ਕੁਮਾਰੀ ਸ਼ੈਲਜਾ ਵਲੋਂ ਸ਼ਹੀਦ ਸੁਖਚੈਨ ਸਿੰਘ ਨੂੰ ਸ਼ਰਧਾਂਜਲੀ ਭੇਟ, ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
ਸਿਰਸਾ, 20 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਅੱਜ ਪਿੰਡ ਕੁੱਤਾਵੱਢ ਵਿਖੇ ਸ਼ਹੀਦ ਲਾਂਸ ਨਾਇਕ ਸੁਖਚੈਨ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ 30 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਸ਼ਹਾਦਤ ਬਹੁਤ ਦੁਖਦਾਈ ਹੈ।
ਅਜੀਤ ਡੈਸਕ
21-09-2026