ਚੂਰਾ-ਪੋਸਤ ਬਰਾਮਦਗੀ ਮਾਮਲੇ ’ਚ ਮੁੱਖ ਮੁਲਜ਼ਮ ਕਾਬੂ
ਟੋਹਾਣਾ, 23 ਸਤੰਬਰ (ਮਨਜੀਤ ਸਿੰਘ)- ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਸਦਰ ਟੋਹਾਣਾ ਨੇ ਚੂਰਾ-ਪੋਸਤ ਬਰਾਮਦਗੀ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਨਰੇਸ਼ ਪੁੱਤਰ ਰਮੇਸ਼ ਵਾਸੀ ਜਮਾਲਪੁਰ ਸ਼ੇਖਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਅਜੀਤ ਡੈਸਕ
24-09-2026