੀ ਦੇ ਚੇਅਰਮੈਨ ਨਵੀਨ ਜਿੰਦਲ। ਤਸਵੀਰ : ਨਿਮਰ 20-09-2026
ਯਮੁਨਾਨਗਰ, 19 ਸਤੰਬਰ (ਗੁਰਦਿਆਲ ਸਿੰਘ ਨਿਮਰ)- ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨੀ ਕਮੇਟੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਸਕੱਤਰੇਤ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਕਮੇਟੀ ਦੇ ਚੇਅਰਮੈਨ ਨਵੀਨ ਜਿੰਦਲ ਨੇ ਕੀਤੀ ਜਦਕਿ ਅੰਬਾਲਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਕਮੇਟੀ ਦੇ ਉਪ ਚੇਅਰਮੈਨ ਵਰੁਣ ਚੌਧਰੀ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਮੀਟਿੰਗ ‘ਚ ਜ਼ਿਲ੍ਹੇ ‘ਚ ਵੱਖ-ਵੱਖ ਕੇਂਦਰ ਤੇ ਰਾਜ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਤੇ ਲੋਕ ਭਲਾਈ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਸੰਸਦ ਮੈਂਬਰ ਨਵੀਨ ਜਿੰਦਲ ਨੇ ਅਧਿਕਾਰੀਆਂ ਨੂੰ ਇਕ ਦੂਜੇ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਵਹਾਰ ‘ਚ ‘ਇਕ ਟੀਮ, ਇਕ ਚੀਜ਼’ ਦੇ ਸਿਧਾਂਤ ਨੂੰ ਅਪਣਾਉਣ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰੀ ਬਦਲਣ ਦੀ ਬਜਾਏ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਹੱਲ ਲਈ ਸਮੂਹਿਕ ਤੌਰ ‘ਤੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਸ਼ਾਸਨ ਦਾ ਉਦੇਸ਼ ਜਨਤਾ ਦੀ ਸੇਵਾ ਕਰਨਾ ਹੈ, ਲਿਹਾਜ਼ਾ ਸਮੱਸਿਆਵਾਂ ਨੂੰ ਵਧਾ ਚੜ੍ਹਾ ਕੇ ਦੱਸਣ ਦੀ ਬਜਾਏ ਉਨ੍ਹਾਂ ਦੇ ਹੱਲ ਲਈ ਠੋਸ ਯਤਨ ਕੀਤੇ ਜਾਣੇ ਚਾਹੀਦੇ ਹਨ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਲੋੜ ‘ਤੇ ਜ਼ੋਰ ਦਿੱਤਾ : ਸੰਸਦ ਮੈਂਬਰ ਨਵੀਨ ਜਿੰਦਲ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਗਤੀਵਿਧੀਆਂ ‘ਚ ਸ਼ਾਮਿਲ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਖਿਡਾਰੀ ਅਨੁਸ਼ਾਸਿਤ ਜੀਵਨ ਸ਼ੈਲੀ ਜਿਊਂਦੇ ਹਨ ਅਤੇ ਖੇਡਾਂ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਸੰਸਦ ਮੈਂਬਰ ਵਰੁਣ ਚੌਧਰੀ ਨੂੰ ਐਮ. ਪੀ. ਸਪੋਰਟਸ ਫੈਸਟੀਵਲ ਦਾ ਪ੍ਰਬੰਧ ਕਰਨ ਲਈ ਵੀ ਉਤਸ਼ਾਹਿਤ ਕੀਤਾ। ਉਨ੍ਹਾਂ ਇਸ ਸਮਾਗਮ ਦੇ ਸਫ਼ਲ ਪ੍ਰਬੰਧਾਂ ਲਈ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ। ਬਾਂਦਰਾਂ ਤੇ ਬੇਸਹਾਰਾ ਕੁੱਤਿਆਂ ਦੀ ਸਮੱਸਿਆ ’ਤੇ ਕੀਤੀ ਚਰਚਾ : ਮੀਟਿੰਗ ਦੌਰਾਨ ਜ਼ਿਲ੍ਹੇ ‘ਚ ਬਾਂਦਰਾਂ ਅਤੇ ਬੇਸਹਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਸੰਸਦ ਮੈਂਬਰ ਨਵੀਨ ਜਿੰਦਲ ਤੇ ਸੰਸਦ ਮੈਂਬਰ ਵਰੁਣ ਚੌਧਰੀ ਨੇ ਇਕ ਡੋਗ ਕੈਚਰ ਨਾਲ ਫ਼ੋਨ ‘ਤੇ ਗੱਲਬਾਤ ਵੀ ਕੀਤੀ। ਇਸੇ ਦੌਰਾਨ ਦੋਵਾਂ ਸੰਸਦ ਮੈਂਬਰਾਂ ਨੇ ਜਾਨਵਰਾਂ ਪ੍ਰਤੀ ਸੰਵੇਦਨਸ਼ੀਲਤਾ ਬਣਾਈ ਰੱਖਦੇ ਹੋਏ ਮਨੁੱਖੀ ਪਹੁੰਚ ਤੇ ਸਥਾਪਿਤ ਨਿਯਮਾਂ ਦੀ ਪਾਲਣਾ ਕਰਨ ‘ਤੇ ਜ਼ੋਰ ਦਿੱਤਾ। ਰਾਦੌਰ ਵਿਧਾਨ ਸਭਾ ਹਲਕੇ ਦੇ 110 ਟੀ. ਬੀ. ਮਰੀਜ਼ਾਂ ਨੂੰ ਨਿਕਸ਼ੇ ਮਿੱਤਰਾਂ ਵਜੋਂ ਗੋਦ ਲਿਆ : ਯਮੁਨਾਨਗਰ ਨੂੰ ਟੀ. ਬੀ. ਮੁਕਤ ਬਣਾਉਣ ਦੇ ਉਦੇਸ਼ ਨਾਲ ਸੰਸਦ ਮੈਂਬਰ ਨਵੀਨ ਜਿੰਦਲ ਨੇ ਰਾਦੌਰ ਵਿਧਾਨ ਸਭਾ ਹਲਕੇ ਦੇ 110 ਟੀ. ਬੀ. ਮਰੀਜ਼ਾਂ ਨੂੰ ਨਿਕਸ਼ੇ ਮਿੱਤਰਾਂ ਵਜੋਂ ਗੋਦ ਲਿਆ ਹੈ। ਇਨ੍ਹਾਂ ਮਰੀਜ਼ਾਂ ਨੂੰ ਨਵੀਨ ਜਿੰਦਲ ਫਾਊਂਡੇਸ਼ਨ ਵਲੋਂ ਅਕਤੂਬਰ ਤੋਂ ਪੋਸ਼ਣ ਸੰਬੰਧੀ ਸਮੱਗਰੀ ਪ੍ਰਦਾਨ ਕੀਤੀ ਜਾਵੇਗੀ। ਸੰਸਦ ਮੈਂਬਰ ਨਵੀਨ ਜਿੰਦਲ ਨੇ ਜ਼ੋਰ ਦੇ ਕੇ ਕਿਹਾ ਕਿ ਟੀ. ਬੀ. ਦੇ ਇਲਾਜ ਦੇ ਨਾਲ-ਨਾਲ ਮਰੀਜ਼ਾਂ ਨੂੰ ਢੁਕਵਾਂ ਪੋਸ਼ਣ ਪ੍ਰਦਾਨ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਟੀ. ਬੀ. ਵਿਰੁੱਧ ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰ, ਪ੍ਰਸ਼ਾਸਨ, ਸਮਾਜਿਕ ਸੰਗਠਨਾਂ ਅਤੇ ਜਨਤਾ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮੂਹਿਕ ਯਤਨਾਂ ਰਾਹੀਂ ਹੀ ਯਮੁਨਾਨਗਰ ਨੂੰ ਟੀ. ਬੀ. ਮੁਕਤ ਜ਼ਿਲ੍ਹਾ ਬਣਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਾਰੀ ਧਰਨੇ ’ਚ ਭਾਈ ਹਵਾਰਾ ਦੇ ਧਰਮੀ ਪਿਤਾ ਗੁਰਚਰਨ ਸਿੰਘ ਤੇ ਹਰਿਆਣਾ ਕਮੇਟੀ ਦੇ ਪ੍... ਅਗਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਨੇ ਸ਼ਾਹਾਬਾਦ ’ਚ ਸਾਥੀ ਵਰਕਰਾਂ ਨਾਲ ਮੁਲਾਕਾਤ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।